
ਪੰਜਾਬ ਤੋਂ ਹੋਰ ਕਿਸਾਨ ਦਿੱਲੀ ਦੀਆਂ ਸਰਹੱਦਾਂ ਵਲ ਵਧੇ, ਤੇਜ਼ ਹੋਵੇਗਾ ਹੋਰ ਸੰਘਰਸ਼
ਨਵੇਂ ਜਥਿਆਂ ਵਿਚ ਔਰਤਾਂ ਵੀ ਸ਼ਾਮਲ
ਚੰਡੀਗੜ੍ਹ, 26 ਦਸੰਬਰ: ਕੇਂਦਰ ਨੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਲਗਭਗ ਇਕ ਮਹੀਨੇ ਤੋਂ ਅੰਦਲਨ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਸਨਿਚਰਵਾਰ ਨੂੰ ਪੰਜਾਬ ਤੋਂ ਕਿਸਾਨਾਂ ਦੇ ਕਈ ਜਥੇ ਰਾਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਅਪਣੇ ਨਾਲ ਲੈ ਕੇ ਦਿੱਲੀ ਦੀਆਂ ਸਰਹੱਦਾਂ ਵਲ ਵਧੇ।
ਕਿਸਾਨ ਯੂਨੀਅਨ ਦੇ ਨੇਤਾਵਾਂ ਅਨੁਸਾਰ ਸੰਗਰੂਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਬਠਿੰਡਾ ਜ਼ਿਲਿ੍ਹਆਂ ਸਣੇ ਵੱਖ-ਵੱਖ ਥਾਵਾਂ ਤੋਂ ਕਿਸਾਨ ਸਿੰਘੂ ਅਤੇ ਟਿਕਰੀ ਸਰਹੱਦਾਂ ਵਲ ਵੱਧ ਰਹੇ ਹਨ। ਉਨ੍ਹਾਂ ਨੇ ਸਨਿਚਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਧੁੰਦ ਅਤੇ ਸੀਤ ਲਹਿਰ ਦੇ ਹਾਲਾਤ ਦੇ ਬਾਵਜੂਦ ਯਾਤਰਾ ਦੀ ਸ਼ੁਰੂਆਤ ਕੀਤੀ।
ਬਜ਼ੁਰਗਾਂ ਅਤੇ ਔਰਤਾਂ ਸਣੇ ਕਿਸਾਨ ਟਰੈਕਟਰ-ਟਰਾਲੀਆਂ, ਕਾਰਾਂ ਅਤੇ ਹੋਰ ਵਾਹਨਾਂ ਨਾਲ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ਵੱਲ ਵੱਧ ਰਹੇ ਹਨ। ਇਨ੍ਹਾਂ ਵਾਹਨਾਂ ਨੂੰ ਅੰਮÇ੍ਰਤਸਰ-ਦਿੱਲੀ ਰਾਸ਼ਟਰੀ ਰਾਜਮਾਰਗ ’ਤੇ ਵੇਖਿਆ ਗਿਆ।
ਲਗਦਾ ਸੀ ਕਿ ਕਿਸਾਨ ਜ਼ਿਆਦਾ ਸਮੇਂ ਤਕ ਰਹਿਣ ਲਈ ਤਿਆਰ ਸਨ, ਕਿਉਂਕਿ ਉਨ੍ਹਾਂ ਦੀਆਂ ਟਰਾਲੀਆਂ ਵਿਚ ਉਨ੍ਹਾਂ ਦਾ ਰਾਸ਼ਨ ਅਤੇ ਹੋਰ ਜ਼ਰੂਰੀ ਚੀਜ਼ਾਂ ਵੀ ਸਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਦਾਅਵਾ ਕੀਤਾ ਕਿ ਹਜ਼ਾਰਾਂ ਕਿਸਾਨ ਖਨੌਰੀ ਅਤੇ ਡੱਬਵਾਲੀ ਸਰਹੱਦ ਤੋਂ ਰਾਸ਼ਟਰੀ ਰਾਜਧਾਨੀ
ਦੇ
ਨੇੜੇ ਵਿਰੋਧ ਸਥਾਨਾਂ ਵਲ ਮਾਰਚ ਕਰਨਗੇ। ਸੰਸਥਾ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਦਸਿਆ ਕਿ ਨਵੇਂ ਜਥਿਆਂ ਵਿਚ ਬਹੁਤ ਸਾਰੀਆਂ ਔਰਤਾਂ ਵੀ ਸ਼ਾਮਲ ਹਨ। ਇਸੇ ਦੌਰਾਨ ਸਨਿਚਰਵਾਰ ਨੂੰ ਹਰਿਆਣਾ ਵਿਚ ਕਰਨਾਲ, ਸਿਰਸਾ, ਰੋਹਤਕ ਅਤੇ ਝੱਜਰ ਜ਼ਿਲਿ੍ਹਆਂ ਸਮੇਤ ਕਈ ਥਾਵਾਂ ਉੱਤੇ ਅੰਦੋਲਨਕਾਰੀ ਕਿਸਾਨਾਂ ਨੇ ਕੁਝ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਟੈਕਸ ਵਸੂਲੀ ਵਿਚ ਅੜਿੱਕੇ ਪਾਏ। ਹਾਲਾਂਕਿ, ਗੁਰੂਗਰਾਮ ਅਤੇ ਪਲਵਲ ਜ਼ਿਲਿ੍ਹਆਂ ਦੇ ਵੱਖ-ਵੱਖ ਟੋਲ ਪਲਾਜ਼ਾ ’ਤੇ ਕੰਮਕਾਜ ਆਮ ਵਾਂਗ ਰਿਹਾ।
ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਆਏ ਕਿਸਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਰਾਸ਼ਟਰੀ ਰਾਜਧਾਨੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। (ਪੀਟੀਆਈ)