ਰਾਜੀਵ ਗਾਂਧੀ ਦੀ ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਂ ਲਿਖਣ ਦੀ ਮੰਗ
Published : Dec 27, 2018, 10:02 am IST
Updated : Dec 27, 2018, 10:02 am IST
SHARE ARTICLE
Sheed Bhagat Singh
Sheed Bhagat Singh

 ਲੁਧਿਆਣਾ ‘ਚ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਮਲੇ ਜਾਣ ਤੋਂ ਬਾਅਦ ਹੁਣ ਦਿੱਲੀ ‘ਚ ਵੀ ਰਾਜੀਵ ਗਾਂਧੀ ਦੇ ਨਾਂ ਉੱਤੇ ਕਾਲਖ ਮਲੀ ਗਈ ਹੈ। ਕਨਾਟ ਪਲੇਸ....

ਚੰਡੀਗੜ੍ਹ (ਭਾਸ਼ਾ) :  ਲੁਧਿਆਣਾ ‘ਚ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਮਲੇ ਜਾਣ ਤੋਂ ਬਾਅਦ ਹੁਣ ਦਿੱਲੀ ‘ਚ ਵੀ ਰਾਜੀਵ ਗਾਂਧੀ ਦੇ ਨਾਂ ਉੱਤੇ ਕਾਲਖ ਮਲੀ ਗਈ ਹੈ। ਕਨਾਟ ਪਲੇਸ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ ‘ਤੇ ਲੱਗੇ ਬੋਰਡ ਉੱਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪਹਿਲਾਂ ਰਾਜੀਵ ਗਾਂਧੀ ਦੇ ਨਾਂ 'ਤੇ ਕਾਲ਼ੀ ਸਪ੍ਰੇਅ ਮਾਰੀ ਤੇ ਬਾਅਦ ‘ਚ ਜੁੱਤੀਆਂ ਦਾ ਹਾਰ ਵੀ ਪਾਇਆ। ਇਸ ਮੌਕੇ ਦੰਗਾ ਪੀੜਤਾਂ ਨੇ ਕਿਹਾ ਕਿ ਰਾਜੀਵ ਗਾਂਧੀ 1984 ਦੰਗਿਆਂ ‘ਚ ਮਾਰੇ ਸਿੱਖਾਂ ਦਾ ਕਾਤਲ ਹੈ। ਉਨ੍ਹਾਂ ਨੇ ਰਾਜੀਵ ਗਾਂਧੀ ਦੇ ਨਾਂ ’ਤੇ ਬਣੀਆਂ ਸਾਰੀਆਂ ਚੀਜ਼ਾਂ ਹਟਾਉਣ ਦੀ ਮੰਗ ਕੀਤੀ।

rajiv gandhiRajiv Gandhi

ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਨਾਂ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਂ ਲਿਖਣਾ ਚਾਹੀਦਾ ਹੈ। ਦੰਗਾ ਪੀੜਤਾਂ ਨੇ ਚੇਤਾਵਨੀ ਦਿੱਤੀ ਕਿ ਪੂਰੇ ਦਿੱਲੀ ‘ਚ ਜਿੱਥੇ-ਜਿੱਥੇ ਵੀ ਰਾਜੀਵ ਗਾਂਧੀ ਦਾ ਨਾਂ ਹੋਏਗਾ, ਉਹ ਉੱਥੇ-ਉੱਥੇ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ ਮਲਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਦਾ ਵੀ ਕੋਈ ਡਰ ਨਹੀਂ ਹੈ।ਪੁਲਿਸ ਉਨ੍ਹਾਂ ਨੂੰ ਫੜ ਵੀ ਲਵੇ, ਉਹ ਕਾਲਖ ਮਲਦੇ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement