ਪਟਿਆਲਾ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਮਹਿਫੂਜਾ ਬਣੀ ਇਕ ਦਿਨ ਲਈ DC
Published : Dec 27, 2022, 3:15 pm IST
Updated : Dec 27, 2022, 3:15 pm IST
SHARE ARTICLE
Patiala government school student Mahfuja became DC for a day
Patiala government school student Mahfuja became DC for a day

DC ਸਾਕਸ਼ੀ ਸਾਹਨੀ ਨੇ ਵਿਦਿਆਰਥਣ ਨੂੰ ਪ੍ਰਸ਼ਾਸਨਿਕ ਕੰਮਾਂ ਤੋਂ ਕਰਵਾਇਆ ਜਾਣੂ

 

ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਪੇ-ਅਧਿਆਪਕ ਮੀਟਿੰਗ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਪ੍ਰਸ਼ਾਸ਼ਨਿਕ ਕੰਮ ਕਾਜ ਤੋਂ ਜਾਣੂ ਕਰਵਾਉਂਣ ਲਈ ਦਿਤੇ ਆਦੇਸ਼ਾਂ ਦੇ ਮੱਦੇਨਜ਼ਰ ਸਰਕਾਰੀ ਸਮਾਰਟ ਸਕੂਲ ਮਾਡਲ ਟਾਊਨ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਹਿਫੂਜਾ ਨੂੰ ਸ਼ਾਕਸੀ ਸਾਹਨੀ ਨੇ ਇੱਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣਾਇਆ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸ਼ਨ (ਟੀਮ ਪਟਿਆਲਾ) ਵੱਲੋਂ ਸ਼ੁਰੂ ਕੀਤੇ ਆਈ ਐਸ-ਪਾਇਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਹਰ ਮਹੀਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਮੁਤਾਬਿਕ ਅਤੇ ਉਨ੍ਹਾਂ ਦੇ ਰੋਲ ਮਾਡਲ ਵਿਭਾਗਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੂੰ ਵਿਭਾਗਾਂ ਦੇ ਕੰਮਾਂ ਤੋਂ ਜਾਣੂ ਕਰਵਾਇਆ ਜਾਵੇਗਾ, ਤਾਂ ਕਿ ਸਾਡੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਦੀ ਪ੍ਰੇਰਨਾ ਮਿਲ ਸਕੇ ਅਤੇ ਉਹ ਆਪਣੇ ਸੁਪਨੇ ਸਾਕਾਰ ਕਰ ਸਕਣ। ਵਿਦਿਆਰਥਣ ਮਹਿਫੂਜਾ ਨੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। 

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement