
ਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆ ਰਹੇ ਹਨ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆ ਰਹੇ ਹਨ। ਇਸ ਦੇ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇੱਥੇ ਉਹ ਸਭ ਤੋਂ ਪਹਿਲਾਂ ਪੀਜੀਆਈ ਦੇ ਸੈਟੇਲਾਈਟ ਵਿੰਗ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਰੈਲੀ ਨੂੰ ਸੰਬੋਧਨ ਕਰਨਗੇ।
Narendra Modi
ਭਾਜਪਾ ਨੇ ਰੈਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਕਮਰ ਕੱਸ ਲਈ ਹੈ। ਇਸ ਦੇ ਲਈ ਮੰਗਲਵਾਰ ਨੂੰ ਜਲੰਧਰ 'ਚ ਸੂਬਾ ਲੀਡਰਸ਼ਿਪ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਸੂਬਾ ਅਤੇ ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਪ੍ਰਧਾਨ, 2017 ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰ, ਸਾਰੇ ਮੋਰਚਿਆਂ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ, ਲੋਕ ਸਭਾ ਇੰਚਾਰਜ ਅਤੇ ਪ੍ਰਵਾਸੀ ਜ਼ਿਲ੍ਹਾ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ।
Captain and Dhindsa will contest elections together with BJP
ਦੱਸ ਦਈਏ ਕਿ ਪੰਜਾਬ ਵਿਚ ਇਸ ਵਾਰ ਭਾਜਪਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣ ਲੜ ਰਹੀ ਹੈ। ਫਿਰੋਜ਼ਪੁਰ 'ਚ ਹੋਣ ਵਾਲੀ ਰੈਲੀ 'ਚ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੇ ਮੰਚ 'ਤੇ ਨਜ਼ਰ ਆ ਸਕਦੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਸੰਯੁਕਤ ਦੇ ਆਗੂ ਸੁਖਦੇਵ ਢੀਂਡਸਾ ਵੀ ਰੈਲੀ ਦਾ ਹਿੱਸਾ ਹੋ ਸਕਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਲਈ ਕਈ ਵੱਡੇ ਐਲਾਨ ਕਰ ਸਕਦੇ ਹਨ।