ਨਹੀਂ ਰੁਕ ਰਿਹਾ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦਾ ਸਿਲਸਿਲਾ
Published : Jan 28, 2020, 5:06 pm IST
Updated : Jan 28, 2020, 5:06 pm IST
SHARE ARTICLE
Photo
Photo

ਇਕ ਹੋਰ TIKTOK ਵੀਡੀਓ ਆਈ ਸਾਹਮਣੇ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਚ ਜਾ ਕੇ ਟਿਕ ਟੋਕ ਬਣਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ| ਬੇਸ਼ੱਕ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਸਿੱਖ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਨੌਜਵਾਨ ਅਜਿਹਾ ਕਰਨ ਤੋਂ ਬਾਜ ਨਹੀਂ ਆਉਂਦੇ> ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਵੀਡੀਓ ਬਣਾਉਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।

Darbar SahibPhoto

ਦਰਅਸਲ ਸੋਸ਼ਲ ਮੀਡਿਆ 'ਤੇ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਨੌਜਵਾਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਟਿਕ ਟੋਕ 'ਤੇ ਵੀਡੀਓ ਬਣਾ ਰਿਹਾ ਹੈ। ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਹੈ। ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਤੁਰ ਰਿਹਾ ਇਹ ਨੌਜਵਾਨ ਕਿਸੇ ਗਾਣੇ 'ਤੇ ਵੀਡੀਓ ਬਣਾ ਰਿਹਾ ਹੈ।

Tik tok popular appPhoto

ਇਸ ਨੌਜਵਾਨ ਨੇ ਵੀਡੀਓ ਬਣਾਉਣ ਤੋਂ ਬਾਅਦ ਸੋਸ਼ਲ ਮੀਡਿਆ 'ਤੇ ਪੋਸਟ ਕਰ ਦਿੱਤੀ। ਉਧਰ ਜੇਕਰ ਇਸ ਨੌਜਵਾਨ ਦੀ ਗੱਲ ਕਰੀਏ ਤਾਂ ਜਦੋਂ ਇਸ ਦਾ ਟਿਕਟੋਕ ਅਕਾਊਂਟ ਦੇਖਿਆ ਗਿਆ ਤਾਂ ਉਸ ਨੇ ਆਪਣੀ ਇਸ ਪੋਸਟ 'ਤੇ ਲਿਖਿਆ ਹੋਇਆ ਸੀ ਕਿ ਇਹ ਵੀਡੀਓ ਡਿਲੀਟ ਕਰ ਦਿੱਤੀ ਗਈ ਸੀ ਪਰ ਕਿਸੇ ਹੋਰ ਵਿਅਕਤੀ ਵੱਲੋਂ ਦੋਬਾਰਾ ਪੋਸਟ ਕੀਤੀ ਗਈ ਹੈ।

PhotoPhoto

ਪਰ ਇਸ ਸਭ ਦੇ ਚਲਦੇ ਕਈ ਸਵਾਲ ਖੜੇ ਹੁੰਦੇ ਹਨ ਕਿ ਨੌਜਵਾਨ ਅਜਿਹਾ ਕਿਉਂ ਕਰਦੇ ਹਨ , ਕਿਉਂਕਿ ਇਸ ਮਾਮਲੇ ਦਾ ਵਿਰੋਧ ਬਹੁਤ ਵੱਡੇ ਪੱਧਰ 'ਤੇ ਹੋ ਰਿਹਾ ਅਤੇ ਨੌਜਵਾਨ ਫਿਰ ਵੀ ਇਸ ਤਰ੍ਹਾਂ ਦੀਆਂ ਵੀਡਿਓਜ਼ ਬਣਾਉਂਦੇ ਹਨ।

SGPC SGPC

ਵਾਰ ਵਾਰ ਸ੍ਰੀ ਦਰਬਾਰ ਸਾਹਿਬ ਵਿਚ ਬਣ ਰਹੀਆਂ ਇਹ ਵੀਡਿਓਜ਼ ਜਿਥੇ ਗੁਰੂ ਘਰ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਹੀਆਂ ਉਥੇ ਹੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ 'ਤੇ ਵੀ ਸਵਾਲ ਖੜੇ ਕਰ ਰਹੀਆਂ ਹਨ। ਕਿਉਂਕਿ ਜੇਕਰ ਸੇਵਾਦਾਰ ਇਸ ਮਾਮਲੇ ਵਿਚ ਸਖ਼ਤੀ ਵਰਤਣ ਤਾਂ ਅਜਿਹੇ ਮਾਮਲੇ ਸਾਹਮਣੇ ਨਾ ਆਉਣ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement