ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ - ਹਰਪਾਲ ਸਿੰਘ ਚੀਮਾ

By : KOMALJEET

Published : Dec 27, 2022, 4:09 pm IST
Updated : Dec 27, 2022, 4:09 pm IST
SHARE ARTICLE
Harpal Singh Cheema
Harpal Singh Cheema

ਚਾਲੂ ਵਿੱਤੀ ਵਰ੍ਹੇ ਦੌਰਾਨ ਨਵੰਬਰ ਤੱਕ ਇਕੱਠਾ ਹੋਇਆ 1252.36 ਕਰੋੜ ਰੁਪਏ ਦਾ ਮਾਲੀਆ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ ਦੁਆਰਾ ਤਿਆਰ ਕੀਤੀਆਂ ਰਿਪੋਰਟਾਂ ਦੇ ਆਧਾਰ 'ਤੇ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 1252.36 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ, ਜੋ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ ਗਏ 422.09 ਕਰੋੜ ਰੁਪਏ ਦੇ ਮੁਕਾਬਲੇ ਲਗਭਗ ਤਿੰਨ ਗੁਣਾ ਹੈ।

ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਟਾ ਮਾਈਨਿੰਗ ਵਿੰਗ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਵਸੂਲੇ ਗਏ ਕੁੱਲ ਮਾਲੀਏ ਵਿੱਚੋਂ 279.01 ਕਰੋੜ ਰੁਪਏ ਨਕਦ ਅਦਾ ਕੀਤੇ ਗਏ ਅਤੇ 973.35 ਕਰੋੜ ਰੁਪਏ ਇਨਪੁਟ ਟੈਕਸ ਕ੍ਰੈਡਿਟ ਦੀ ਵਾਪਸੀ ਜਾਂ ਐਡਜਸਟਮੈਂਟ ਸੀ। ਉਨ੍ਹਾਂ ਕਿਹਾ ਕਿ ਇਸ ਦੇ ਮੁਕਾਬਲੇ ਡੇਟਾ ਮਾਈਨਿੰਗ ਵਿੰਗ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਰਿਪੋਰਟਾਂ ਦੇ ਆਧਾਰ 'ਤੇ ਨਵੰਬਰ 2021 ਤੱਕ ਪਿਛਲੇ ਸਾਲ ਦਾ ਮਾਲੀਆ ਸੰਗ੍ਰਹਿ 422.09 ਕਰੋੜ ਰੁਪਏ ਸੀ, ਜਿਸ ਵਿੱਚੋਂ 261.68 ਕਰੋੜ ਰੁਪਏ ਦਾ ਨਕਦ ਭੁਗਤਾਨ ਕੀਤਾ ਗਿਆ ਸੀ ਅਤੇ 160.41 ਕਰੋੜ ਰੁਪਏ ਆਈ.ਟੀ.ਸੀ ਵਾਪਸੀ ਜਾਂ ਐਡਜਸਟਮੈਂਟ ਸੀ।

ਪਹਿਲਾਂ ਵਾਂਗ 'ਇੰਸਪੈਕਟਰ ਰਾਜ' ਰਾਹੀਂ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਜਗ੍ਹਾ ਕਰ ਚੋਰੀ 'ਤੇ ਨਕੇਲ ਕੱਸਣ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ. (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮ ਜਿਵੇਂ ਕਿ ਬੋਵੇਬ ਪੋਰਟਲ, ਈਵੇਅ ਬਿੱਲ ਪੋਰਟਲ, ਐਸ.ਏ.ਐਸ ਟੂਲ, ਬੀ.ਆਈ.ਐਫ.ਏ ਅਤੇ ਜੇ. ਪੀ.ਏ.ਐਲ ਆਦਿ ਦੀ ਮਦਦ ਨਾਲ ਕਰ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਤੋਂ ਪ੍ਰਾਪਤ ਡਾਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਆਧਾਰ 'ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜੀਂਦੀ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਟੈਕਸ ਚੋਰੀ ਨੂੰ ਰੋਕਣ ਲਈ ਚੋਰ ਮੋਰੀਆਂ ਬੰਦ ਕਰਨ 'ਤੇ ਆਪਣੀ ਤਾਕਤ ਕੇਂਦਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਵੱਲੋਂ ਸਥਾਪਿਤ ਕੀਤੀ ਜਾ ਰਹੀ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਵੀ ਇਸ ਦਿਸ਼ਾ ਵਿੱਚ ਲਿਆ ਗਿਆ ਅਹਿਮ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨਾਲ ਨਾ ਸਿਰਫ਼ ਮਾਲੀਏ ਵਿੱਚ ਵਾਧਾ ਹੋਵੇਗਾ ਸਗੋਂ ਅਗਾਂਹਵਧੂ ਅਤੇ ਇਮਾਨਦਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਬਿਹਤਰੀ ਲਈ ਸੂਬੇ ਦੇ ਕਾਰੋਬਾਰੀ ਮਾਹੌਲ ਨੂੰ ਹੋਰ ਸੁਧਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement