ਵਿਜੀਲੈਂਸ ਵਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Dec 27, 2018, 6:28 pm IST
Updated : Dec 27, 2018, 6:29 pm IST
SHARE ARTICLE
Bribe
Bribe

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਿਵੀਜ਼ਨ ਲੋਹਕਾ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਜੂਨੀਅਰ...

ਚੰਡੀਗੜ੍ਹ(ਸਸਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਿਵੀਜ਼ਨ ਲੋਹਕਾ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਕੁਲਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਪ੍ਰਿਤਪਾਲ ਸਿੰਘ ਵਾਸੀ ਪਿੰਡ ਕੈਰੋਂ, ਜਿਲਾ ਤਰਨਤਾਰਨ ਦੀ ਸ਼ਿਕਾਇਤ 'ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਘਰ ਬਿਜਲੀ ਦੇ ਖਰਾਬ ਨੂੰ ਮੀਟਰ ਨੂੰ ਬਦਲਣ ਬਦਲੇ ਜੇ.ਈ 7,000 ਰੁਪਏ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement