
Amritsar News : ਮੁਲਜ਼ਮਾਂ ਪਾਸੋਂ ਸਾਢੇ 3 ਕਿਲੋ ਹੈਰੋਇਨ, 1 ਲੱਖ 40 ਹਜ਼ਾਰ ਡਰੱਗ ਮਨੀ ਅਤੇ 1 ਮੋਟਰਸਾਈਕਲ ਕੀਤਾ ਬਰਾਮਦ
Amritsar News in Punjabi : ਅੰਮ੍ਰਿਤਸਰ ਦਿਹਾਤੀ ਥਾਣਾ ਅਜਨਾਲਾ ਦੀ ਪੁਲਿਸ ਨੇ 2 ਕਿਲੋ ਹੈਰੋਇਨ, 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮਹਿਤਾ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ 1 ਕਿਲੋ 650 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਪ੍ਰੈਸ ਕਾਨਫਰੰਸ ਰਾਹੀਂ ਦੱਸਿਆ ਕਿ ਦੋ ਵਿਅਕਤੀ ਤੋਂ ਡਰੋਨ ਰਾਹੀ ਲਿਆਂਦੀ ਹੈਰੋਇਨ ਬਰਾਮਦ ਕੀਤੀ ਗਈ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਣਿਆਂ ਵਿਚ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਵਿਅਕਤੀ ਨੂੰ 2 ਕਿਲੋ ਹੈਰੋਇਨ ਅਤੇ 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ, ਜਿਸ ਦਾ ਪੁਲਿਸ ਨੇ ਪਤਾ ਲਗਾ ਕੇ ਉਸਨੂੰ ਕਾਬੂ ਕੀਤਾ ਹੈ ਨਾਕਾਬੰਦੀ ਕਰਕੇ ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਇਹ ਹੈਰੋਇਨ ਕਿੱਥੇ ਲੈ ਕੇ ਜਾ ਰਿਹਾ ਸੀ।
ਥਾਣਾ ਮਹਿਤਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 1 ਕਿਲੋ 650 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਅਫ਼ੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਲੈ ਕੇ ਜਾਣ ਵਾਲਾ ਸੀ।
(For more news apart from Amritsar police drug smugglers were arrested in two different cases News in Punjabi, stay tuned to Rozana Spokesman)