ਡਿਊਟੀ ’ਤੇ ਤਾਇਨਾਤ ASI ਨੂੰ ਹੀਟਰ ਤੋਂ ਲੱਗਿਆ ਕਰੰਟ, ਮੌਤ
Published : Dec 27, 2022, 2:05 pm IST
Updated : Dec 27, 2022, 2:05 pm IST
SHARE ARTICLE
ASI posted on duty got electrocuted from heater, died
ASI posted on duty got electrocuted from heater, died

ਏ. ਐੱਸ. ਆਈ. ਨੂੰ ਬਚਾਉਣ ਦੀ ਕੋਸ਼ਿਸ਼ 'ਚ ਹੀਟਰ ਦੀਆਂ ਤਾਰਾਂ ਨੂੰ ਹਟਾਇਆ ਅਤੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਵੇਲੇ ਤੱਕ ਉਸ ਦੀ ਮੌਤ ਹੋ ਚੁੱਕੀ ਸੀ..

 

 ਹੁਸ਼ਿਆਰਪੁਰ:  ਤੜਕਸਾਰ ਪੁਲਿਸ ਲਾਇਨ ਗੇਟ ਤੋਂ ਡਿਊਟੀ ਦੇ ਰਹੇ ਏ. ਐੱਸ. ਆਈ. ਦੀ ਹੀਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਏ. ਐੱਸ. ਆਈ. ਪਰਨਾਮ ਸਿੰਘ ਪੁੱਤਰ ਚਰਨ ਦਾਸ ਵਾਸੀ ਨੰਗਲ ਖ਼ੁਰਦ ਪੁਲਿਸ ਲਾਈਨ ’ਚ ਡਿਊਟੀ ਦੇ ਰਿਹਾ ਸੀ।

ਅੱਜ ਸਵੇਰੇ ਡਿਊਟੀ ਦੌਰਾਨ ਏ. ਐੱਸ. ਆਈ. ਨੂੰ ਹੀਟਰ ਤੋਂ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਜਦੋਂ ਹੋਰ ਮੁਲਾਜ਼ਮ ਡਿਊਟੀ 'ਤੇ ਤਾਇਨਾਤ ਹੋਣ ਲਈ ਪੁਲਿਸ ਲਾਈਨ ਗੇਟ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਏ. ਐੱਸ. ਆਈ. ਦੇ ਸਰੀਰ ਨੂੰ ਅੱਗ ਲੱਗੀ ਦੇਖੀ ਤੇ ਫੋਨ ਕਰ ਕੇ ਘਟਨਾ ਦੀ ਜਾਣਕਾਰੀ ਸਾਨੂੰ ਦਿੱਤੀ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੇ ਏ. ਐੱਸ. ਆਈ. ਨੂੰ ਬਚਾਉਣ ਦੀ ਕੋਸ਼ਿਸ਼ 'ਚ ਹੀਟਰ ਦੀਆਂ ਤਾਰਾਂ ਨੂੰ ਹਟਾਇਆ ਅਤੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਵੇਲੇ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 
 

ਗੱਲਬਾਤ ਕਰਦਿਆਂ ਮ੍ਰਿਤਕ ਏ. ਐੱਸ. ਆਈ. ਦੇ ਮੁੰਡੇ ਨੇ ਦੱਸਿਆ ਕਿ ਸਾਨੂੰ ਸਵੇਰੇ 6 ਵਜੇ ਦੇ ਕਰੀਬ ਫੋਨ ਆਇਆ ਸੀ ਉਸ ਦੇ ਪਿਤਾ ਨੂੰ ਡਿਊਟੀ ਦੌਰਾਨ ਕਰੰਟ ਲੱਗਾ ਹੈ। ਜਦੋਂ ਸੂਚਨਾ ਮਿਲਣ 'ਤੇ ਪੁਲਿਸ ਲਾਈਨ ਪਹੁੰਚੇ ਤਾਂ ਉਨ੍ਹਾਂ ਦਾ ਸਰੀਰ ਪੂਰੀ ਤਰ੍ਹਾਂ ਝੁਲਸ ਚੁੱਕਿਆ ਸੀ ਤੇ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement