ਪੰਜਾਬ ਦੇ ਪਿੰਡਾਂ 'ਚ ਮਿਲੇਗਾ ਸਾਫ਼ ਪੀਣਯੋਗ ਪਾਣੀ, 34.44 ਕਰੋੜ ਰੁਪਏ ਜਾਰੀ:  ਬ੍ਰਹਮ ਸ਼ੰਕਰ ਜਿੰਪਾ 

By : KOMALJEET

Published : Dec 27, 2022, 5:13 pm IST
Updated : Dec 27, 2022, 5:13 pm IST
SHARE ARTICLE
Punjab Water Supply & Sanitation Minister Bram Shanker Jimpa
Punjab Water Supply & Sanitation Minister Bram Shanker Jimpa

ਕਿਹਾ- ਨਹਿਰੀ ਪਾਣੀ ਦੀ ਸਪਲਾਈ ਇਨ੍ਹਾਂ ਸਕੀਮਾਂ ਵਿਚੋਂ ਹੀ ਇਕ ਪ੍ਰਮੁੱਖ ਸਕੀਮ ਹੈ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ ਜਾਂ ਜਿੱਥੇ ਪਾਣੀ ਦੀ ਕੁਆਲਿਟੀ ਮਾੜੀ ਹੈ, ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਦੀ ਸੁਧਾਈ ਕਰ ਕੇ ਸਪਲਾਈ ਕੀਤੀ ਜਾ ਰਹੀ ਹੈ। ਅਜਿਹੀਆਂ 5 ਡਵੀਜ਼ਨਾਂ ਵਿਚ ਨਹਿਰੀ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਨੇ 34 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਐਲਾਨ ਕੀਤਾ ਸੀ ਕਿ ਪੰਜਾਬ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਬੂਹਿਆਂ ‘ਤੇ ਮਿਲਣਗੀਆਂ ਅਤੇ ਆਪਣੇ ਇਸੇ ਵਾਅਦੇ ਨੂੰ ਉਹ ਲਗਾਤਾਰ ਨਿਭਾਉਂਦੇ ਆ ਰਹੇ ਹਨ। ਪੰਜਾਬ ਦੇ ਪਿੰਡਾਂ ‘ਚ ਰਹਿਣ ਵਾਲਿਆਂ ਨੂੰ ਬੁਨਿਆਦੀ ਸਹੂਲਤਾਂ ਖਾਸ ਤੌਰ ‘ਤੇ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਲਈ ਮਾਨ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਪਲਾਈ ਇਨ੍ਹਾਂ ਸਕੀਮਾਂ ਵਿਚੋਂ ਹੀ ਇਕ ਪ੍ਰਮੁੱਖ ਸਕੀਮ ਹੈ। ਇਸ ਤਹਿਤ ਪੰਜਾਬ ਦੀਆਂ 5 ਡਵੀਜ਼ਨਾਂ ਰਾਜਪੁਰਾ, ਫ਼ਤਹਿਗੜ੍ਹ ਸਾਹਿਬ, ਫ਼ਾਜ਼ਿਲਕਾ, ਅਬੋਹਰ ਅਤੇ ਗੁਰਦਾਸਪੁਰ ਡਵੀਜ਼ਨ ਨੰਬਰ 1 ਨੂੰ ਮਾਨ ਸਰਕਾਰ ਨੇ 34.44 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਇਨ੍ਹਾਂ ਡਵੀਜ਼ਨਾਂ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਲਗਾਤਾਰ ਉਨ੍ਹਾਂ ਪਿੰਡਾਂ ਨੂੰ ਸਾਫ ਪੀਣਯੋਗ ਪਾਣੀ ਪਹੁੰਚਾ ਰਿਹਾ ਹੈ ਜਿੱਥੇ-ਜਿੱਥੇ ਜ਼ਮੀਨੀ ਪਾਣੀ ਦੀ ਕੁਆਲਿਟੀ ਮਾੜੀ ਜਾਂ ਪੀਣਯੋਗ ਨਹੀਂ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀਕੇ ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਜ਼ਿਆਦਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪੁਰਾ ਦੀ ਮੰਡੋਲੀ ਸਕੀਮ ਨੂੰ 10.01 ਕਰੋੜ ਅਤੇ ਪਾਬਰਾ ਨੂੰ 11.18 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਨਾਨੋਵਾਲ ਪਿੰਡ ਦੀ ਸਕੀਮ ਨੂੰ 2 ਕਰੋੜ ਰੁਪਏ ਜਦਕਿ ਫ਼ਾਜ਼ਿਲਕਾ ਦੇ ਘਾਟਿਆਂ ਵਾਲਾ ਬੋਦਲਾ ਅਤੇ ਸੋਹਣਗੜ੍ਹ ਸਕੀਮਾਂ ਲਈ 3.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉੱਧਰ ਅਬੋਹਰ ਦੇ ਪਿੰਡ ਪੱਤਰੇਵਾਲਾ ਦੀ ਨਹਿਰੀ ਪਾਣੀ ਦੀ ਸਕੀਮ ਨੂੰ 2.70 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੇ ਆਰਸੈਨਿਕ ਪ੍ਰਭਾਵਿਤ 102 ਪਿੰਡਾਂ ਨੂੰ ਪਾਇਪਾਂ ਰਾਹੀਂ ਪਾਣੀ ਦੇਣ ਵਾਲੀ ਪਿੰਡ ਕੁੰਜਰ ਦੀ ਸਕੀਮ ਲਈ ਵੀ 5.02 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਵਿਭਾਗ ਦੇ ਉੱਚ ਅਧਿਕਾਰੀਆਂ ਨੇ ਫੀਲਡ ਵਿਚ ਕੰਮ ਕਰਨ ਵਾਲੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹਰੇਕ ਨਾਗਰਿਕ ਤੱਕ ਪੀਣਯੋਗ ਸਾਫ ਪਾਣੀ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement