
ਸੂਬੇ ’ਚ ਤਿਰੰਗਾ ਅੱਧਾ ਝੁਕਿਆ ਰਹੇਗਾ ਤੇ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ
Punjab to observe seven days of state mourning on the death of Dr. Manmohan Singh Latest News in Punjabi: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪੰਜਾਬ 'ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸੂਬੇ ਵਿਚ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਪੰਜਾਬ ਸਰਕਾਰ ਵਲੋਂ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਨੂੰ ਏਮਜ਼ ’ਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ 92 ਸਾਲ ਦੀ ਉਮਹ ’ਚ ਰਾਤ 9:51 ਵਜੇ ਆਖ਼ਰੀ ਸਾਹ ਲਏ। ਉਹ ਵੀਰਵਾਰ ਸ਼ਾਮ ਅਚਾਨਕ ਬੇਸੁੱਧ ਹੋ ਗਏ ਜਿਸ ਮਗਰੋਂ ਉਨ੍ਹਾਂ ਨੂੰ ਰਾਤੀਂ 8:06 ਵਜੇ ਏਮਜ਼ ਦੇ ਐਮਰਜੈਂਸੀ ਵਿਭਾਗ ਵਿਚ ਭਰਤੀ ਕਰਵਾਇਆ ਗਿਆ ਸੀ। ਉਹ ਪਿਛਲੇ ਕੁਝ ਸਮੇਂ ਤੋਂ ਉਮਰ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ।
ਸੂਤਰਾਂ ਮੁਤਾਬਕ ਸਰਕਾਰ ਨੇ ਦੇਸ਼ ’ਚ 7 ਦਿਨ ਦਾ ਸੋਗ ਐਲਾਨ ਦਿਤਾ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਰਾਜਸੀ ਸਨਮਾਨਾਂ ਨਾਲ ਕੀਤਾ ਜਾਵੇਗਾ।
(For more Punjabi news apart from Punjab to observe seven days of state mourning on the death of Dr. Manmohan Singh Latest News in Punjabi stay tuned to Rozana Spokesman)