ਤਿੰਨਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ: ਰਾਹੁਲ ਗਾਂਧੀ
Published : Jan 28, 2021, 12:44 am IST
Updated : Jan 28, 2021, 12:44 am IST
SHARE ARTICLE
image
image

ਤਿੰਨਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ: ਰਾਹੁਲ ਗਾਂਧੀ

ਨਵੀਂ ਦਿੱਲੀ, 27 ਜਨਵਰੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁਧਵਾਰ ਨੂੰ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਤਿੰਨਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਮਹਾਤਮਾ ਗਾਂਧੀ ਦੇ ਇਕ ਕਥਨ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਕਿ ਨਿਮਰਤਾ ਨਾਲ ਤੁਸੀਂ ਦੁਨੀਆਂ ਹਿਲਾ ਸਕਦੇ ਹੋ- ਮਹਾਤਮਾ ਗਾਂਧੀ। ਇਕ ਵਾਰ ਮੁੜ ਮੋਦੀ ਸਰਕਾਰ ਨੂੰ ਅਪੀਲ ਹੈ ਕਿ ਤੁਰਤ ਖੇਤੀ ਵਿਰੋਧੀ ਕਾਨੂੰਨ ਵਾਪਸ ਲਏ ਜਾਣ। ਕਾਂਗਰਸ ਨੇਤਾ ਨੇ ਮੰਗਲਵਾਰ ਨੂੰ ਹੋਈ ਹਿੰਸਾ ਨੂੰ ਵੇਖਦਿਆਂ ਮਹਾਤਮਾ ਗਾਂਧੀ ਦੇ ਕਥਨ ਦਾ ਜ਼ਿਕਰ ਕੀਤਾ। 
ਜ਼ਿਕਰਯੋਗ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਈ ਸਥਾਨਾਂ ਪੁਲਿਸ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਾਲੇ ਝੜਪ ਹੋਈ। ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ। ਦਿੱਲੀ ਦੀ ਸਰਹੱਦ ’ਤੇ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿਤੇ। 
ਟਰੈਕਟਰ ਪਰੇਡ ਲਈ ਤੈਅ ਮਾਰਗ ਤੋਂ ਹਟ ਕੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਇਕ ਸਮੂਹ ਮੰਗਲਵਾਰ ਨੂੰ ਲਾਲ ਕਿਲ੍ਹੇ ’ਚ ਦਾਖ਼ਲ ਹੋ ਗਿਆ ਅਤੇ ਰਾਸ਼ਟਰੀ ਰਾਜਧਾਨੀ ਸਥਿਤ ਇਸ ਇਤਿਹਾਸਕ ਸਮਾਰਕ ਦੇ ਕੁਝ ਗੁੰਬਦਾਂ ’ਤੇ ਧਾਰਮਕ ਝੰਡੇ ਨਾਲ ਅਪਣੇ ਝੰਡੇ ਲਗਾ ਦਿਤੇ ਸਨ। (ਏਜੰਸੀ) 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement