Jagjit Dallewal News : ਜਗਜੀਤ ਡੱਲੇਵਾਲ ਦਾ ਖਨੌਰੀ ਮੋਰਚੇ 'ਤੇ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ, ਸਥਿਤੀ ਚਿੰਤਾਜਨਕ

By : BALJINDERK

Published : Dec 27, 2024, 6:44 pm IST
Updated : Dec 27, 2024, 6:44 pm IST
SHARE ARTICLE
ਜਗਜੀਤ ਸਿੰਘ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ

Jagjit Dallewal News : ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀਆਂ ਟੀਮਾਂ ਨੇ ਕੀਟੋਨ ਬਾਡੀ ਟੈਸਟ ਦੀ ਤਾਜ਼ਾ ਰਿਪੋਰਟ ਕਿਸਾਨ ਆਗੂਆਂ ਨੂੰ ਸੌਂਪੀ

Jagjit Dallewal News in Punjabi : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਮੋਰਚੇ 'ਤੇ ਚੱਲ ਰਿਹਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ, ਅੱਜ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀਆਂ ਟੀਮਾਂ ਨੇ ਕੀਟੋਨ ਬਾਡੀ ਟੈਸਟ ਦੀ ਤਾਜ਼ਾ ਰਿਪੋਰਟ ਕਿਸਾਨ ਆਗੂਆਂ ਨੂੰ ਸਸੌਂਪੀ ਗਈ। ਜਗਜੀਤ ਸਿੰਘ ਡੱਲੇਵਾਲ ਦੀ ਕੀਟੋਨ ਬਾਡੀ ਦੇ ਨਤੀਜੇ ਦੋਵੇਂ ਰਿਪੋਰਟਾਂ ਵਿੱਚ ਬਹੁਤ ਜ਼ਿਆਦਾ ਹਨ, ਪ੍ਰਾਈਵੇਟ ਡਾਕਟਰਾਂ ਦੀ ਰਿਪੋਰਟ ਵਿੱਚ 6.8 ਅਤੇ ਸਰਕਾਰੀ ਡਾਕਟਰਾਂ ਦੀ ਰਿਪੋਰਟ ਵਿੱਚ 5.8 ਜੋ ਕਿ ਆਮ ਨਾਲੋਂ ਬਹੁਤ ਜ਼ਿਆਦਾ ਹਨ ਜੋ ਕਿ ਬਹੁਤ ਚਿੰਤਾਜਨਕ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਤਾਜ਼ਾ ਰਿਪੋਰਟਾਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਸਰੀਰ ਅੰਦਰੋਂ-ਅੰਦਰੀ ਖਾ ਰਿਹਾ ਹੈ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਵਰਤ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਕੀਟੋਨ ਦਾ ਪੱਧਰ ਕਾਫੀ ਵੱਧ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਵਿੱਚ ਕਿਸੇ ਵਿਅਕਤੀ ਵੱਲੋਂ ਮਾਣਹਾਨੀ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਨੁਮਾਇੰਦੇ ਸਾਲਿਸਟਰ ਜਨਰਲ ਦਾ ਰਵੱਈਆ ਜਮਹੂਰੀ ਕਦਰਾਂ-ਕੀਮਤਾਂ ਮੁਤਾਬਕ ਨਹੀਂ ਸੀ।

ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਇਹ ਵੀ ਚਰਚਾ ਹੋਈ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਅਤੇ ਕੇਂਦਰ ਸਰਕਾਰ ਦੇ ਦਖਲ ਨਾਲ ਸਥਿਤੀ ਨੂੰ ਤਣਾਅਪੂਰਨ ਹੋਣ ਤੋਂ ਰੋਕਿਆ ਜਾ ਸਕਦਾ ਹੈ, ਪਰ ਨੁਮਾਇੰਦਿਆਂ ਦਾ ਰਵੱਈਆ ਕੇਂਦਰ ਸਰਕਾਰ ਗੱਲਬਾਤ ਪ੍ਰਤੀ ਹਾਂ-ਪੱਖੀ ਨਹੀਂ ਜਾਪਦੀ।

ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੀ ਦੁਨੀਆ ਨੂੰ ਸੁਨੇਹਾ ਦਿੰਦੇ ਹਨ ਕਿ ਵੱਡੇ ਤੋਂ ਵੱਡੇ ਮਸਲੇ ਵੀ ਗੱਲਬਾਤ ਰਾਹੀਂ ਹੱਲ ਕੀਤੇ ਜਾਣਗੇ ਪਰ ਕੇਂਦਰ ਸਰਕਾਰ ਸਾਡੇ ਦੇਸ਼ ਦੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਹੈ?

ਕਿਸਾਨ ਆਗੂਆਂ ਨੇ ਦੁਹਰਾਇਆ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਜੀ ਨਾਲ ਕੋਈ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪ੍ਰਸ਼ਾਸਨ ਨੂੰ ਸਾਡੀਆਂ ਲਾਸ਼ਾਂ 'ਤੇ ਤੁਰਨਾ ਪਵੇਗਾ ਅਤੇ ਜੇਕਰ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਵੇਗੀ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਇਸ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

(For more news apart from Jagjit Dallewal's fast to death Khanuri front continues today on 32nd day News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement