ਮੁਕਾਬਲੇ ਰਾਹੀਂ ਚੁਣਿਆ ਜਾਵੇਗਾ ਜਲਿਆਂ ਵਾਲੇ ਬਾਗ ਦਾ ‘ਲੋਗੋ’
Published : Jan 28, 2019, 7:31 pm IST
Updated : Jan 28, 2019, 7:31 pm IST
SHARE ARTICLE
Jallianwala Bagh
Jallianwala Bagh

ਇਸ ਸਾਲ 13 ਅਪਰੈਲ ਨੂੰ ਜਲਿਆਂ ਵਾਲਾ ਬਾਗ ਦੇ ਖ਼ੂਨੀ ਸਾਕੇ ਦੇ 100 ਸਾਲਾ ਦਿਵਸ ਮਨਾਉਣ ਲਈ ਵਰਤੇ ਜਾਣ ਵਾਲੇ ਲੋਗੋ ਨੂੰ ਆਮ ਲੋਕਾਂ ਦੀ ਭਾਗੀਦਾਰੀ...

ਚੰਡੀਗੜ੍ਹ : ਇਸ ਸਾਲ 13 ਅਪਰੈਲ ਨੂੰ ਜਲਿਆਂ ਵਾਲਾ ਬਾਗ ਦੇ ਖ਼ੂਨੀ ਸਾਕੇ ਦੇ 100 ਸਾਲਾ ਦਿਵਸ ਮਨਾਉਣ ਲਈ ਵਰਤੇ ਜਾਣ ਵਾਲੇ ਲੋਗੋ ਨੂੰ ਆਮ ਲੋਕਾਂ ਦੀ ਭਾਗੀਦਾਰੀ ਨਾਲ ਚੁਣਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਲੋਗੋ ਬਣਾਉਣ ਦਾ ਮੁਕਾਬਲਾ ਕਰਵਾਇਆ ਜਾਵੇਗਾ ਜਿਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਕਰਵਾਏਗੀ। ਇਹ ਖ਼ੁਲਾਸਾ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿਤੀ।

Navjot Singh SidhuNavjot Singh Sidhu

ਸ. ਸਿੱਧੂ ਨੇ ਦੱਸਿਆ ਕਿ ਇਸ ਦਿਵਸ ਨੂੰ ਹੋਰ ਮਹੱਤਵਪੂਰਨ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਸੁਨੇਹਾ ਪਹੁੰਚਾਉਣ ਲਈ ਰਾਜ ਵਿਚ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਕਿ ਫੋਟੋ ਪ੍ਰਦਰਸ਼ਨੀ, ਪੇਂਟਿੰਗ, ਨਾਟਕ, ਭਾਸ਼ਣ ਅਤੇ ਕਵਿਤਾ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰ. ਕਮਲਦੀਪ ਸਿੰਘ ਸੰਘਾ ਨੂੰ ਇਸ ਲੋਗੋ ਮੁਕਾਬਲੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਰਾਬਤਾ ਕਰਨ ਦੀ ਜ਼ਿੰਮੇਵਾਰੀ ਦਿੰਦੇ ਹੋਏ ਕਿਹਾ

Jallianwala BaghJallianwala Bagh

ਕਿ ਜਲਿਆਂਵਾਲਾ ਬਾਗ ਦੇ ਸਾਕੇ ਦੇ 100 ਸਾਲਾ ਦਿਵਸ ਸਬੰਧੀ ਚੁਣਿਆ ਜਾਣ ਵਾਲਾ ਲੋਗੋ ਆਮ ਲੋਕਾਂ ਦੁਆਰਾ ਡਿਜ਼ਾਇਨ ਕੀਤਾ ਗਿਆ ਹੋਵੇ। ਲੋਗੋ ਵਿਚ ਭਾਗ ਲੈਣ ਲਈ ਆਖਰੀ ਮਿਤੀ 7 ਫਰਵਰੀ ਹੋਵੇਗੀ। ਇਸ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਸੰਘਾ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਭਾਗ ਲੈਣ ਲਈ ਆਮ ਲੋਕ ਜਿਸ ਵਿਚ ਵਿਦਿਆਰਥੀ ਵੀ ਸ਼ਾਮਿਲ ਹਨ, ਲੋਗੋ ਡਿਜ਼ਾਇਨ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਦੇ ਡੀਨ ਸ੍ਰੀ ਐਸ.ਐਸ. ਬਹਿਲ ਦੀ ਈ-ਮੇਲ dswgndu0yahoo.in 'ਤੇ ਭੇਜ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਲੋਗੋ ਮੇਕਿੰਗ ਕੰਪੀਟੀਸ਼ਨ ਵਿਚੋਂ ਵਧੀਆ ਲੋਗੋ ਚੁਣਨ ਲਈ ਇਕ ਕਮੇਟੀ ਵੀ ਗਠਿਤ ਕੀਤੀ ਜਾ ਰਹੀ ਹੈ ਅਤੇ ਇਹ ਕਮੇਟੀ ਆਈਆਂ ਹੋਈਆਂ ਐਂਟਰੀਆਂ ਵਿਚੋਂ ਸਭ ਤੋਂ ਵਧੀਆ ਲੋਗੋ ਦੀ ਚੋਣ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement