ਪੰਜਾਬ ‘ਚ ਠੰਡ ਨੇ ਤੋੜਿਆ ਸਾਲਾਂ ਦਾ ਰਿਕਾਰਡ, 1 ਡਿਗਰੀ ਤੋਂ ਵੀ ਹੇਠਾਂ ਪਹੁੰਚਿਆ ਤਾਪਮਾਨ
Published : Dec 27, 2018, 1:34 pm IST
Updated : Dec 27, 2018, 1:34 pm IST
SHARE ARTICLE
Temperature dropped below 1 degree
Temperature dropped below 1 degree

ਪੰਜਾਬ ਅਤੇ ਚੰਡੀਗੜ੍ਹ ਵਿਚ ਠੰਡ ਦਾ ਕਹਿਰ ਜਾਰੀ ਹੈ। ਸੂਬੇ ਵਿਚ ਸ਼ੀਤ ਲਹਿਰ ਨੇ ਲੋਕਾਂ ਦਾ ਬੁਰਾ ਹਾਲ ਕਰ ਦਿਤਾ ਹੈ। ਸੂਬੇ ਵਿਚ ਤਾਪਮਾਨ ਇਕ...

ਚੰਡੀਗੜ੍ਹ (ਸਸਸ) : ਪੰਜਾਬ ਅਤੇ ਚੰਡੀਗੜ੍ਹ ਵਿਚ ਠੰਡ ਦਾ ਕਹਿਰ ਜਾਰੀ ਹੈ। ਸੂਬੇ ਵਿਚ ਸ਼ੀਤ ਲਹਿਰ ਨੇ ਲੋਕਾਂ ਦਾ ਬੁਰਾ ਹਾਲ ਕਰ ਦਿਤਾ ਹੈ। ਸੂਬੇ ਵਿਚ ਤਾਪਮਾਨ ਇਕ ਡਿਗਰੀ ਤੋਂ ਵੀ ਹੇਠਾਂ ਚਲਾ ਗਿਆ ਹੈ। ਸੂਬੇ ਵਿਚ ਕੜਾਕੇ ਦੀ ਠੰਡ ਦੀ ਚਪੇਟ ਵਿਚ ਆਉਣ ਨਾਲ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਬਠਿੰਡਾ ਸਭ ਤੋਂ ਜ਼ਿਆਦਾ ਠੰਡਾ ਹੈ ਅਤੇ ਇੱਥੇ ਤਾਪਮਾਨ 0.9 ਡਿਗਰੀ ਸੈਲਸੀਅਸ ਰਿਕਾਰਡ ਉਤੇ ਪਹੁੰਚ ਗਿਆ ਹੈ। ਚੰਡੀਗੜ੍ਹ ‘ਚ ਵੀ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਇੱਥੇ ਤਾਪਮਾਨ ਚਾਰ ਡਿਗਰੀ ‘ਤੇ ਪਹੁੰਚ ਗਿਆ ਹੈ।

Winter SeasonWinter Seasonਪੰਜਾਬ ਦੇ ਬਠਿੰਡਾ ਵਿਚ ਦਸੰਬਰ ਮਹੀਨੇ ਵਿਚ ਠੰਡ ਦਾ ਪਿਛਲੇ 18 ਸਾਲ ਦਾ ਰਿਕਾਰਡ ਟੁੱਟ ਗਿਆ ਹੈ। ਇਸ ਤੋਂ ਪਹਿਲਾਂ ਬਠਿੰਡਾ ਵਿਚ 28 ਦਸੰਬਰ 2014 ਨੂੰ ਅਤੇ ਉਸ ਤੋਂ ਪਹਿਲਾਂ ਦਸੰਬਰ 2005 ਵਿਚ ਹੇਠਲਾ ਤਾਪਮਾਨ 0.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ। ਦਸੰਬਰ 2007 ਅਤੇ ਦਸੰਬਰ 2010 ਵਿਚ ਪਾਰਾ 0.2 ਡਿਗਰੀ ‘ਤੇ ਆਇਆ ਸੀ। ਉੱਧਰ, ਸੂਬੇ ‘ਚ ਬੁੱਧਵਾਰ ਨੂੰ ਠੰਡ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਖੰਨਾ ਵਿਚ ਮਲੇਰਕੋਟਲਾ ਰੋਡ ਉਤੇ ਸਥਿਤ ਜੋੜੇ ਪੁੱਲ ਦੇ ਕੋਲ ਇਕ ਵਿਅਕਤੀ ਦੀ ਲਾਸ਼ ਮਿਲੀ।

ਉਸ ਦੀ ਪਹਿਚਾਣ ਨਹੀਂ ਹੋ ਸਕੀ ਹੈ। ਉਸ ਦੀ ਉਮਰ ਲਗਭੱਗ 40-45 ਸਾਲ ਦੇ ਵਿਚ ਦੱਸੀ ਜਾ ਰਹੀ ਹੈ। ਲਾਸ਼ ਦੀ ਪਹਿਚਾਣ ਕਰਨ ਲਈ ਸਿਵਲ ਹਸਪਤਾਲ ਦੇ ਮਾਰਚਰੀ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ। ਉਥੇ ਹੀ ਗੁਰਦਾਸਪੁਰ  ਦੇ ਕਲਾਨੌਰ ਬਲਾਕ ਦੇ ਪਿੰਡ ਮਸਤਕੋਟ ਵਿਚ ਠੰਡ ਕਾਰਨ ਖੇਤ ਵਿਚ ਹੀ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਡੇਵਿਡ ਮਸੀਹ (55) ਦੇ ਰੂਪ ਵਿਚ ਹੋਈ ਹੈ। 

Temperature below 1 degreeTemperature below 1 degreeਇੰਡੀਆ ਮੈਟਰੋਲਾਜੀਕਲ ਡਿਪਾਰਟਮੈਂਟ ਚੰਡੀਗੜ੍ਹ ਦੇ ਮੁਤਾਬਕ ਬਠਿੰਡਾ ਵਿਚ ਹੇਠਲਾ ਤਾਪਮਾਨ 0.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਮੰਗਲਵਾਰ ਨੂੰ ਇੱਥੇ ਹੇਠਲਾ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਕ ਹੀ ਦਿਨ ਵਿਚ 4 ਡਿਗਰੀ ਸੈਲਸੀਅਸ ਤੱਕ ਪਾਰਾ ਹੇਠਾ ਆ ਗਿਆ। ਇਸ ਤੋਂ ਇਲਾਵਾ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿਚ ਵੀ ਕੜਾਕੇ ਦੀ ਠੰਡ ਰਹੀ। ਦੋਵਾਂ ਥਾਵਾਂ ਉਤੇ ਹੇਠਲਾ ਤਾਪਮਾਨ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਨ੍ਹਾਂ ਤਿੰਨਾਂ ਸ਼ਹਿਰਾਂ ਵਿਚ ਅਧਿਕਤਮ ਤਾਪਮਾਨ 18.2 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਰਿਹਾ। ਜਲੰਧਰ ਵਿਚ ਹੇਠਲਾ ਤਾਪਮਾਨ 1.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਲੁਧਿਆਣਾ ਵਿਚ ਹੇਠਲਾ ਤਾਪਮਾਨ 2.4 ਡਿਗਰੀ ਸੈਲਸੀਅਸ ਰਿਹਾ। ਪਟਿਆਲਾ ਵਿਚ ਹੇਠਲਾ ਤਾਪਮਾਨ 4.8 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿਚ ਹੇਠਲਾ ਤਾਪਮਾਨ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਨੰਦਪੁਰ ਸਾਹਿਬ ਵਿਚ ਹੇਠਲਾ ਤਾਪਮਾਨ 3.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਇੰਡੀਆ ਮੈਟਰੋਲਾਜੀਕਲ ਡਿਪਾਰਟਮੈਂਟ ਚੰਡੀਗੜ੍ਹ ਦੇ ਪੂਰਵ ਅਨੁਮਾਨ ਦੇ ਮੁਤਾਬਕ 30 ਦਸੰਬਰ ਤੱਕ ਸਵੇਰੇ ਸ਼ਾਮ ਕੋਹਰਾ ਪੈਣ ਅਤੇ ਦਿਨ ਵਿਚ ਮੱਧਮ ਧੁੱਪ ਨਿਕਲਣ ਦੀ ਸੰਭਾਵਨਾ ਹੈ ਪਰ 31 ਦਸੰਬਰ ਤੋਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੇ ਲੱਛਣ ਹਨ। ਇਸ ਤੋਂ ਬਾਅਦ ਕੋਹਰੇ ਦੇ ਨਾਲ-ਨਾਲ ਕਈ ਜ਼ਿਲ੍ਹਿਆਂ ਵਿਚ ਬੱਦਲ ਬਣੇ ਰਹਿ ਸਕਦੇ ਹਨ, ਜਿਸ ਦੇ ਨਾਲ ਠੰਡ ਵਿਚ ਹੋਰ ਵਾਧਾ ਹੋਵੇਗਾ। ਮੌਸਮ ਵਿਭਾਗ ਦੇ ਪੂਰਵ ਅਨੁਮਾਨ ਤੋਂ ਸਪੱਸ਼ਟ ਹੈ ਕਿ ਨਵਾਂ ਸਾਲ ਕੜਾਕੇ ਦੀ ਠੰਡ ਵਿਚ ਮਨਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement