'ਅਕਾਲੀਆਂ ਤੋਂ ਪੰਜਾਬ ਅਤੇ ਪੰਜਾਬੀਆਂ ਨਾਲ ਕਮਾਏ ਇਕੱਲੇ-ਇਕੱਲੇ ਧ੍ਰੋਹ ਦਾ ਹਿਸਾਬ ਲਿਆ ਜਾਵੇਗਾ'
Published : Dec 27, 2021, 6:50 pm IST
Updated : Dec 27, 2021, 6:50 pm IST
SHARE ARTICLE
CM CHANNI
CM CHANNI

ਅਕਾਲੀਆਂ ਉੱਤੇ ਤਿੰਨ ਕਾਲੇ ਕਾਨੂੰਨ ਲਾਗੂ ਕਰਾਉਣ ਲਈ ਭਾਜਪਾ ਨਾਲ ਰਲ਼ੇ ਹੋਣ ਦਾ ਲਗਾਇਆ ਦੋਸ਼

 

ਧਰਮਕੋਟ :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧ੍ਰੋਹ ਕਮਾਏ ਗਏ ਹਨ ਉਨਾਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ, ਬੇਅਦਬੀ ਦੀਆਂ ਘਟਨਾਵਾਂ ਸਮੇਤ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਵਰਗੇ ਮੁੱਦਿਆਂ ਦਾ ਸੂਬੇ ਦੇ ਲੋਕ ਅਕਾਲੀਆਂ ਕੋਲੋਂ ਜਵਾਬ ਮੰਗਦੇ ਹਨ। ਜਿਸ ਦੀ ਸ਼ੁਰੂਆਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਨਾਲ ਹੋ ਗਈ ਹੈ। ਉਹ ਅੱਜ ਸਥਾਨਕ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਵੰਡਣ ਲਈ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

 

 

CM ChanniCM Channi

ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਰਲ਼ੇ ਹੋਏ ਸਨ। ਬੀਬੀ ਹਰਸਿਮਰਤ ਕੌਰ ਬਾਦਲ ਉਸ ਵਜ਼ਾਰਤ ਦਾ ਹਿੱਸਾ ਸੀ ਜਿਸ ਵਜ਼ਾਰਤ ਨੇ ਇਹ ਕਾਨੂੰਨ ਲਾਗੂ ਕੀਤੇ ਸਨ। ਹਰਸਿਮਰਤ ਨੂੰ ਕੇਂਦਰੀ ਵਜ਼ਾਰਤ ਛੱਡਣ ਲਈ ਲੋਕਾਂ ਖਾਸ ਕਰਕੇ ਪੰਜਾਬੀ ਕਿਸਾਨਾਂ ਦੇ ਰੋਹ ਨੇ ਮਜ਼ਬੂਰ ਕੀਤਾ। ਉਨਾਂ ਕਿਹਾ ਕਿ ਇਨਾਂ ਤਿੰਨ ਖੇਤੀ ਕਾਨੂੰਨਾਂ ਰਾਹੀਂ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜਿਸ਼ ਵਿੱਚ ਅਕਾਲੀ ਦਲ ਅਤੇ ਭਾਜਪਾ ਬਰਾਬਰ ਦੇ ਸਾਂਝੀਦਾਰ ਸਨ। ਉਨਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਵਿੱਚ ਹਰੇਕ ਵਰਗ ਦਾ ਯੋਗਦਾਨ ਹੈ। ਇਹ ਦੇਸ਼ ਦੀ ਲੜਾਈ ਸੀ ਜੋ ਕਿ ਪੰਜਾਬ ਦੇ ਬਹਾਦਰ ਕਿਸਾਨਾਂ ਨੇ ਮੂਹਰੇ ਹੋ ਕੇ ਲੜੀ ਹੈ ਅਤੇ ਇਸ ਵਿੱਚ ਮਿਸਾਲੀ ਜਿੱਤ ਹਾਸਲ ਕੀਤੀ ਹੈ।

 

CM ChanniCM Channi

 

ਉਨਾਂ ਕਿਹਾ ਕਿ ਦੂਜੇ ਪਾਸੇ ਉਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦਾ ਪਹਿਲੇ ਦਿਨ ਤੋਂ ਹੀ ਸਿਰੜ ਨਾਲ ਸਾਥ ਦਿੱਤਾ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਇਹ ਤਿੰਨੋਂ ਕਾਨੂੰਨ ਰੱਦ ਕੀਤੇ। ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾ ਕੇ ਉਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ। ਇਸ ਅੰਦੋਲਨ ਦੌਰਾਨ ਸਾਡੇ ਨਾਲੋਂ ਵਿਛੜ ਕਏ ਕਰੀਬ 750 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਸਾਨਾਂ ਦੀਆਂ ਸ਼ਹੀਦੀਆਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਬਰਾਬਰ ਦੇ ਜਿੰਮੇਵਾਰ ਗਰਦਾਨਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਨਾਂ ਪਰਿਵਾਰਾਂ ਨਾਲ ਹਮੇਸ਼ਾਂ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ।

 

 

CM ChanniCM Channi

 

ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਲੋਕਾਂ ਮੂਹਰੇ ਰੱਖਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਸਭ ਤੋਂ ਪਹਿਲਾਂ ਘਰੇਲੂ ਬਿਜਲੀ ਦੇ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ। ਬਿਜਲੀ ਦਾ ਰੇਟ 3 ਰੁਪਏ ਪ੍ਰਤੀ ਯੂਨਿਟ ਘਟਾਇਆ ਜਿਸ ਨਾਲ ਪੰਜਾਬ ਦੇ ਹਰੇਕ ਵਰਗ ਦੇ ਬਿਜਲੀ ਖ਼ਪਤਕਾਰਾਂ ਨੂੰ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਅਕਾਲੀ ਸਰਕਾਰ ਵੇਲੇ ਨਿੱਜੀ ਸਰਮਾਏਦਾਰਾਂ ਨੂੰ ਲਾਭ ਦਿਵਾਉਣ ਲਈ ਕੀਤੇ ਗਏ ਬਿਜਲੀ ਸਮਝੌਤੇ ਰੱਦ ਕੀਤੇ। ਪੀਣ ਵਾਲੇ ਪਾਣੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦੇ ਨਾਲ ਨਾਲ ਪਿੰਡਾਂ ਵਿੱਚ ਪਾਣੀ ਦੀ ਕਿਰਾਇਆ ਦਰ 160 ਰੁਪਏ ਤੋਂ ਅਤੇ ਸ਼ਹਿਰਾਂ ਵਿੱਚ 250 ਰੁਪਏ ਤੋਂ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕੀਤੀ।

 

CM ChanniCM Channi

 

ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਜੋ ਐਲਾਨ ਕੀਤੇ ਹਨ ਉਹ ਪੂਰੇ ਵੀ ਕੀਤੇ ਹਨ। ਅੱਜ ਪੈਟਰੋਲ ਅਤੇ ਡੀਜ਼ਲ ਵਿੱਚ ਪ੍ਰਤੀ ਲੀਟਰ ਕਰਮਵਾਰ 10 ਅਤੇ 5 ਰੁਪਏ ਦੀ ਕਮੀ ਕੀਤੀ ਗਈ ਹੈ। ਕਿਸੇ ਵੇਲੇ 22 ਰੁਪਏ ਤੋਂ ਵਧੇਰੇ ਦੀ ਕੀਮਤ ਉੱਤੇ ਮਿਲਣ ਵਾਲਾ ਰੇਤਾ ਅੱਜ ਸਾਢੇ 5 ਰੁਪਏ ਪ੍ਰਤੀ ਫੁੱਟ ਮਿਲ ਰਿਹਾ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨਾਲ ਜੁੜੇ ਤਰਜੀਹੀ ਤੌਰ ’ਤੇ ਹੱਲ ਕੀਤੇ ਜਾਣ।

 

CM ChanniCM Channi

 

 

ਉਨਾਂ ਕਿਹਾ ਕਿ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਕਥਿਤ ਤੌਰ ਉੱਤੇ ਨਸ਼ਿਆਂ ਦਾ ਇੱਕ ਬਰੈਂਡ ਬਣ ਗਿਆ ਸੀ, ਜਿਸ ਨੂੰ ਹੁਣ ਜਲਦ ਹੀ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ। ਉਨਾਂ ਆਪ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਅਕਾਲੀਆਂ ਮੂਹਰੇ ਗੋਡੇ ਟੇਕਣ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜੇਕਰ ਅਰਵਿੰਦਰ ਕੇਜਰੀਵਾਲ ਅਕਾਲੀ ਆਗੂ ਮਜੀਠੀਆ ਤੋਂ ਅਦਾਲਤ ਵਿੱਚ ਹਲਫੀਆ ਬਿਆਨ ਦੇ ਕੇ ਮੁਆਫੀ ਨਾ ਮੰਗਦਾ ਤਾਂ ਮਜੀਠੀਆ 6 ਸਾਲ ਪਹਿਲਾਂ ਹੀ ਸਲਾਖ਼ਾਂ ਪਿੱਛੇ ਹੁੰਦਾ।

 

 

CM ChanniCM Channi

ਉਨਾਂ ਕੇਜਰੀਵਾਲ ਨੂੰ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇਣ ਤੋਂ ਵੀ ਵਰਜਿਆ। ਉਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਸੂਬੇ ਦੇ ਵਿਕਾਸ ਦੀ ਗਤੀ ਨੂੰ ਚਾਲੂ ਰੱਖਣ ਲਈ ਪੰਜਾਬ ਵਿੱਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾਵੇਗੀ। ਇਸ ਮੌਕੇ ਉਨਾਂ ਵਿਧਾਨ ਸਭਾ ਹਲਕਾ ਧਰਮਕੋਟ ਦੇ ਸਰਬਪੱਖੀ ਵਿਕਾਸ ਲਈ 5 ਕਰੋੜ ਰੁਪਏ ਹੋਰ ਗਰਾਂਟ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਹਲਕੇ ਵਿੱਚ ਪਹਿਲਾਂ ਹੀ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਉੱਤੇ ਨੇਪਰੇ ਚਾੜਿਆ ਜਾਵੇਗਾ।

 

CM ChanniCM Channi

 

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਿਆਣਪ ਨਾਲ ਵੋਟ ਦੀ ਵਰਤੋਂ ਕਰਨ ਤਾਂ ਜੋ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਨੂੰ ਆਰਥਿਕ ਤੌਰ ’ਤੇ ਮੁੜ ਪੈਰਾਂ ਸਿਰ ਖੜਾ ਕਰਨ ਲਈ ਵਿੱਢੇ ਉਪਰਾਲਿਆਂ ਨੂੰ ਹੋਰ ਬਲ ਮਿਲੇ। ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਇਸ ਮੌਕੇ ਹਲਕੇ ਦੀਆਂ ਮੰਗਾਂ ਦਾ ਵੇਰਵਾ ਮੁੱਖ ਮੰਤਰੀ ਅੱਗੇ ਰੱਖਿਆ ਅਤੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ 5-5 ਮਰਲੇ ਦੇ ਪਲਾਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਨੇ ਸੰਨਦਾਂ ਦੀ ਵੀ ਵੰਡ ਕੀਤੀ।

CM ChanniCM Channi

 

ਇਸ ਮੌਕੇ ਉਨਾਂ ਨਾਲ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਦਰਸ਼ਨ ਸਿੰਘ ਬਰਾੜ, ਵਿਧਾਇਕ ਡਾ. ਹਰਜੋਤ ਕਮਲ, ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡੀ. ਆਈ. ਜੀ. ਸੁਰਜੀਤ ਸਿੰਘ, ਡਿਪਟੀ ਕਮਿਸ਼ਨਰ ਹਰੀਸ਼ ਨਈਅਰ, ਜ਼ਿਲਾ ਪੁਲਿਸ ਮੁਖੀ  ਸੁਰਿੰਦਰਪਾਲ ਸਿੰਘ ਮੰਡ, ਜ਼ਿਲਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਵਿਨੋਦ ਬਾਂਸਲ, ਜ਼ਿਲਾ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement