ਪੰਜਾਬੀਓ ਹੋ ਜਾਓ ਸਾਵਧਾਨ! ਏਸ ਦਿਨ ਤੋਂ ਆ ਰਿਹਾ ਹੈ ਭਾਰੀ ਮੀਂਹ ਤੇ ਗੜ੍ਹੇ!
Published : Dec 27, 2019, 11:28 am IST
Updated : Dec 27, 2019, 11:28 am IST
SHARE ARTICLE
Punjab Weather
Punjab Weather

ਵੀਰਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਿਆਨਕ ਠੰਢ ਰਹੀ।

ਲੁਧਿਆਣਾ: ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਣਕ ਦੀ ਬਿਜਾਈ ਪੂਰੀ ਤੌਰ ਮੁਕੰਮਲ ਹੋ ਚੁੱਕੀ ਹੈ ਤੇ ਹਰ ਇੱਕ ਕਿਸਾਨ ਦੇ ਮੌਸਮ ਨੂੰ ਲੈ ਕੇ ਸਾਹ ਸੁੱਕੇ ਹੋਏ ਹਨ ਤੇ ਹਰ ਕਿਸਾਨ ਦੇ ਮਨ ਵਿਚ ਮੀਂਹ ਆਉਣ ਦੇ ਖਿਆਲ ਚੱਲ ਰਹੇ ਹਨ ਜੀ ਹਾਂ ਅੱਜ ਅਸੀਂ ਕਿਸਾਨ ਵੀਰਾਂ ਨੂੰ 27 ਦਸੰਬਰ ਤੋਂ 3 ਜਨਵਰੀ ਤੱਕ ਦੇ ਮੌਸਮ ਦੀ ਸਾਰੀ ਜਾਣਕਾਰੀ ਦੇਣ ਜਾ ਰਹੇ ਹਾਂ| ਪੰਜਾਬ ਵਿਚ ਦਿਨ 'ਚ ਸਰਦੀ ਦਾ ਕਹਿਰ ਜਾਰੀ ਹੈ। ਵੀਰਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਿਆਨਕ ਠੰਢ ਰਹੀ।

PhotoPhotoਸਰਹਿੰਦ ਵਿਚ ਠੰਢ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ। ਅੰਮ੍ਰਿਤਸਰ, ਚੰਡੀਗੜ੍ਹ, ਆਨੰਦਪੁਰ ਸਾਹਿਬ ਅਤੇ ਕਪੂਰਥਲਾ ਵਿਚ ਦਿਨ ਦਾ ਪਾਰਾ ਡਿੱਗ ਕੇ 8 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਇਨ੍ਹਾਂ ਜ਼ਿਲ੍ਹਿਆਂ ਵਿਚ ਦਿਨ ਦੇ ਸਮੇਂ ਸ਼੍ਰੀਨਗਰ, ਸ਼ਿਮਲਾ ਅਤੇ ਮਨਾਲੀ ਤੋਂ ਜ਼ਿਆਦਾ ਠੰਢ ਰਹੀ। ਮੌਸਮ ਵਿਭਾਗ ਚੰਡੀਗੜ੍ਹ ਦੀ ਮੰਨੀਏ ਤਾਂ ਅੰਮ੍ਰਿਤਸਰ ਤੇ ਕਪੂਰਥਲਾ ਵਿਚ ਵੱਧ ਤੋਂ ਵੱਧ ਤਾਪਮਾਨ 8.4 ਅਤੇ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਹਾ।

PhotoPhotoਰਾਜਧਾਨੀ ਚੰਡੀਗੜ੍ਹ ਵਿਚ ਵੀ ਵੱਧ ਤੋਂ ਵੱਧ ਤਾਪਮਾਨ 8.8 ਡਿਗਰੀ ਸੈਲਸੀਅਸ ਰਿਹਾ ਅਤੇ ਘੱਟੋ-ਘੱਟ 6.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ, ਚੰਡੀਗੜ੍ਹ, ਆਨੰਦਪੁਰ ਸਾਹਿਬ ਅਤੇ ਕਪੂਰਥਲਾ ਵਿਚ ਦਿਨ ਦਾ ਤਾਪਮਾਨ ਆਮ ਤੋਂ 12 ਡਿਗਰੀ ਘੱਟ ਰਿਹਾ। ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ 4.0 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇੱਥੇ ਘੱਟੋ-ਘੱਟ ਤਾਪਮਾਨ ਆਮ ਤੋਂ ਇਕ ਡਿਗਰੀ ਸੈਲਸੀਅਸ ਘੱਟ ਸੀ।

PhotoPhoto ਮੌਸਮ ਵਿਭਾਗ ਦੇ ਅੰਦਾਜ਼ੇ ਮੁਤਾਬਕ ਸੂਬੇ ਵਿਚ 29 ਦਸੰਬਰ ਤਕ ਬੱਦਲ ਛਾਏ ਰਹਿਣਗੇ। ਬਰਫ਼ੀਲੀਆਂ ਹਵਾਵਾਂ ਦਾ ਪ੍ਰਭਾਵ ਬਰਕਰਾਰ ਰਹੇਗਾ। ਕਈ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ ਹੋਰ ਘੱਟ ਹੋਣ ਦੀ ਸੰਭਾਵਨਾ ਹੈ। 30 ਦਸੰਬਰ ਨੂੰ ਕਈ ਜ਼ਿਲ੍ਹਿਆਂ ਵਿਚ ਗਰਜ ਨਾਲ ਛਿੱਟਾਂ ਪੈ ਸਕਦੀਆਂ ਹਨ। 31 ਦਸੰਬਰ ਨੂੰ ਮੀਂਹ ਦੀ ਵੀ ਸੰਭਾਵਨਾ ਹੈ। ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਏਅਰਪੋਰਟ ਅੰਮ੍ਰਿਤਸਰ 'ਤੇ ਵੀਰਵਾਰ ਨੂੰ ਆਉਣ ਵਾਲੀਆਂ ਫਲਾਈਟਾਂ 'ਤੇ ਧੁੰਦ ਦਾ ਅਸਰ ਪਿਆ।

PhotoPhoto ਤਿੰਨ ਫਲਾਈਟਾਂ ਦੇਰੀ ਨਾਲ ਪਹੁੰਚੀਆਂ। ਸਪਾਈਸ ਜੈੱਟ ਮੁੰਬਈ ਤੋਂ ਦੁਪਹਿਰ 2.55 ਵਜੇ ਵਾਲੀ ਫਲਾਈਟ ਸ਼ਾਮ 3.20 ਵਜੇ, ਦਿੱਲੀ ਤੋਂ ਆਉਣ ਵਾਲੀ ਏਅਰ ਇੰਡੀਆ ਦੀ ਫਲਾਈਟ ਦੁਪਹਿਰ 1.45 ਦੀ ਬਜਾਏ 2.10 ਵਜੇ ਤਕ, ਦੁਬਈ ਤੋਂ ਸਵੇਰੇ 9.30 ਵਜੇ ਆਉਣ ਵਾਲੀ ਸਪਾਈਸ ਜੈੱਟ ਦੀ ਫਲਾਈਟ ਵੀ ਤੈਅ ਸਮੇਂ ਤੋਂ 15 ਮਿੰਟ ਦੇਰੀ ਨਾਲ ਪਹੁੰਚੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement