ਆਮਿਰ ਖ਼ਾਨ ਫਿਲਮੀ ਪਰਦੇ 'ਤੇ ਉਤਾਰਨਗੇ ਸਿੱਖ ਜਰਨੈਲ ਹਰੀ ਸਿੰਘ ਨਲੂਏ ਦਾ ਇਤਿਹਾਸ!
Published : Jan 28, 2020, 12:07 pm IST
Updated : Jan 28, 2020, 12:23 pm IST
SHARE ARTICLE
Photo
Photo

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਮਿਰ ਖ਼ਾਨ ਨੂੰ ਸਿੱਖ ਯੋਧੇ ਸਰਦਾਰ ਹਰੀ ਸਿੰਘ ਨਲੂਆ ਸਬੰਧੀ ਇਤਿਹਾਸਕ ਫਿਲਮ ਬਣਾਉਣ ਦਾ ਸੁਝਾਅ ਦਿੱਤਾ ਸੀ।

ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਹਨਾਂ ਨੂੰ ਸਰਦਾਰ ਨਲਵਾ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ।

PhotoPhoto

ਡਾ. ਰੂਪ ਸਿੰਘ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਮੁੰਬਈ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਦੇ ਇਕ ਸਮਝੌਤੇ ਸਬੰਧੀ ਮੁੰਬਈ ਗਏ ਸਨ। ਉੱਥੇ ਉਹਨਾਂ ਨੇ ਆਮਿਰ ਖਾਨ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਾ. ਏ.ਪੀ. ਸਿੰਘ, ਡਾ. ਬਲਜੀਤ ਸਿੰਘ ਖੁਰਾਣਾ ਅਤੇ ਡਾ. ਜਸਕਰਨ ਸਿੰਘ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਬੀਤੀ 30 ਨਵੰਬਰ ਨੂੰ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ।

PhotoPhoto

ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਿੱਖ ਯੋਧੇ ਸਰਦਾਰ ਹਰੀ ਸਿੰਘ ਨਲੂਆ ਸਬੰਧੀ ਇਤਿਹਾਸਕ ਫਿਲਮ ਬਣਾਉਣ ਦਾ ਸੁਝਾਅ ਦਿੱਤਾ ਸੀ। ਇਸ ’ਤੇ ਆਮਿਰ ਖਾਨ ਨੇ ਉਨ੍ਹਾਂ ਨੂੰ ਇਤਿਹਾਸ ਬਾਰੇ ਅੰਗਰੇਜ਼ੀ ਪੁਸਤਕਾਂ ਮੁਹੱਈਆ ਕਰਵਾਉਣ ਬਾਰੇ ਕਿਹਾ ਸੀ। ਇਹ ਵੀ ਦੱਸਣਯੋਗ ਹੈ ਕਿ ਆਮਿਰ ਖਾਨ ਇਨ੍ਹੀਂ ਦਿਨੀਂ ਸਿੱਖ ਕਿਰਦਾਰ ਨਾਲ ਸਬੰਧਤ ਫਿਲਮ ਲਾਲ ਸਿੰਘ ਚੱਢਾ ਬਣਾ ਰਹੇ ਹਨ।

Photo Photo

ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੁੰਬਈ ਵਿਖੇ ਆਮਿਰ ਖਾਨ ਨੂੰ ਮਿਲ ਕੇ ਸਰਦਾਰ ਨਲਵਾ ਬਾਰੇ ਉਨ੍ਹਾਂ ਨੂੰ ਇਤਿਹਾਸਕ ਪੁਸਤਕਾਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਆਮਿਰ ਖਾਨ ਨੂੰ ਦਿੱਤੀਆਂ ਗਈਆਂ ਕਿਤਾਬਾਂ ਵਿਚ ਸ. ਅਉਤਾਰ ਸਿੰਘ ਸੰਧੂ ਦੀ ਲਿਖੀ ਪੁਸਤਕ ‘ਹਰੀ ਸਿੰਘ ਨਲੂਆ’ ਅਤੇ ਸਰਦਾਰ ਨਲਵਾ ਦੇ ਵੰਸ਼ ਵਿੱਚੋਂ ਵਨੀਤ ਨਲਵਾ ਦੀ ਲਿਖੀ ‘ਚੈਪੀਅਨ ਆਫ ਦਾ ਖ਼ਾਲਸਾ ਜੀ’ ਸ਼ਾਮਲ ਹਨ।

Aamir KhanPhoto

ਉਨ੍ਹਾਂ ਦੱਸਿਆ ਕਿ ਇਹ ਦੋਵੇਂ ਪੁਸਤਕਾਂ ਬਹੁਤ ਮਹੱਤਵਪੂਰਨ ਹਨ, ਜਿਸ ਨੂੰ ਪ੍ਰਾਪਤ ਕਰਦਿਆਂ ਆਮਿਰ ਖਾਨ ਨੇ ਕਿਹਾ ਕਿ ਉਹ ਇਨ੍ਹਾਂ ਨੂੰ ਪੜ੍ਹਨਗੇ। ਡਾ. ਰੂਪ ਸਿੰਘ ਅਨੁਸਾਰ ਸਰਦਾਰ ਨਲਵਾ ਸਿੱਖ ਕੌਮ ਦੇ ਨਾਲ-ਨਾਲ ਪੂਰੇ ਵਿਸ਼ਵ ਦੇ ਨਾਇਕ ਹਨ। ਉਹ ਇਕਲੌਤੇ ਜਰਨੈਲ ਹਨ, ਜਿਨ੍ਹਾਂ ਨੇ ਅਫ਼ਗਾਨਿਸਤਾਨ ’ਤੇ ਜਿੱਤ ਹਾਸਲ ਕੀਤੀ ਸੀ।

Amir KhanPhoto

ਡਾ. ਰੂਪ ਸਿੰਘ ਨੇ ਕਿਹਾ ਕਿ ਆਮਿਰ ਖਾਨ ਨੇ ਅੰਮ੍ਰਿਤਸਰ ਫੇਰੀ ਦੌਰਾਨ ਸਰਦਾਰ ਨਲਵਾ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਵੱਡਾ ਪ੍ਰਭਾਵ ਕਬੂਲਿਆ ਸੀ। ਉਨ੍ਹਾਂ ਦੱਸਿਆ ਕਿ ਆਮਿਰ ਖਾਨ ਦੇ ਕਹਿਣ ਅਨੁਸਾਰ ਉਹ ਸਿੱਖ ਸੱਭਿਆਚਾਰ ਤੋਂ ਬੇਹੱਦ ਪ੍ਰਭਾਵਿਤ ਹਨ ਅਤੇ ਸਿੱਖ ਕਿਰਦਾਰ ਨਿਭਾਉਂਦਿਆਂ ਉਨ੍ਹਾਂ ਨੂੰ ਮਾਣਮੱਤਾ ਅਨੁਭਵ ਹੋਇਆ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਦੇ ਜੀਵਨ ਤੋਂ ਭਵਿੱਖ ਦੀ ਪੀੜ੍ਹੀ ਨੂੰ ਜਾਣਕਾਰੀ ਮਿਲ ਸਕੇ।

Ajay DevgnPhoto

ਇਸੇ ਕਰਕੇ ਹੀ ਉਨ੍ਹਾਂ ਨੇ ਆਮਿਰ ਖਾਨ ਨੂੰ ਇਸ ਇਤਿਹਾਸ ਬਾਰੇ ਫਿਲਮ ਬਣਾਉਣ ਲਈ ਸੁਝਾਅ ਦਿੱਤਾ ਹੈ।  ਇਸ ਤੋਂ ਪਹਿਲਾਂ ਸੂਤਰਾਂ ਤੋਂ ਪਤਾ ਚੱਲਿਆ ਸੀ ਕਿ ਅਜੈ ਦੇਵਗਨ ਅਪਣੀ ਅਗਲੀ ਫਿਲਮ ਸਿੱਖ ਖ਼ਾਲਸਾ ਫੌਜ ਦੇ ਮੁਖੀ ਹਰੀ ਸਿੰਘ ਨਲੂਆ ਦੇ ਜੀਵਨ ਨੂੰ ਲੈ ਕੇ ਬਣਾਉਣ ਵਾਲੇ ਹਨ। ਅਜੈ ਦੇਵਗਨ ਨੇ ਕਪਿਲ ਸ਼ਰਮਾ ਦੇ ਸ਼ੋਅ ਵਿਚ ਵੀ ਕਿਹਾ ਸੀ ਕਿ ਤਾਨਾਜੀ ਤੋਂ ਬਾਅਦ ਉਹ ਹਰੀ ਸਿੰਘ ਨਲੂਆ ‘ਤੇ ਬਾਇਓਪਿਕ ਕਰਨ ਜਾ ਰਹੇ ਹਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement