
ਕਿਸਾਨ ਨੇ ਸਵੇਰੇ ਗੁਰੂ ਘਰ ਮੱਥਾ ਟੇਕਣ ਤੋਂ ਬਾਅਦ ਉਹ ਘਰ ਆ ਗਿਆ ਅਤੇ ਪਤਨੀ ਨੂੰ ਚਾਹ ਬਣਾਉਣ ਲਈ ਕਿਹਾ ਤੇ ਪਿੱਛੋਂ ਬਰਾਂਡੇ ਵਿਚ ਹੀ ਫਾਹ ਲੈ ਲਿਆ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕੜਿਆਲ ਵਿਖੇ ਕਿਸਾਨ ਸੁਖਜਿੰਦਰ ਸਿੰਘ (37) ਵੱਲੋਂ ਅੱਜ ਸਵੇਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਮੁਤਾਬਿਕ ਸੁਖਜਿੰਦਰ ਸਿੰਘ ਪੁੱਤਰ ਚਰਨ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਅੱਜ ਸਵੇਰੇ ਘਰ ਦੇ ਬਰਾਂਡੇ ਵਿਚ ਹੀ ਫਾਹਾ ਲਗਾ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
ਇਸ ਸੰਬੰਧੀ ਜਾਣਾਕਰੀ ਦਿੰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਖਜ਼ਾਨਚੀ ਮੇਜਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਕਰੀਬ ਤਿੰਨ ਏਕੜ ਜ਼ਮੀਨ ਹੈ ਅਤੇ ਕਰੀਬ ਸਤ ਲੱਖ ਦਾ ਕਰਜ਼ਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਿਕ ਬੈਂਕ ਵਾਲੇ ਉਸ ਦੇ ਘਰ ਕਰਜ਼ਾ ਮੋੜਨ ਲਈ ਗੇੜੇ ਮਾਰ ਰਹੇ ਸਨ ਅਤੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ।
ਸਵੇਰੇ ਗੁਰੂ ਘਰ ਮੱਥਾ ਟੇਕਣ ਤੋਂ ਬਾਅਦ ਉਹ ਘਰ ਆ ਗਿਆ ਅਤੇ ਪਤਨੀ ਨੂੰ ਚਾਹ ਬਣਾਉਣ ਲਈ ਕਿਹਾ ਤੇ ਪਿੱਛੋਂ ਬਰਾਂਡੇ ਵਿਚ ਹੀ ਫਾਹ ਲੈ ਲਿਆ। ਮ੍ਰਿਤਕ ਆਪਣੇ ਪਿੱਛੇ ਆਪਣੇ ਤਿੰਨ ਛੋਟੇ ਬੱਚੇ ਛੱਡ ਗਿਆ ਹੈ।