
ਸੜਕ ਹਾਦਸੇ ਵਿਚ ਇਕ ਤੇਜ਼ ਰਫ਼ਤਾਰ ਕੈਂਟਰ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿਤਾ।
Punjab News: ਡੇਰਾਬੱਸੀ ਵਿਚ ਵਾਪਰੇ ਸੜਕ ਹਾਦਸੇ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬਰਵਾਲਾ ਰੋਡ ‘ਤੇ ਵਾਪਰੇ ਇਸ ਸੜਕ ਹਾਦਸੇ ਵਿਚ ਇਕ ਤੇਜ਼ ਰਫ਼ਤਾਰ ਕੈਂਟਰ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿਤਾ। ਦੋਵੇਂ ਪੁਲਿਸ ਮੁਲਾਜ਼ਮ ਡੇਰਾਬੱਸੀ ਥਾਣੇ ਵਿਚ ਹੋਮ ਗਾਰਡ ਵਜੋਂ ਤਾਇਨਾਤ ਸਨ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 3 ਵਜੇ ਪੁਲਿਸ ਨੇ ਡੇਰਾਬੱਸੀ ਦੇ ਬਰਵਾਲਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਹਿਮਾਚਲ ਨੰਬਰ ਦਾ ਟਰੱਕ ਗਲਤ ਸਾਈਡ ਤੋਂ ਆਉਂਦਾ ਦੇਖਿਆ ਗਿਆ। ਜਿਸ ਨੂੰ ਚੌਕੀ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਡਰਾਈਵਰ ਨੇ ਪੁਲਿਸ ਮੁਲਾਜ਼ਮਾਂ 'ਤੇ ਟਰੱਕ ਚੜ੍ਹਾ ਦਿਤਾ।
ਇਸ ਹਾਦਸੇ ਵਿਚ ਦੋ ਪੁਲਿਸ ਮੁਲਾਜ਼ਮਾਂ ਹਰੀ ਸਿੰਘ ਅਤੇ ਜੈਸਲਮੇਰ ਦੀ ਮੌਤ ਹੋ ਗਈ। ਦੋਵੇਂ ਪੁਲਿਸ ਮੁਲਾਜ਼ਮ ਡੇਰਾਬਸੀ ਥਾਣੇ ਵਿਚ ਹੋਮ ਗਾਰਡ ਵਜੋਂ ਤਾਇਨਾਤ ਸਨ। ਏਐਸਪੀ ਡਾਕਟਰ ਦਰਪਨ ਆਹਲੂਵਾਲੀਆ ਨੇ ਦਸਿਆ ਕਿ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
(For more Punjabi news apart from Two policemen died in a road accident, stay tuned to Rozana Spokesman)