ਪ੍ਰੀਖਿਆਵਾਂ ਦੇ ਮਾੜੇ ਨਤੀਜਿਆਂ ਲਈ ਪ੍ਰਿੰਸੀਪਲ ਤੇ ਡੀ.ਈ.ਓ. ਹੋਣਗੇ ਜ਼ਿੰਮੇਵਾਰ : ਓ.ਪੀ. ਸੋਨੀ
Published : Dec 27, 2018, 2:10 pm IST
Updated : Dec 27, 2018, 2:10 pm IST
SHARE ARTICLE
O.P. Soni
O.P. Soni

ਪੰਜਾਬ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਪੰਜਾਬ ਭਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਜੇਕਰ ਇਸ...

ਅੰਮ੍ਰਿਤਸਰ (ਸਸਸ) : ਪੰਜਾਬ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਪੰਜਾਬ ਭਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਜੇਕਰ ਇਸ ਸਾਲ ਸਕੂਲਾਂ ਵਿਚ ਪ੍ਰੀਖਿਆਵਾਂ ਦੇ ਨਤੀਜੇ ਮਾੜੇ ਆਉਂਦੇ ਹਨ ਤਾਂ ਇਸ ਦੇ ਲਈ ਉਥੋਂ ਦੇ ਡੀ.ਏ.ਓ. ਅਤੇ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਸੁਰੱਖਿਅਤ ਨਹੀਂ ਹਨ, ਉਨ੍ਹਾਂ ਦੀ ਵੀ ਸੂਚੀ ਤਿਆਰ ਕਰ ਕੇ ਭੇਜੀ ਜਾਵੇ, ਇਕ ਸਾਲ ਵਿਚ ਸਾਰੇ ਸਕੂਲਾਂ ਦੀਆਂ ਇਮਾਰਤਾਂ ਨਵੀਂਆਂ ਬਣਾਈਆਂ ਜਾਣਗੀਆਂ।

ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਸਾਰੇ ਡੀ.ਈ.ਓਜ਼ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਉਹ ਚੰਗੇ ਨਤੀਜੇ ਲਿਆਉਣ ਲਈ ਆਪ ਸਕੂਲਾਂ ਵਿਚ ਜਾ ਕੇ ਜਾਂਚ ਕਰਨ ਅਤੇ ਅਧਿਆਪਕਾਂ ਦੇ ਨਾਲ-ਨਾਲ ਹੋਰ ਸਟਾਫ਼ ਦਾ ਵੀ ਸਮੇਂ ਸਿਰ ਸਕੂਲ ਪਹੁੰਚਣਾ ਯਕੀਨੀ ਬਣਾਉਣ। ਉਨ੍ਹਾਂ ਨੇ ਕਈ ਸਕੂਲਾਂ ਵਿਚ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਦਾ ਮੁੱਦਾ ਧਿਆਨ ਵਿਚ ਲਿਆਉਂਦੇ ਹੋਏ ਹੁਕਮ ਦਿਤੇ ਹਨ ਕਿ ਬਣਦੀਆਂ ਤਰੱਕੀਆਂ ਅਤੇ ਰੈਸ਼ਨੇਲਾਈਜ਼ੇਸ਼ਨ ਨਾਲ ਇਹ ਅਸਾਮੀਆਂ ਭਰੀਆਂ ਜਾਣ।

ਉਨ੍ਹਾਂ ਨੇ ਦਰਜਾ-4 ਅਤੇ ਹੋਰ ਮੁਲਾਜ਼ਮਾਂ ਦਾ ਪ੍ਰਬੰਧ ਡੀ.ਈ.ਓਜ਼ ਨੂੰ ਅਪਣੇ ਪੱਧਰ ਉਤੇ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੇ ਕੇਂਦਰ ਬਣਾਉਣ ਵੇਲੇ ਇਸ ਗੱਲ ਦਾ ਖ਼ਾਸ ਤੌਰ ਉਤੇ ਧਿਆਨ ਰੱਖਿਆ ਜਾਵੇ ਕਿ ਕਿਸੇ ਵਿਦਿਆਰਥੀ ਨੂੰ 3 ਕਿਲੋਮੀਟਰ ਤੋਂ ਵੱਧ ਦੂਰ ਨਾ ਜਾਣਾ ਪਵੇ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਹੋਰ ਮੰਗਾਂ ਉਤੇ ਸਿੱਖਿਆ ਮੰਤਰੀ ਸੋਨੀ ਨੇ 5 ਡੀ.ਈ.ਓਜ਼ ਦੀ ਇਕ ਕਮੇਟੀ ਬਣਾਉਣ ਲਈ ਕਿਹਾ, ਜੋ ਉਨ੍ਹਾਂ ਸਮੱਸਿਆਵਾਂ ਦਾ ਹੱਲ ਹੇਠਲੇ ਪੱਧਰ ਉਤੇ ਹੀ ਕਰੇਗੀ।

ਇਸ ਮੌਕੇ ਡੀ.ਜੀ.ਐਸ.ਈ. ਪ੍ਰਸ਼ਾਂਤ ਕੁਮਾਰ ਗੋਇਲ, ਡੀ.ਪੀ.ਆਈ. (ਸੈਕੰ.) ਸੁਖਜੀਤਪਾਲ ਸਿੰਘ, ਡੀ.ਪੀ.ਆਈ. (ਐਲੀ.) ਇੰਦਰਜੀਤ ਸਿੰਘ ਅਤੇ ਸਿੱਖਿਆ ਮੰਤਰੀ ਦੇ ਓ.ਐਸ.ਡੀ.ਡੀ.ਐਸ. ਸਰੋਆ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement