ਮੋਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਅੱਜ ਰਖਣਗੇ ਪਣ-ਬਿਜਲੀ ਪ੍ਰਾਜੈਕਟਾਂ ਦਾ ਨੀਂਹ ਪੱਥਰ
Published : Dec 27, 2021, 12:12 am IST
Updated : Dec 27, 2021, 12:12 am IST
SHARE ARTICLE
image
image

ਮੋਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਅੱਜ ਰਖਣਗੇ ਪਣ-ਬਿਜਲੀ ਪ੍ਰਾਜੈਕਟਾਂ ਦਾ ਨੀਂਹ ਪੱਥਰ

ਮੰਡੀ (ਹਿਮਾਚਲ ਪ੍ਰਦੇਸ਼), 26 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 27 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਦਾ ਦੌਰਾ ਕਰਨਗੇ, ਜਿੱਥੇ ਉਹ 11,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪਣ ਬਿਜਲੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰਖਣਗੇ। 
ਇਕ ਅਧਿਕਾਰਤ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨੇ ਦੇਸ਼ ਵਿਚ ਉਪਲਬਧ ਸਾਧਨਾਂ ਦੀ ਅਣਵਰਤੀ ਸਮਰਥਾ ਦਾ ਪੂਰੀ ਤਰ੍ਹਾਂ ਨਾਲ ਇਸਤੇਮਾਲ ਕਰਨ ’ਤੇ ਲਗਾਤਾਰ ਅਪਣਾ ਧਿਆਨ ਕੇਂਦਰਤ ਕੀਤਾ ਹੈ। ਹਿਮਾਲਿਆ ਖੇਤਰ ਵਿਚ ਪਣ ਬਿਜਲੀ ਸਮਰੱਥਾ ਦਾ ਪੂਰਾ ਇਸਤੇਮਾਲ ਕਰਨਾ ਇਸ ਵਲ ਵਧਾਇਆ ਗਿਆ ਇਕ ਹੋਰ ਕਦਮ ਹੈ। ਪ੍ਰਧਾਨ ਮੰਤਰੀ ਮੋਦੀ ਇਥੇ ਰੇਣੂਕਾਜੀ ਬੰਨ੍ਹ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ, ਜੋ ਲਗਭਗ 3 ਦਹਾਕੇ ਤੋਂ ਲੰਬਿਤ ਪਿਆ ਹੈ। ਇਸ ’ਤੇ ਕੰਮ ਸ਼ੁਰੂ ਕਰਨ ਲਈ ਕੇਂਦਰ ਨੇ ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ, ਉਤਰਾਖੰਡ ਅਤੇ ਦਿੱਲੀ ਵਰਗੇ 6 ਸੂਬਿਆਂ ਨੂੰ ਇਕ ਨਾਲ ਲਿਆਉਣ ਨਾਲ ਪ੍ਰਾਜੈਕਟ ਸੰਭਵ ਹੋ ਸਕਿਆ।ਬਿਆਨ ਵਿਚ ਕਿਹਾ ਗਿਆ ਕਿ ਸੂਬੇ ਵਿਚ 40 ਮੈਗਾਵਾਟ ਦੇ ਇਸ ਪ੍ਰਾਜੈਕਟ ਦਾ ਨਿਰਮਾਣ ਕਰੀਬ 7,000 ਕਰੋੜ ਰੁਪਏ ਦੀ ਲਾਗਤ ਤੋਂ ਕੀਤਾ ਜਾਵੇਗਾ। ਇਹ ਦਿੱਲੀ ਲਈ ਬੇਹਦ ਲਾਹੇਵੰਦ ਸਾਬਤ ਹੋਵੇਗਾ, ਜਿਸ ਨਾਲ ਹਰ ਸਾਲ ਲਗਭਗ 50 ਕਰੋੜ ਘਣਮੀਟਰ ਪਾਣੀ ਦੀ ਸਪਲਾਈ ਮਿਲ ਸਕੇਗੀ। 
ਪ੍ਰਧਾਨ ਮੰਤਰੀ ਮੋਦੀ ਲੁਹਰੀ ਪਹਿਲੇ ਪੜਾਅ ਵਿਚ ਪਣ ਬਿਜਲੀ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਣਗੇ। ਜਿਥੇ ਇਸ ਨੂੰ 210 ਮੈਗਾਵਾਟ ਦੇ ਪ੍ਰਾਜੈਕਟ ਦਾ ਨਿਰਮਾਣ 1800 ਕਰੋੜ ਰੁਪਏ ਤੋਂ ਵਧ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਨਾਲ ਪ੍ਰਤੀ ਸਾਲ 75 ਕਰੋੜ ਯੂਨਿਟ ਤੋਂ ਵਧ ਬਿਜਲੀ ਦਾ ਉਤਪਾਦਨ ਹੋਵੇਗਾ। ਬਿਆਨ ਮੁਤਾਬਕ ਪ੍ਰਧਾਨ ਮੰਤਰੀ ਧੌਲਾਸਿਧ ਹਾਈਡਰੋ ਪਾਵਰ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਣਗੇ। ਇਹ ਹਮੀਰਪੁਰ ਜ਼ਿਲ੍ਹੇ ਦਾ ਪਹਿਲਾ ਪਣ ਬਿਜਲੀ ਪ੍ਰਾਜੈਕਟ ਹੋਵੇਗਾ। (ਪੀਟੀਆਈ)

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement