
Patiala News : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਕੋਲ ਵਾਪਰਿਆ ਹਾਦਸਾ
Patiala News in Punjabi : ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇੱਕ ਭਿਆਨਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਪਾਰਟੀ ਨੇ ਮੌਕੇ ’ਤੇ ਜਾ ਕੇ ਚੈੱਕ ਕੀਤਾ ਜੀ ਗੱਡੀ ਦਰੱਖਤ ਵਿੱਚ ਵੱਜੀ ਹੋਈ ਸੀ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਜ਼ਖ਼ਮੀਆਂ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਸ ਵਿੱਚ ਆਰਮੀ ਜਵਾਨ ਜਸ਼ਨਦੀਪ ਸਿੰਘ ਨਾਂ ਦੇ ਬੰਦਾ ਜਿਹੜਾ ਛੁੱਟੀ ’ਤੇ ਅਇਆ ਹੋਇਆ ਸੀ ਉਸ ਦੀ ਮੌਤ ਹੋ ਗਈ ਸੀ, ਉਸ ਦੇੇ ਦੋ ਨਾਲ ਦੇ ਸਾਥੀ ਜ਼ਖ਼ਮੀ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਇਸ ਮੌਕੇ ਥਾਣਾ ਬਖਸ਼ੀਵਾਲ ਐਸਐਚਓ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇੱਕ ਭਿਆਨਕ ਵਾਪਰ ਗਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਪੁਲਿਸ ਨੇ ਟੀਮ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਿਆ, ਜਿਸ ਵਿਚ ਇੱਕ ਵਿਅਕਤੀ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਬਾਕੀ ਕਾਰਵਾਈ ਪਰਿਵਾਰਕ ਮੈਂਬਰਾਂ ਦੇ ਪਹੁੰਚਣ ’ਤੇ ਕੀਤੀ ਜਾਵੇਗੀ।
(For more news apart from Punjab Patiala Road Accident Latest News Today Soldier Died News in Punjabi, stay tuned to Rozana Spokesman)