
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ...
ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕਰਕੇ 8 ਦਿਨਾਂ ਦੀ ਰਿਮਾਂਡ ‘ਤੇ ਲਿਆ ਗਿਆ ਹੈ। ਚਰਨਜੀਤ ਸ਼ਰਮਾ ਨੂੰ ਕੱਲ੍ਹ ਸਵੇਰੇ ਵਿਸ਼ੇਸ਼ ਜਾਂਚ ਟੀਮ ਵਲੋਂ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਚਰਨਜੀਤ ਸ਼ਰਮਾ ਨੂੰ ਜਾਇੰਟ ਇੰਟੈਰੋਗੇਸ਼ਨ ਸੈਂਟਰ (ਜੇਆਈਸੀ) ਅੰਮ੍ਰਿਤਸਰ ਲਿਆਉਣ ਦੀ ਬਜਾਏ ਫਰੀਦਕੋਟ ਹੀ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਐਸ.ਆਈ.ਟੀ. ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਬਾਰੇ ਵੱਡਾ ਖ਼ੁਲਾਸਾ ਕਰਦੇ ਹੋਏ ਦੱਸਿਆ ਸੀ ਕਿ ਸ਼ਰਮਾ ਪਹਿਲਾਂ ਦੇਸ਼ ਛੱਡਣ ਦੀ ਫ਼ਿਰਾਕ ਵਿਚ ਸੀ ਤੇ ਅੱਜ ਸਵੇਰੇ ਗ੍ਰਿਫ਼ਤਾਰੀ ਦੌਰਾਨ ਭੱਜਣ ਦੀ ਵੀ ਕੋਸ਼ਿਸ਼ ਕੀਤੀ ਸੀ।