
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆਂ ਦੀ ਆਮਦ ਵਿਚ ਵਾਧਾ ਦੇਖ ਕੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਟਰਮੀਨਲ
ਅੰਮ੍ਰਿਤਸਰ (ਚਰਨਜੀਤ ਸਿੰਘ): ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆਂ ਦੀ ਆਮਦ ਵਿਚ ਵਾਧਾ ਦੇਖ ਕੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਟਰਮੀਨਲ ਤਕ ਮੁਫ਼ਤ ਬੱਸ ਸੇਵਾ ਪ੍ਰਦਾਨ ਕਰਨ ਜਾ ਰਹੀ ਹੈ।
Secretary Dr Roop Singh
ਅੱਜ ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਦਸਿਆ ਕਿ ਇਹ ਬੱਸ ਸੇਵਾ 4 ਜਨਵਰੀ ਤੋਂ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਜਾ ਰਹੀ ਹੈ।
Kartarpur Sahib
ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਲਾਲਸਾ ਸ਼ਰਧਾਲੂਆਂ ਦੇ ਮਨਾਂ ਵਿਚ ਪ੍ਰਬਲ ਹੈ। ਅਸੀ ਯਾਤਰੂਆਂ ਦੀ ਆਮਦ ਨੂੰ ਧਿਆਨ ਵਿਚ ਰੱਖ ਕੇ ਅਤੇ ਸ਼ਰਧਾਲੂਆਂ ਨੂੰ ਦਿਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਵਾਧਾ ਕਰ ਰਹੇ ਹਾਂ।
SGPC
ਪਹਿਲਾਂ ਸ਼੍ਰੋਮਣੀ ਕਮੇਟੀ ਨੇ ਆਨ ਲਾਈਨ ਰਜਿਸਟ੍ਰੇਸ਼ਨ ਲਈ ਸੇਵਾਵਾਂ ਪ੍ਰਦਾਨ ਕੀਤੀਆਂ ਤੇ ਹੁਣ ਯਾਤਰੂਆਂ ਦੇ ਆਉਣ ਜਾਣ ਦੀ ਪੇਸ਼ ਆ ਰਹੀ ਮੁਸ਼ਕਲ ਨੂੰ ਧਿਆਨ ਵਿਚ ਰੱਖ ਕੇ ਬੱਸ ਸੇਵਾ ਦੇਣ ਦਾ ਫ਼ੈਸਲਾ ਕੀਤਾ ਹੈ।
Kartarpur Sahib
ਇਸ ਬੱਸ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਸਵੇਰੇ ਅੰਮ੍ਰਿਤਸਰ ਤੋਂ ਲਿਜਾਇਆ ਜਾਵੇਗਾ ਤੇ ਸ਼ਾਮ ਨੂੰ ਇਸੇ ਬੱਸ ਰਾਹੀਂ ਵਾਪਸ ਲਿਆਂਦਾ ਜਾਵੇਗਾ।