ਪੰਜਾਬ ਨੂੰ ਨਸ਼ਿਆ ਦੀ ਦਲਦਲ 'ਚੋਂ ਕੱਢਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ- ਸੁਖਜਿੰਦਰ ਰੰਧਾਵਾ
Published : Dec 27, 2021, 8:18 pm IST
Updated : Dec 27, 2021, 9:23 pm IST
SHARE ARTICLE
Sukhjinder Randhawa
Sukhjinder Randhawa

ਉੱਪ ਮੁੱਖ ਮੰਤਰੀ ਨੇ 190 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਲਟਰਾ ਮਾਡਰਨ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਦਾ ਕੀਤਾ ਉਦਘਾਟਨ

ਗੋਇੰਦਵਾਲ ਸਾਹਿਬ: ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣਾ ਬਹੁਤ ਜ਼ਰੂਰੀ ਹੈ, ਇਸ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ੳੇੁੱਥੇ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਨੂੰ ਅਸਲੀ ਰੂਪ ਵਿੱਚ ਸੁਧਾਰ ਘਰ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਇਸ ਸੁਧਾਰ ਘਰ ਵਿੱਚ 2780 ਵਿਅਕਤੀਆਂ ਨੂੰ ਰੱਖਣ ਦੀ ਸਮਰੱਥਾ ਹੈ, ਜੋ ਕਿ ਲੱਗਭੱਗ 85 ਏਕੜ ਥਾਂ ਵਿੱਚ ਬਣਾਇਆ ਗਿਆ ਹੈ।

Deputy Chief Minister inaugurates ultra modern Central Jail Goindwal SahibDeputy Chief Minister inaugurates ultra modern Central Jail Goindwal Sahib

ਉਹਨਾਂ ਦੱਸਿਆ ਕਿ ਇਸ ਸੁਧਾਰ ਘਰ ਨੂੰ ਅਲਟਰਾ ਮਾਡਰਨ ਬਣਾਉਣ ਲਈ ਲੱਗਭੱਗ 190 ਕਰੋੜ ਰੁਪਏ ਖਰਚ ਕੀਤੇ ਗਏ ਹਨ।ਉਹਨਾਂ ਕਿਹਾ ਕਿ ਇਸ ਸੁਧਾਰ ਘਰ ਵਿੱਚ ਕੈਦੀਆਂ ਨਾਲ ਮੁਲਾਕਾਤ ਕਰਨ ਦਾ ਵੀ ਵਧੀਆ ਪ੍ਰਬੰਧ ਕੀਤਾ ਗਿਆ ਹੈ। ਇਸ ਉਪਰੰਤ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਪੰਜਾਬ ਗੂਰੂਆਂ ਪੀਰਾਂ ਦੀ ਵਰੋਸਾਈ ਧਰਤੀ ਹੈ ਅਤੇ ਇਸ ਦਾ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਣਾ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰ ਲੜਾਈ ਵਿੱਚ ਅੱਗੇ ਵੱਧ ਕੇ ਆਪਣਾ ਯੋਗਦਾਨ ਪਾਇਆ ਹੈ ਅਤੇ ਹੁਣ ਨਸ਼ਿਆਂ ਖਿਲਾਫ਼ ਵੀ ਡਟਕੇ ਜੰਗ ਲੜਨੀ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਇਸਦੀ ਮਾਰ ਤੋਂ ਬਚਾਇਆ ਜਾ ਸਕੇ।

Deputy Chief Minister inaugurates ultra modern Central Jail Goindwal SahibDeputy Chief Minister inaugurates ultra modern Central Jail Goindwal Sahib

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ਼ਾ ਦੀ ਹਾਲਤ ਸੁਧਾਰਨ ਲਈ ਜੇਲ ਬੋਰਡ ਦੀ ਸਥਾਪਨਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਜੇਲਾਂ ਵਿੱਚ ਫੈਕਟਰੀਆਂ ਅਤੇ ਪੈਟਰੋਲ ਪੰਪ ਲਗਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਜੇਲਾਂ ਆਪਣੇ ਖਰਚ ਕੱਢ ਸਕਣ।ਉਹਨਾਂ ਕਿਹਾ ਕਿ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਵਿੱਚ ਵੀ ਟਾਇਲਾਂ ਬਣਾਉਣ ਦੀ ਫੈਕਟਰੀ ਲਗਾਈ ਜਾ ਰਹੀ ਹੈ, ਜਿੱਥੇ ਕੰਮ ਕਰਨ ਵਾਲੇ ਬੰਦੀਆਂ ਨੂੰ ਦਿਹਾੜੀ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਇਸ ਜੇਲ਼ ਵਿੱਚ ਆਉਣ ਵਾਲੇ ਹਵਾਲਾਤੀਆਂ ਤੇ ਕੈਦੀਆਂ ਦੀ ਕੌਂਸਲਿੰਗ ਵੀ ਕੀਤੀ ਜਾਵੇਗੀ ਤਾਂ ਜੋ ਅਮਲੀ ਰੂਪ ਵਿੱਚ ਸਿੱਧੇ ਰਸਤੇ ‘ਤੇ ਆ ਸਕਣ। ਉਹਨਾਂ ਕਿਹਾ ਕਿ ਜੇਲਾਂ ਵਿੱਚ ਰਾਸ਼ਨ ਦੀ ਪ੍ਰਾਈਵੇਟ ਖਰੀਦ ਬੰਦ ਕੀਤੀ ਗਈ ਹੈ ਅਤੇ ਸਾਰਾ ਲੋੜੀਂਦਾ ਸਮਾਨ ਹੁਣ ਮਾਰਕਫੈੱਡ, ਮਿਲਕਫੈੱਡ ਅਤੇ ਸ਼ੂਗਰਫੈੱਡ ਤੋਂ ਖਰੀਦਿਆ ਜਾਵੇਗਾ।

Deputy Chief Minister inaugurates ultra modern Central Jail Goindwal SahibDeputy Chief Minister inaugurates ultra modern Central Jail Goindwal Sahib

ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਹਨਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਫਿਰ ਬਹੁਮਤ ਹਾਸਿਲ ਕਰਕੇ ਲੋਕ-ਪੱਖੀ ਸਰਕਾਰ ਬਣਾਏਗੀ।

Deputy Chief Minister inaugurates ultra modern Central Jail Goindwal SahibDeputy Chief Minister inaugurates ultra modern Central Jail Goindwal Sahib

ਹਲਕਾ ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਉਹਨਾਂ ਡਿਪਟੀ ਮੁੱਖ ਮੰਤਰੀ ਪਾਸੋਂ ਦਰਿਆ ਬਿਆਸ ਦੀ ਮਾਰ ਹੇਠ ਆਉਂਦੇ ਇਲਾਕੇ ਨੂੰ ਨੁਕਸਾਨ ਨੂੰ ਬਚਾਉਣ ਲਈ ਬੰਨ ਬਣਾਉਣ ਅਤੇ ਫੋਕਲ ਪੁਆਇੰਟ ਗੋਇੰਦਵਾਲ ਸਾਹਿਬ ਵਿਖੇ ਇੰਡਸਟਰੀ ਕੰਪਲੈਕਸ ਦੇ ਪਲਾਂਟਾਂ ਨੂੰ ਪੰਜਾਬ ਲਘੂ ਉਦਯੋਗ ਵੱਲੋਂ ਹਰ ਸਾਲ ਪਾਏ ਜਾਂਦੇ ਜੁਰਮਾਨੇ ਦੀ ਮੁਆਫ਼ੀ ਲਈ ਵੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement