ਮੌਸਮ ਵਿਭਾਗ ਨੇ ਦਿੱਤੀ ਪੰਜਾਬ ਦੇ ਮੌਸਮ ਦੀ ਤਾਜ਼ਾ ਜਾਣਕਾਰੀ, ਹੋ ਜਾਓ ਸਾਵਧਾਨ!
Published : Dec 27, 2019, 5:48 pm IST
Updated : Dec 27, 2019, 5:48 pm IST
SHARE ARTICLE
Punjab Weather Update
Punjab Weather Update

ਇਸ ਸਮੇਂ ਘੱਟ ਤੋਂ ਘੱਟ ਤਾਪਮਾਨ 5 ਡਿਗਰੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 9 ਤੋਂ 10 ਡਿਗਰੀ ਚੱਲ ਰਿਹਾ ਹੈ

ਲੁਧਿਆਣਾ: ਦਸੰਬਰ ਮਹੀਨੇ ‘ਚ ਪੈ ਰਹੀ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਵਾਰ ਦਸੰਬਰ ‘ਚ ਪੈ ਰਹੀ ਠੰਡ ਨੇ ਬੀਤੇ 48 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਾਹਿਰਾਂ ਮੁਤਾਬਕ 1970 ਤੱਕ ਦਾ ਉਨ੍ਹਾਂ ਕੋਲ ਡਾਟਾ ਹੈ ਅਤੇ ਕਦੇ ਵੀ ਤਾਪਮਾਨ ‘ਚ ਇੰਨੀ ਗਿਰਾਵਟ ਦਰਜ ਨਹੀਂ ਕੀਤੀ ਗਈ।

Cold In Punjab Punjab ਇਸ ਸਮੇਂ ਘੱਟ ਤੋਂ ਘੱਟ ਤਾਪਮਾਨ 5 ਡਿਗਰੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 9 ਤੋਂ 10 ਡਿਗਰੀ ਚੱਲ ਰਿਹਾ ਹੈ, ਜੋ ਇਸ ਦੌਰਾਨ 8 ਡਿਗਰੀ ਤੱਕ ਵੀ ਡਿਗ ਚੁੱਕਾ ਹੈ। ਮੌਸਮ ਵਿਗਿਆਨੀ ਕੇ. ਕੇ. ਗਿੱਲ ਨੇ ਕਿਹਾ ਕਿ 31 ਦਸੰਬਰ ਤੱਕ ਠੰਡ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੌਸਮ ‘ਚ ਕਣਕ ਕੁਝ ਪੀਲੀ ਪੈ ਸਕਦੀ ਹੈ, ਪਰ ਮੌਸਮ ‘ਚ ਜਲਦੀ ਹੀ ਬਦਲਾਅ ਹੀ ਉਮੀਦ ਹੈ।

Coldest in PunjabPunjab
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਬਜ਼ੀਆਂ ਨੂੰ ਠੰਡ ਤੋਂ ਬਚਾਉਣ ਲਈ ਇਨ੍ਹਾਂ ਨੇੜੇ ਧੂੰਆਂ ਕਰਨਾ ਚਾਹੀਦਾ ਹੈ ਅਤੇ ਹਲਕੀ ਸਿੰਚਾਈ ਕਰਨੀ ਚਾਹੀਦੀ ਹੈ। ਫਿਲਹਾਲ ਠੰਡ ਕਾਰਨ ਲੋਕਾਂ ਦਾ ਬੁਰਾ ਹਾਲ ਹੈ ਅਤੇ ਲੋਕਾਂ ਨੂੰ ਖੁਦ ਦੇ ਬਚਾਅ ਲਈ ਵੱਖ-ਵੱਖ ਤਰੀਕੇ ਅਪਣਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਵੀਰਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਿਆਨਕ ਠੰਢ ਰਹੀ। ਸਰਹਿੰਦ ਵਿਚ ਠੰਢ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ।

Weather update Weather departmentWeather  ਅੰਮ੍ਰਿਤਸਰ, ਚੰਡੀਗੜ੍ਹ, ਆਨੰਦਪੁਰ ਸਾਹਿਬ ਅਤੇ ਕਪੂਰਥਲਾ ਵਿਚ ਦਿਨ ਦਾ ਪਾਰਾ ਡਿੱਗ ਕੇ 8 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਇਨ੍ਹਾਂ ਜ਼ਿਲ੍ਹਿਆਂ ਵਿਚ ਦਿਨ ਦੇ ਸਮੇਂ ਸ਼੍ਰੀਨਗਰ, ਸ਼ਿਮਲਾ ਅਤੇ ਮਨਾਲੀ ਤੋਂ ਜ਼ਿਆਦਾ ਠੰਢ ਰਹੀ। ਮੌਸਮ ਵਿਭਾਗ ਚੰਡੀਗੜ੍ਹ ਦੀ ਮੰਨੀਏ ਤਾਂ ਅੰਮ੍ਰਿਤਸਰ ਤੇ ਕਪੂਰਥਲਾ ਵਿਚ ਵੱਧ ਤੋਂ ਵੱਧ ਤਾਪਮਾਨ 8.4 ਅਤੇ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਹਾ।

weather report heavy rainWeather ਰਾਜਧਾਨੀ ਚੰਡੀਗੜ੍ਹ ਵਿਚ ਵੀ ਵੱਧ ਤੋਂ ਵੱਧ ਤਾਪਮਾਨ 8.8 ਡਿਗਰੀ ਸੈਲਸੀਅਸ ਰਿਹਾ ਅਤੇ ਘੱਟੋ-ਘੱਟ 6.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ, ਚੰਡੀਗੜ੍ਹ, ਆਨੰਦਪੁਰ ਸਾਹਿਬ ਅਤੇ ਕਪੂਰਥਲਾ ਵਿਚ ਦਿਨ ਦਾ ਤਾਪਮਾਨ ਆਮ ਤੋਂ 12 ਡਿਗਰੀ ਘੱਟ ਰਿਹਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement