ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਹੋਏ ‘ਆਪ’ ’ਚ ਸ਼ਾਮਲ, ਭਗਵੰਤ ਮਾਨ ਨੇ ਕੀਤਾ ਸਵਾਗਤ
Published : Dec 27, 2021, 6:29 pm IST
Updated : Dec 27, 2021, 6:29 pm IST
SHARE ARTICLE
Former Mohali Mayor Kulwant Singh joins AAP, welcomed by Bhagwant Mann
Former Mohali Mayor Kulwant Singh joins AAP, welcomed by Bhagwant Mann

ਪੰਜਾਬ ਦੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਦੀ ਇਮਾਨਦਾਰ ਸਰਕਾਰ ਬਣਾਉਣ ਦਾ ਮਨ ਬਣਾਇਆ : ਭਗਵੰਤ ਮਾਨ

-ਕੇਜਰੀਵਾਲ ਦੇ ਇਮਾਨਦਾਰ ਸਰਕਾਰ ਦੇ ਮਾਡਲ ਤੋਂ ਲੋਕ ਹੋ ਰਹੇ ਨੇ ਪ੍ਰਭਾਵਿਤ: ਰਾਘਵ ਚੱਢਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਸਮੇਂ ਵੱਡੀ ਬੜ੍ਹਤ ਮਿਲੀ ਜਦੋਂ ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਗਵੰਤ ਮਾਨ ਅਤੇ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੁਲਵੰਤ ਸਿੰਘ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ।

Former Mohali Mayor Kulwant Singh joins AAP, welcomed by Bhagwant MannFormer Mohali Mayor Kulwant Singh joins AAP, welcomed by Bhagwant Mann

ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਸਾਬਕਾ ਮੇਅਰ ਕੁਲਵੰਤ ਸਿੰਘ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਲਵੰਤ ਸਿੰਘ ਪੰਜਾਬ ਦੀ ਜਾਣੀ- ਪਛਾਣੀ ਸਖ਼ਸ਼ੀਅਤ ਹਨ ਅਤੇ ਇਨ੍ਹਾਂ ਦਾ ਰਾਜਨੀਤਿਕ ਖੇਤਰ ਦੇ ਨਾਲ- ਨਾਲ ਸਮਾਜ ਸੇਵਾ ਵਿੱਚ ਵੱਡਾ ਯੋਗਦਾਨ ਹੈ। ਇਸ ਲਈ ਕੁਲਵੰਤ ਸਿੰਘ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਿੱਥੇ ਮੁਹਾਲੀ ਜ਼ਿਲ੍ਹੇ ਵਿੱਚ ਬਲ ਮਿਲੇਗਾ, ਉਥੇ ਹੀ ਪੂਰੇ ਪੰਜਾਬ ਵਿੱਚ ਪਾਰਟੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਣਗੇ। 
ਚੰਡੀਗੜ੍ਹ ਦੇ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤੇ ਫ਼ਤਵੇ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਚੰਡੀਗੜ੍ਹ ਦੇ ਲੋਕਾਂ ਨੇ ਸਿੱਧ ਕਰ ਦਿੱਤਾ ਹੈ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਹੀ ਤਾਕਤ ਹੁੰਦੀ ਹੈ।

Former Mohali Mayor Kulwant Singh joins AAP, welcomed by Bhagwant MannFormer Mohali Mayor Kulwant Singh joins AAP, welcomed by Bhagwant Mann

ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਵੀ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਦੀ ਇਮਾਨਦਾਰ ਸਰਕਾਰ ਬਣਾਉਣ ਦਾ ਮਨ ਬਣਾ ਹੋਇਆ ਹੈ। ’’ ਉਨ੍ਹਾਂ ਚੰਡੀਗੜ੍ਹ ਦੇ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਸੇਵਾ ਲਈ ਚੁਣਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਨੇ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾ ਲੜੀਆਂ ਸਨ ਅਤੇ ਇੱਥੋਂ ਦੇ ਵੋਟਰਾਂ ਨੇ ਕੇਜਰੀਵਾਲ ਦੇ ਇਮਾਨਦਾਰ ਮਾਡਲ ਨੂੰ ਚੁਣਿਆ ਹੈ।

Former Mohali Mayor Kulwant Singh joins AAP, welcomed by Bhagwant MannFormer Mohali Mayor Kulwant Singh joins AAP, welcomed by Bhagwant Mann

ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਕੌਂਸਲਰਾਂ ਅਤੇ ਵਿਸ਼ੇਸ਼ਕਰ ਦਮਨਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ। ਜਿਕਰਯੋਗ ਹੈ ਕਿ ਦਮਨਪ੍ਰੀਤ ਸਿੰਘ ਨੇ ਭਾਜਪਾ ਦੇ ਮੌਜੂਦਾ ਮੇਅਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਨੂੰ ਮੁੜ ਤੋਂ ਸੁੰਦਰ ਸ਼ਹਿਰ ਬਣਾਏਗੀ। 
ਇਸ ਮੌਕੇ ਰਾਘਵ ਚੱਢਾ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ‘ਆਪ’ ਨੇ ਪਹਿਲੀ ਵਾਰ ’ਚ ਚੰਡੀਗੜ੍ਹ ਨਗਰ ਨਿਗਮ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਇਸ ਦੇ ਨਾਲ ਉਨ੍ਹਾਂ ‘ਆਪ’ ਦੇ ਵਰਕਰਾਂ ਅਤੇ ਆਗੂਆਂ ਦਾ ਵੀ ਧੰਨਵਾਦ ਕੀਤਾ। ਚੱਢਾ ਨੇ ਕਿਹਾ, ‘‘ਚੰਡੀਗੜ੍ਹ ਦੀ ਜਿੱਤ ਤਾਂ ਟਰੇਲਰ ਹੈ। ਪੰਜਾਬ ਦੀਆਂ ਚੋਣਾ ਪੂਰੀ ਫਿਲਮ ਪੇਸ਼ ਕਰਨਗੀਆਂ, ਜਦੋਂ ਪੰਜਾਬ ਦੇ ਲੋਕ ਕੇਜਰੀਵਾਲ ਦੇ ਇਮਾਨਦਾਰ ਸਰਕਾਰ ਵਾਲੇ ਮਾਡਲ ਨੂੰ ਚੁਣਨਗੇ।

Former Mohali Mayor Kulwant Singh joins AAP, welcomed by Bhagwant MannFormer Mohali Mayor Kulwant Singh joins AAP, welcomed by Bhagwant Mann

ਆਮ ਆਦਮ ਪਾਰਟੀ ਵਿੱਚ ਸ਼ਾਮਲ ਹੋਏ ਕੁਲਵੰਤ ਸਿੰਘ ਨੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਇਮਾਨਦਾਰ ਪਾਰਟੀ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਕੁਲਵੰਤ ਸਿੰਘ ਨੇ ਕਿਹਾ, ‘‘ਮੈਂ ਕੇਜਰੀਵਾਲ ਦੇ ਦਿੱਲੀ ਵਿਚਲੇ ਵਿਕਾਸ ਦੇ ਮਾਡਲ ਤੋਂ ਬਹੁਤ ਪ੍ਰਭਾਵਿਤ ਹੋਇਆ ਹਾਂ। ਜਿਥੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਬਹੁਤ ਚੰਗਾ ਕੰਮ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇ ਰਹੀ ਹੈ।’’ 

Former Mohali Mayor Kulwant Singh joins AAP, welcomed by Bhagwant MannFormer Mohali Mayor Kulwant Singh joins AAP, welcomed by Bhagwant Mann
 
ਭਾਜਪਾ ਆਗੂ ਸ਼ੀਤਲ ਅੰਗੁਰਲ ‘ਆਪ’ ਵਿੱਚ ਹੋਏ ਸ਼ਾਮਲ, ਰਾਘਵ ਚੱਢਾ ਨੇ ਕੀਤਾ ਸਵਾਗਤ

ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਦੂਹਰਾ ਝਟਕਾ ਦਿੱਤਾ, ਜਦੋਂ ਭਾਜਪਾ ਦੇ ਤਿੰਨ ਸਾਬਕਾ ਮੇਅਰਾਂ ਨੂੰ ਨਗਰ ਨਿਗਮ ਦੀਆਂ ਚੋਣਾ ਵਿੱਚ ਹਰਾਇਆ, ਤਾਂ ਉਥੇ ਹੀ ਭਾਜਪਾ ਦੇ ਪ੍ਰਸਿੱਧ ਆਗੂ ਸ਼ੀਤਲ ਅੰਗੁਰਲ ਵਾਸੀ ਜਲੰਧਰ ਨੇ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਰਸਮੀ ਤੌਰ ’ਤੇ ਸ਼ੀਤਲ ਅੰਗੁਰਲ ਦਾ ਪਾਰਟੀ ਵਿੱਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਲ ਭਾਜਪਾ ਦੇ ਐਸ.ਸੀ ਮੋਰਚੇ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਸਨ। 

ਰਾਘਵ ਚੱਢਾ ਨੇ ਸ਼ੀਤਲ ਅੰਗੁਰਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੁਰਲ ਵੱਲੋਂ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਵਿੱਚ ਵੱਡਾ ਲਾਭ ਹੋਵੇਗਾ। ਇਸ ਮੌਕੇ ਮੁਕਤਸਰ ਤੋਂ ਵਰਿੰਦਰ ਕੁਮਾਰ ਢੋਸੀਵਾਲ, ਬਠਿੰਡਾ ਦੇ ਉਦਯੋਗਪਤੀ ਅਮਰਜੀਤ ਸਿੰਘ ਮਹਿਤਾ, ਮੁਕਤਸਰ ਤੋਂ ਐਡਵੋਕੇਟ ਇੰਦਰਜੀਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement