ਕਿਸਾਨ ਆਗੂਆਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰਨਾ ਪੂਰੀ ਤਰ੍ਹਾਂ ਗਲਤ: ਕੈਪਟਨ ਅਮਰਿੰਦਰ ਸਿੰਘ
Published : Jan 28, 2021, 8:53 pm IST
Updated : Jan 28, 2021, 8:53 pm IST
SHARE ARTICLE
Captain Amrinder Singh
Captain Amrinder Singh

ਇਹ ਆਗੂ ਵਿਜੇ ਮਾਲਿਆ, ਨੀਰਵ ਮੋਦੀ ਜਾਂ ਮੇਹੁੱਲ ਚੌਕਸੀ ਨਹੀਂ ਹਨ ਸਗੋਂ ਛੋਟੇ ਕਿਸਾਨ ਹਨ ਤੇ ਇਹ ਕਿੱਥੇ ਭੱਜ ਜਾਣਗੇ?

ਚੰਡੀਗੜ੍ਹ: ਕਿਸਾਨ ਆਗੂਆਂ ਨੂੰ ਲੁੱਕਆਊਟ ਨੋਟਿਸ ਜਾਰੀ ਕੀਤੇ ਜਾਣ ਨੂੰ ਪੂਰਨ ਤੌਰ 'ਤੇ ਗਲਤ ਗਰਦਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਕਿਸਾਨਾਂ ਪ੍ਰਤੀ ਮੁਲਕ ਛੱਡ ਜਾਣ ਦੇ ਤੌਖਲੇ ਪ੍ਰਗਟ ਕਰਨੇ ਨਾ ਸਿਰਫ ਤਰਕਹੀਣ ਹੈ ਸਗੋਂ ਨਿੰਦਣਯੋਗ ਵੀ ਹੈ। ਮੁੱਖ ਮੰਤਰੀ ਨੇ ਕਿਹਾ, ''ਇਹ ਕਿਸਾਨ ਆਗੂ ਕਿੱਥੇ ਭੱਜ ਜਾਣਗੇ?''

KissanKissan

ਉਨ੍ਹਾਂ ਕਿਹਾ ਕਿ ਬਹੁਤੇ ਕਿਸਾਨ ਘੱਟ ਜ਼ਮੀਨ ਵਾਲੇ ਛੋਟੀ ਕਿਸਾਨੀ ਨਾਲ ਜੁੜੇ ਹਨ ਨਾ ਕਿ ਵਿਜੇ ਮਾਲਿਆ, ਨੀਰਵ ਮੋਦੀ, ਲਲਿਤ ਮੋਦੀ ਜਾਂ ਮੇਹੁੱਲ ਚੌਕਸੀ ਵਰਗੇ ਵੱਡੇ ਕਾਰਪੋਰੇਟ ਭਗੌੜੇ ਹਨ ਜੋ ਮੁਲਕ ਦਾ ਅਰਬਾਂ ਦਾ ਸਰਮਾਇਆ ਲੁੱਟਣ ਤੋਂ ਬਾਅਦ ਪਿਛਲੇ ਕੁੱਝ ਸਾਲਾਂ ਤੋਂ ਦੇਸ਼ ਵਿੱਚੋਂ ਭੱਜ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਤੁਸੀਂ ਇਨ੍ਹਾਂ ਵੱਡੀਆਂ ਮੱਛੀਆਂ ਨੂੰ ਹੱਥ ਪਾਉਣ ਵਿੱਚ ਤਾਂ ਨਾਕਾਮ ਰਹੇ ਪਰ ਹੁਣ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹੋ।'' ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੁੱਕਆਊਟ ਨੋਟਿਸ ਵਾਪਸ ਲੈਣ ਲਈ ਤੁਰੰਤ ਦਿੱਲੀ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਜਾਣ।

Red fortRed fort

ਮੁੱਖ ਮੰਤਰੀ ਨੇ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਵਿੱਚ ਕਿਸਾਨਾਂ ਖਿਲਾਫ ਬਿਨਾਂ ਕੋਈ ਸਬੂਤ ਦੇ ਐਫ.ਆਈ.ਆਰਜ਼ ਵਿੱਚ ਕਿਸਾਨ ਆਗੂਆਂ ਦਾ ਨਾਮ ਸ਼ਾਮਲ ਕਰਨ ਲਈ ਦਿੱਲੀ ਪੁਲਿਸ ਦੇ ਫੈਸਲੇ ਉਤੇ ਸਵਾਲ ਚੁੱਕਿਆ। ਉਨ੍ਹਾਂ ਕਿਹਾ, ''ਇਕ ਵੱਖ ਹੋਏ ਧੜੇ ਜਾਂ ਕੁੱਝ ਸਮਾਜ ਵਿਰੋਧੀ ਅਨਸਰਾਂ ਜਿਨ੍ਹਾਂ ਨੇ ਲਾਲ ਕਿਲੇ ਅਤੇ ਕੌਮੀ ਰਾਜਧਾਨੀ ਦੇ ਹੋਰ ਹਿੱਸਿਆਂ ਵਿੱਚ ਹਿੰਸਾ ਨੂੰ ਉਕਸਾਇਆ, ਵੱਲੋਂ ਕੀਤੀ ਗਈ ਹੁੱਲੜਬਾਜ਼ੀ ਲਈ ਤੁਸੀਂ ਸਾਰੇ ਕਿਸਾਨ ਆਗੂਆਂ ਨੂੰ ਕਸੂਰਵਾਰ ਕਿਵੇਂ ਠਹਿਰਾ ਸਕਦੇ ਹੋ?''

KissanKissan

ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਮੁੜ ਦੁਹਰਾਉਂਦਿਆ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਹਿੰਸਾ ਦੀ ਆੜ ਵਿੱਚ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਐਫ.ਆਈ.ਆਰਜ਼ ਵਿੱਚ ਜਿਨ੍ਹਾਂ ਪ੍ਰਮੁੱਖ ਕਿਸਾਨ ਆਗੂਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ, ਉਹ ਸਾਰੇ ਲੀਡਰ ਤਾਂ ਪਹਿਲਾਂ ਹੀ 26 ਜਨਵਰੀ ਨੂੰ ਬਦਅਮਨੀ ਦੀ ਵਾਪਰੀ ਘਟਨਾ ਲਈ ਆਪਣੇ ਆਪ ਨੂੰ ਵੱਖ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵਿੱਚੋਂ ਇਕ ਵੀ ਨੇਤਾ ਅਜੇ ਤੱਕ ਕੋਈ ਵੀ ਭੜਕਾਊ ਭਾਸ਼ਣ ਦਿੰਦਾ ਹੋਇਆ ਜਾਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਸੁਣਿਆ ਜਾਂ ਦੇਖਿਆ ਨਹੀਂ ਗਿਆ।

KissanKissan

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਕੋਲ ਇਨ੍ਹਾਂ ਆਗੂਆਂ ਵਿੱਚੋਂ ਕਿਸੇ ਇਕ ਦੀ ਵੀ ਸ਼ਮੂਲੀਅਤ ਹੋਣ ਦਾ ਕੋਈ ਸਬੂਤ ਹੈ ਤਾਂ ਉਸ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ 26 ਜਨਵਰੀ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਅਸਲ ਗੁਨਾਹਗਾਰਾਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਬਣਾਉਣਾ ਨਾ ਤਾਂ ਨਿਆਂ ਪੂਰਨ ਹੈ ਅਤੇ ਨਾ ਹੀ ਸ਼ੋਭਾ ਦਿੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement