
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਮਲਣ ਦੇ ਦੋਸ਼ ਹੇਠ ਯੂਥ ਅਕਾਲੀ ਦਲ ਦੀ ਕੋਰ ਕਮੇਟੀ .......
ਲੁਧਿਆਣਾ, : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਮਲਣ ਦੇ ਦੋਸ਼ ਹੇਠ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਅਤੇ ਮੀਤਪਾਲ ਦੁੱਗਰੀ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਅਕਾਲੀ ਵਰਕਰਾਂ ਨੇ ਧਰਨਾ ਦਿਤਾ। ਜ਼ਿਲ੍ਹਾ ਕਚਹਿਰੀ ਸਾਹਮਣੇ ਲਾਏ ਗਏ ਧਰਨੇ ਦੌਰਾਨ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ 1984 ਵਿਚ ਯੋਜਨਾਬੰਧ ਤਰੀਕੇ ਨਾਲ ਹਤਿਆਵਾਂ ਕਰਵਾਈਆਂ।
ਜਿਸ ਤਰ੍ਹਾਂ 1947 ਵਿਚ ਲੋਕਾਂ ਦੇ ਘਰ ਉਜੜੇ, ਉਸੇ ਤਰ੍ਹਾਂ ਕਾਂਗਰਸ ਨੇ ਸਿੱਖਾਂ ਨਾਲ ਮੁੜ ਇਹ ਸਲੂਕ ਕੀਤਾ। ਮਜੀਠੀਆ ਨੇ ਇਹ ਵੀ ਕਿਹਾ ਕਿ ਹੁਣ ਤਾਂ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਮਲੀ ਹੈ। ਜੇ ਉਹ ਜਿਊਂਦਾ ਹੁੰਦਾ ਤਾਂ ਅਕਾਲੀਆ ਨੇ ਉਸ ਦੇ ਮੂੰਹ 'ਤੇ ਵੀ ਕਾਲਖ ਮਲ ਦੇਣੀ ਸੀ। ਉਨ੍ਹਾਂ ਕਿਹਾ ਕਿ ਗੁਰਦੀਪ ਸਿੰਘ ਗੋਸ਼ੇ ਦੀ ਬਿਲਡਿੰਗ ਤੋੜਨੀ ਬਹੁਤ ਹੀ ਮੰਦਭਾਗਾ ਹੈ।