ਪੰਜਾਬੀ ਨੂੰ J&K ਦੀ ਅਧਿਕਾਰਤ ਭਾਸ਼ਾ ਸੂਚੀ 'ਚ ਦਰਜ ਕਰਵਾਉਣ ਲਈ ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ
Published : Jan 28, 2021, 4:49 pm IST
Updated : Jan 28, 2021, 4:49 pm IST
SHARE ARTICLE
PUNJAB CM
PUNJAB CM

ਪੰਜਾਬੀ ਜ਼ੁਬਾਨ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸਬੰਧਾਂ ਦਾ ਹਵਾਲਾ ਦਿੱਤਾ

ਚੰਡੀਗੜ੍ਹ: ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸਬੰਧਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬੀ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖਲ ਮੰਗਿਆ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਲਾਹ ਦੇਣ ਕਿ ਯੂ.ਟੀ. ਜੰਮੂ ਤੇ ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ 'ਤੇ ਪੁਨਰ ਵਿਚਾਰ ਕਰਦੇ ਹੋਏ ਇਸ ਦੀ ਸਮੀਖਿਆ ਕੀਤੀ ਜਾਵੇ ਅਤੇ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

Captain Amrinder SinghCaptain Amrinder Singh

ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਬਾਹਰ ਕਰਨ ਦੇ ਮਾਮਲੇ ਉੱਤੇ ਪੰਜਾਬੀ ਭਾਈਚਾਰੇ ਵਿੱਚ ਪਾਈ ਜਾ ਰਹੀ ਨਾਰਾਜ਼ਗੀ ਦੀ ਤਰਜ਼ਮਾਨੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਜੰਮੂ ਤੇ ਕਸ਼ਮੀਰ, ਪੰਜਾਬ ਦਾ ਹਿੱਸਾ ਰਿਹਾ ਹੈ ਅਤੇ ਇਸ ਖਿੱਤੇ ਦੀ ਪੰਜਾਬੀ ਇਕ ਖੇਤਰੀ ਭਾਸ਼ਾ ਰਹੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਜਦੋਂ ਜੰਮੂ ਤੇ ਕਸ਼ਮੀਰ ਆਜ਼ਾਦ ਸੂਬੇ ਵਜੋਂ ਹੋਂਦ ਵਿੱਚ ਆਇਆ ਤਾਂ ਇਸ ਸੂਬੇ ਵਿੱਚ ਪੰਜਾਬੀ ਜ਼ੁਬਾਨ ਵੱਡੇ ਪੱਧਰ 'ਤੇ ਬੋਲੀ ਜਾਂਦੀ ਸੀ ਅਤੇ ਹੁਣ ਕਸ਼ਮੀਰ ਘਾਟੀ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਬੋਲੀ ਜਾਂਦੀ ਇਸ ਭਾਸ਼ਾ ਦੇ ਨਾਲ ਜੰਮੂ ਖਿੱਤੇ ਵਿੱਚ ਪੰਜਾਬੀ ਸਾਰੇ ਪੰਜਾਬੀਆਂ ਦੀ ਮਾਂ ਬੋਲੀ ਹੈ।

Punjabi languagePunjabi language

ਮੁੱਖ ਮੰਤਰੀ ਨੇ ਕਿਹਾ ਕਿ ਸਤੰਬਰ, 2020 ਵਿੱਚ ਜ਼ੁਬਾਨੀ ਵੋਟਾਂ ਨਾਲ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕੀਤੇ ਜੰਮੂ ਤੇ ਕਸ਼ਮੀਰ ਭਾਸ਼ਾਵਾਂ ਬਿੱਲ, 2020 ਤਹਿਤ ਯੂ.ਟੀ. ਜੰਮੂ ਤੇ ਕਸ਼ਮੀਰ ਵਿੱਚ ਮੌਜੂਦਾ ਸਮੇਂ ਦਰਜ ਉਰਦੂ ਤੇ ਅੰਗਰੇਜ਼ੀ ਭਾਸ਼ਾਵਾਂ ਤੋਂ ਇਲਾਵਾ ਕਸ਼ਮੀਰੀ, ਡੋਗਰੀ ਤੇ ਹਿੰਦੀ ਨੂੰ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਦੁੱਖ ਦੀ ਗੱਲ ਹੈ ਕਿ ਪੰਜਾਬੀ ਨੂੰ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਨਹੀਂ ਕੀਤਾ ਗਿਆ ਜੋ ਕਿ ਹੁਣ ਯੂ.ਟੀ. ਦੀਆਂ ਅਧਿਕਾਰਤ ਭਾਸ਼ਾਵਾਂ ਹੀ ਨਹੀਂ ਬਣ ਗਈਆਂ ਸਗੋਂ ਸਕੂਲਾਂ ਵਿੱਚ ਵੀ ਇਨ੍ਹਾਂ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement