Sri Fatehgarh Sahib News : ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

By : BALJINDERK

Published : Dec 27, 2024, 6:37 pm IST
Updated : Dec 27, 2024, 7:48 pm IST
SHARE ARTICLE
ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਮਨ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ
ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਮਨ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ

Sri Fatehgarh Sahib News : ਅਮਨ ਅਰੋੜਾ, ਸਾਥੀ ਕੈਬਨਿਟ ਮੰਤਰੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Sri Fatehgarh Sahib News in Punjabi : ਸ੍ਰੀ ਫ਼ਤਹਿਗੜ੍ਹ ਸਾਹਿਬ, ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ ਅਤੇ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ।

1

ਅਮਨ ਅਰੋੜਾ ਨੇ ਕਿਹਾ ਕਿ ਇਹ ਕੁਰਬਾਨੀ ਇਤਿਹਾਸ ਦੇ ਪੰਨ੍ਹਿਆਂ ‘ਤੇ ਸਦਾ ਲਈ ਉੱਕਰੀ ਗਈ ਹੈ, ਜੋ ਅਟੁੱਟ ਵਿਸ਼ਵਾਸ ਅਤੇ ਬੇਮਿਸਾਲ ਬਹਾਦਰੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਅਤੇ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਨੇ ਸਿੱਖ ਇਤਿਹਾਸ ਦੇ ਇਸ ਅਹਿਮ ਅਧਿਆਏ ਬਾਰੇ ਹੋਰ ਜਾਗਰੂਕਤਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਕਿ ਕੁਰਬਾਨੀ ਅਤੇ ਬੇਮਿਸਾਲ ਬਹਾਦਰੀ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਉਹਨਾਂ ਕਿਹਾ ਕਿ ਝੂਠ ਤੇ ਕੂੜ ਦਾ ਪਸਾਰਾ ਜਿੰਨਾ ਮਰਜ਼ੀ ਵੱਡਾ ਹੋਵੇ, ਅੰਤ ਨੂੰ ਜਿੱਤ ਸੱਚ ਦੀ ਹੋਣੀ ਹੁੰਦੀ ਹੈ।

ਸ੍ਰੀ ਅਮਨ ਅਰੋੜਾ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਪੰਜਾਬ ਦੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਸਮੇਤ ਗੁਰ ਮਰਯਾਦਾ ਅਨੁਸਾਰ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ੍ਰੀ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ।


ਇਸ ਮੌਕੇ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

(For more news apart from Aman Arora pays homage exceptional martyrdom Mata Gujri and the younger Sahibzades News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement