ਮੁੱਖ ਮੰਤਰੀ ਦੇ ਹੁਕਮ 'ਤੇ ਵੱਖ ਵੱਖ ਵਿਭਾਗਾਂ ਨੂੰ ਜਾਰੀ ਕੀਤੇ 431.74 ਕਰੋੜ
Published : Jan 28, 2020, 10:07 pm IST
Updated : Jan 28, 2020, 10:07 pm IST
SHARE ARTICLE
file photo
file photo

ਸਕੂਲ ਸਿਖਿਆ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ 'ਤੇ ਖਰਚੀ ਜਾਵੇਗੀ ਰਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀਆਂ ਗਰਾਂਟਾਂ, ਸਕੂਲ ਸਿਖਿਆ ਦੇ ਫ਼ੰਡਾਂ, ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਫੰਡ ਅਤੇ ਮੋਹਾਲੀ ਵਿਖੇ ਉਦਯੋਗਾਂ ਦੀ ਪੂੰਜੀ ਸਬਸਿਡੀ ਵਾਸਤੇ 431.74 ਕਰੋੜ ਰੁਪਏ ਜਾਰੀ ਕੀਤੇ ਹਨ।

PhotoPhoto

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ 431.74 ਕਰੋੜ ਰੁਪਏ ਵਿਚੋਂ 290.82 ਕਰੋੜ ਰੁਪਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਅਧੀਨ ਗਰਾਂਟਾਂ ਵਜੋਂ ਜਾਰੀ ਕੀਤੇ ਗਏ ਹਨ।

PhotoPhoto

ਇਸੇ ਤਰ੍ਹਾਂ 84.19 ਕਰੋੜ ਰੁਪਏ ਸਕੂਲ ਸਿਖਿਆ ਵਿਭਾਗ ਨੂੰ ਵਿਕਾਸ ਅਤੇ ਬੁਨਿਆਦੀ ਢਾਂਚਾ ਕਾਰਜਾਂ ਲਈ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿਚ ਸਰਵ ਸਿਖਿਆ ਅਭਿਆਨ ਤਹਿਤ 49.78 ਕਰੋੜ ਰੁਪਏ, ਸਮਾਰਟ ਸਕੂਲਾਂ ਲਈ 17.78 ਕਰੋੜ ਰੁਪਏ ਤੋਂ ਇਲਾਵਾ ਨਾਬਾਰਡ ਤਹਿਤ ਵਿਭਾਗ ਦੇ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ 16.63 ਕਰੋੜ ਰੁਪਏ ਸ਼ਾਮਲ ਹਨ।

PhotoPhoto

ਇਸੇ ਤਰ੍ਹਾਂ ਸਮਾਜਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਨੂੰ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ 55 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਅਪਣੇ ਪਹਿਲੇ ਹੁਕਮਾਂ ਨੂੰ ਦੁਹਰਾਉਂਦਿਆਂ ਸਮੂਹ ਵਿਭਾਗ ਨੂੰ ਵਾਧੂ ਖ਼ਰਚੇ ਘਟਾਉਣ ਅਤੇ ਹੋਰ ਵਸੀਲੇ ਜੁਟਾਉਣ ਲਈ ਆਖਿਆ ਤਾਂ ਕਿ ਸੂਬੇ ਦੀ ਵਿੱਤੀ ਸਥਿਤੀ ਨੂੰ ਹੋਰ ਵਧੇਰੇ ਸਥਿਰ ਬਣਾਇਆ ਜਾ ਸਕੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement