
ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਦਫ਼ਤਰ ਵਿਚ ਬੰਦੂਕ ਦੀ ਨੋਕ ’ਤੇ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਅੰਮ੍ਰਿਤਸਰ: ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਦਫ਼ਤਰ ਵਿਚ ਬੰਦੂਕ ਦੀ ਨੋਕ ’ਤੇ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਲੁਟੇਰੇ ਬੰਦੂਕ ਦਿਖਾ ਕੇ ਦਫ਼ਤਰ ਵਿਚ ਰੱਖੇ 50 ਹਜ਼ਾਰ ਰੁਪਏ ਅਤੇ ਐਪਲ ਆਈਪੈਡ ਲੁੱਟ ਕੇ ਲੈ ਗਏ। ਪੁਲਿਸ ਨੇ ਲੁਟੇਰਿਆਂ ਦੀ ਪਹਿਚਾਣ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰ ਦੇ ਦਫ਼ਤਰ ਵਿਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ।