ਕੁਲਤਾਰ ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ, ਕਿਹਾ-ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ
Published : Dec 27, 2024, 4:33 pm IST
Updated : Dec 27, 2024, 4:33 pm IST
SHARE ARTICLE
Kultar Singh Sandhwan expresses grief over demise of Dr. Manmohan Singh
Kultar Singh Sandhwan expresses grief over demise of Dr. Manmohan Singh

'ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ'

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ ਸ਼ਾਸਤਰੀ, ਨੌਕਰਸ਼ਾਹ, ਦੂਰ-ਅੰਦੇਸ਼, ਦੇਸ਼ ਪ੍ਰਤੀ ਸਮਰਪਿਤ, ਯੋਗ ਅਗਵਾਈ ਦੇਣ ਵਾਲੇ ਨੇਤਾ ਸਨ, ਜਿਨ੍ਹਾਂ ਨੇ ਲਗਾਤਾਰ 10 ਸਾਲ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋ ਗਿਆ ਹੈ।

ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਪ੍ਰਤੀ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਯਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ 26 ਸਤੰਬਰ, 1932 ਨੂੰ ਪਾਕਿਸਤਾਨ ਦੇ ਪਿੰਡ ਗਾਹ ਵਿਖੇ ਜਨਮੇ ਡਾ. ਮਨਮੋਹਨ ਸਿੰਘ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ, ਭਾਰਤੀ ਯੋਜਨਾ ਕਮਿਸ਼ਨ ਦੇ ਮੁਖੀ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ, ਭਾਰਤ ਦੇ ਵਿੱਤ ਮੰਤਰੀ, ਰਾਜ ਸਭਾ ‘ਚ ਵਿਰੋਧੀ ਦੇ ਨੇਤਾ ਅਤੇ ਸਾਲ 2004-2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ।

ਉਨ੍ਹਾਂ ਕਿਹਾ ਕਿ ਬਟਵਾਰੇ ਦੌਰਾਨ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਛੱਡ ਕੇ ਅੰਮ੍ਰਿਤਸਰ 'ਚ ਆ ਵੱਸਿਆ ਸੀ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਸਾਲ 1987 ‘ਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement