
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਇਕਦਮ ਚੋਣਾਂ ਟਾਲੇ ਜਾਣ ਸਬੰਧੀ ਕੀਤੀਆਂ ਗਈਆਂ ਚਰਚਾਵਾਂ `ਤੇ ਰਾਜ ਚੋਣ ...
ਚੰਡੀਗੜ੍ਹ (ਸਸਸ): ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਇਕਦਮ ਚੋਣਾਂ ਟਾਲੇ ਜਾਣ ਸਬੰਧੀ ਕੀਤੀਆਂ ਗਈਆਂ ਚਰਚਾਵਾਂ `ਤੇ ਰਾਜ ਚੋਣ ਕਮਿਸ਼ਨ ਨੇ ਰੋਕ ਲਗਾ ਦਿਤੀ ਹੈ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ, ਨਿਸ਼ਚਿਤ ਸਮੇਂ ਮੁਤਾਬਕ ਪੰਚਾਇਤੀ ਚੋਣਾਂ ਹੋਣਗੀਆਂ।
Panchayat Elections
ਇਸ ਵਾਰੇ ਰਾਜ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਚੋਣਾਂ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਦਿਤੇ ਗਏ ਫੈਸਲੇ ਨੂੰ ਲਾਗੂ ਕੀਤਾ ਜਾਵੇਗਾ ਨਾਲ ਹੀ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਦਿੱਤੀਆਂ ਗਈਆਂ ਸਿ਼ਕਾਇਤਾਂ ਦਾ ਹੱਲ ਕਰਨ ਤੋਂ ਬਾਅਦ ਬਾਕੀ ਪ੍ਰਕਿਰਿਆ ਜਾਰੀ ਰਹੇਗੀ ਜਿਸ ਦੇ ਚਲਦਿਆਂ ਚੋਣਾਂ `ਚ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।
Panchayat Elections
ਉਨ੍ਹਾਂ ਇਹ ਵੀ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਫੈਸਲਾ ਆਉਣ ਤੋਂ ਬਾਅਦ ਜਿਨ੍ਹਾਂ ਉਮੀਦਵਾਰਾਂ ਨੇ ਸਿ਼ਕਾਇਤਾਂ ਦਿੱਤੀਆਂ ਹਨ, ਉਨ੍ਹਾਂ ਦਾ ਆਰ ਓਜ਼ ਵੱਲੋਂ 48 ਘੰਟਿਆਂ `ਚ ਨਿਪਟਾਰਾ ਕਰ ਦਿਤਾ ਜਾਵੇਗਾ। ਜਿ਼ਕਰਯੋਗ ਹੈ ਕਿ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਫੈਸਲੇ ਸਬੰਧੀ ਰਿਵਿਊ ਪਟੀਸ਼ਨ `ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਇਹ ਸਰਕਾਰ ਦਾ ਫੈਸਲਾ ਹੈ ਕਿ ਚੋਣ ਕਰਵਾਉਣੀ ਹੈ ਜਾਂ ਫਿਰ ਮੁਲਤਵੀ ਕਰਨੀ ਹੈ।