Mohali News : ਮੁਹਾਲੀ 'ਚ ਨਵੇਂ ਸਾਲ ਦਾ ਜਸ਼ਨ ਮਨਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪ੍ਰਸ਼ਾਸਨ ਨੇ ਕਰ ਦਿਤੀ ਸਖਤਾਈ

By : GAGANDEEP

Published : Dec 27, 2023, 12:30 pm IST
Updated : Dec 27, 2023, 12:35 pm IST
SHARE ARTICLE
The Mohali administration issued an order regarding the New Year celebration News in punjabi
The Mohali administration issued an order regarding the New Year celebration News in punjabi

Mohali News :ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

The Mohali administration issued an order regarding the New Year celebration News in punjabi:  ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ 'ਚ ਵੀ ਨਵੇਂ ਸਾਲ 'ਤੇ ਕਲੱਬਾਂ, ਹੋਟਲਾਂ, ਰੈਸਟੋਰੈਂਟਾਂ ਆਦਿ 'ਚ ਰਾਤ 1 ਵਜੇ ਤੱਕ ਹੀ ਜਸ਼ਨ ਮਨਾਏ ਜਾਣਗੇ। ਡੀਸੀ ਨੇ ਅਮਨ-ਕਾਨੂੰਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਆਦਿ ਨੂੰ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ 1:00 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਇਸ ਸਬੰਧੀ ਪੁਲਿਸ ਨੂੰ ਹਦਾਇਤਾਂ ਵੀ ਦਿੱਤੀਆਂ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਪੈ ਰਹੀ ਸੰਘਣੀ ਧੁੰਦ, ਵਿਜ਼ੀਬਿਲਟੀ ਜ਼ੀਰੋ, ਰੈੱਡ ਅਲਰਟ ਜਾਰੀ 

ਇਹ ਹੁਕਮ ਡੀਸੀ ਮੁਹਾਲੀ ਵੱਲੋਂ ਧਾਰਾ 144 ਅਧੀਨ ਜ਼ਿਲ੍ਹਾ ਮੈਜਿਸਟਰੇਟ ਦੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ ਜਾਰੀ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਆਈਪੀਸੀ ਦੀ ਧਾਰਾ 144 ਤਹਿਤ ਹੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Gurdaspur Accident News: ਟਰੱਕ ਨੇ ਮਾਂ-ਧੀ ਨੂੰ ਦਰੜਿਆ, ਮੌਕੇ 'ਤੇ ਹੀ ਹੋਈ ਮੌਤ  

ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਨਗੀਆਂ। ਰਾਤ ਭਰ ਪੁਲਿਸ ਗਸ਼ਤ ਕਰੇਗੀ। ਇਸ ਵਿੱਚ ਡਰਿੰਕ ਐਂਡ ਡਰਾਈਵ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from The Mohali administration issued an order regarding the New Year celebration News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement