
ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿਚ ਰੁੱਝ ਗਈ...
ਜਲੰਧਰ - ਭਰੂਣ ਹੱਤਿਆ ਦਾ ਮਾਮਲਾ ਕੋਈ ਨਵੀਂ ਗੱਲ ਨਹੀਂ। ਯੁੱਗਾਂ ਤੋਂ ਹੀ ਭਰੂਣ ਹੱਤਿਆ ਦਾ ਮਾਮਲਾ ਹੋਂਦ ਵਿਚ ਆਉਂਦਾ ਰਿਹਾ ਹੈ। ਅਜਿਹਾ ਹੀ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਘਰ ਅੰਦਰੋਂ ਭਰੂਣ ਮਿਲਿਆ। ਘਰ ਵਾਲਿਆਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਕੋਈ ਉਨ੍ਹਾਂ ਦੇ ਬਾਥਰੂਮ ਦੇ ਵਿਚ ਬੱਚੇ ਦਾ ਭਰੂਣ ਸੁੱਟ ਗਿਆ ਹੈ। ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 6 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਬਰ 6 ਦੇ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਸ਼ਾਮ ਉਕਤ ਘਟਨਾ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿਚ ਰੁੱਝ ਗਈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਵੀ ਮੌਕਾ ਵੇਖਿਆ ਗਿਆ ਹੈ ਅਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।