ਆਰਐਸਐਸ ਤੇ ਭਾਜਪਾ ਦੇ ਏਜੰਟ ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਹਰਪਾਲ ਸਿੰਘ ਚੀਮਾ
Published : Jan 28, 2021, 5:16 pm IST
Updated : Jan 28, 2021, 5:18 pm IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਜ਼ੋਰ ਸ਼ੋਰ ਨਾਲ ਪਾਰਲੀਮੈਂਟ ਵਿਚ ਚੁੱਕਣਗੇ ਕਿਸਾਨੀ ਮੁੱਦਾ

ਚੰਡੀਗੜ੍ਹ: ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਆਰਐਸਐਸ ਤੇ ਭਾਜਪਾ ਦੇ ਏਜੰਟਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪੁਲਿਸ ਕੇਸਾਂ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਕੀਤੇ ਬਿਆਨ ਵਿਚ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਆਰਐਸਐਸ, ਭਾਜਪਾ ਅਤੇ ਏਜੰਸੀਆਂ ਨਾਲ ਮਿਲ ਕੇ ਮੋਦੀ ਸਰਕਾਰ ਦੀਆਂ ਚਾਲਾਂ ਨੇ ਅੱਜ ਦੇਸ਼ ਨੂੰ ਦੁਨੀਆ ਭਰ ਵਿਚ ਸ਼ਰਮਸਾਰ ਕਰ ਦਿੱਤਾ ਹੈ।

Harpal Singh CheemaHarpal Singh Cheema

ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲੋਕਤੰਤਰਿਕ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਾਡੇ ਲੋਕਤੰਤਰ ਦੇਸ਼ ਦਾ ਸਿਰ ਉੱਚਾ ਕੀਤਾ ਸੀ, ਪਰ ਭਾਜਪਾ ਦੀ ਘਟੀਆ ਸੋਚ ਨੇ ਆਪਣੇ ਆਦਮੀਆਂ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਬਹੁਤ ਵੱਡੀ ਢਾਹ ਲਗਾਈ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੋ ਕਿਸਾਨ ਇਸ ਘਟਨਾ ਵਿਚ ਸ਼ਾਮਲ ਨਹੀਂ ਸਨ, ਪੁਲਿਸ ਨੇ ਉਨ੍ਹਾਂ ਕਿਸਾਨਾਂ ਆਗੂਆਂ ਉੱਤੇ ਝੂਠੇ ਕੇਸ ਦਰਜ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਹ ਸਿਰਫ ਇਕ ਸਿਆਸਤ ਦੇ ਤਹਿਤ ਹੀ ਹੋਇਆ ਹੈ।

Deep SidhuDeep Sidhu

ਉਨ੍ਹਾਂ ਕਿਹਾ ਚਾਹੀਦਾ ਤਾਂ ਇਹ ਸੀ ਕਿ ਦਿੱਲੀ ਪੁਲਿਸ ਭਾਜਪਾ ਦੇ ਏਜੰਟ ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਉਤੇ ਕਾਰਵਾਈ ਕਰਦੀ, ਪਰ ਸ਼ਾਂਤਮਈ ਅੰਦੋਲਨ ਕਰਨ ਵਾਲਿਆਂ ਨੂੰ ਬਦਨਾਮ ਕਰਨ ਲਈ ਸਰਗਰਮ ਹੋ ਗਈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਪਿਛਲੇ ਲੰਬੇ ਸਮੇਂ ਤੋਂ ਹੀ ਇਹ ਕਹਿੰਦੇ ਆਏ ਹਨ ਕਿ ਦੀਪ ਸਿੱਧੂ ਭਾਜਪਾ ਦਾ ਏਜੰਟ ਹੈ ਅਤੇ ਅੰਦੋਲਨ ਨੂੰ ਗਲਤ ਰੰਗਤ ਦੇਣਾ ਚਾਹੁੰਦਾ ਹੈ, ਲਾਲ ਕਿਲੇ ਦੀ ਘਟਨਾ ਸਬੰਧੀ ਵੀ ਦੀਪ ਸਿੱਧੂ ਨੇ ਸੋਸ਼ਲ ਮੀਡੀਆ ਉੱਤੇ ਆਪ ਲਾਈਵ ਹੋ ਕੇ ਸਾਰੇ ਸਬੂਤ ਦਿੱਤੇ, ਪਰ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਚਹੇਤੇ ਨੂੰ ਖੁੱਲ੍ਹੇਆਮ ਛੱਡ ਦਿੱਤਾ, ਜਿਸ ਤੋਂ ਦਿੱਲੀ ਪੁਲਿਸ ਦੀ ਨੀਅਤ ਉੱਤੇ ਸ਼ੱਕ ਹੁੰਦਾ ਹੈ।

Farmers ProtestFarmers Protest

ਹਰਪਾਲ ਸਿੰਘ ਚੀਮਾ ਨੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਪੰਜਾਬ ਦੇ ਲੋਕਾਂ, ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਯੂਨੀਅਨ ਦੀ ਸਿਰਫ ਇਕ ਮੰਗ ਹੈ ਕਿ ਖੇਤੀ ਬਾਰੇ ਲਿਆਂਦੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ।

red fort farmerRed fort 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਿੱਧੀ ਮੰਗ ਹੈ ਕਿ ਜੋ ਕੇਂਦਰ ਸਰਕਾਰ ਧੱਕੇ ਨਾਲ ਕਾਲੇ ਕਾਨੂੰਨ ਕਿਸਾਨਾਂ ਉਤੇ ਥੋਪਣਾ ਚਾਹੁੰਦੀ ਹੈ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿਚ 'ਆਪ' ਪਹਿਲੇ ਦਿਨ ਤੋਂ ਡੱਟੀ ਹੋਈ ਹੈ ਅਤੇ ਡੱਟੀ ਰਹੇਗੀ।

Bhagwant MannBhagwant Mann

ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਇਸ ਮਾਮਲੇ ਨੂੰ ਆਉਣ ਵਾਲੇ ਪਾਰਲੀਮੈਂਟ ਸੈਸ਼ਨ ਵਿਚ ਜ਼ੋਰ ਸ਼ੋਰ ਨਾਲ ਉਠਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਢੰਗ ਨਾਲ ਅੰਦੋਲਨ ਨੂੰ ਖਤਮ ਕਰਨ ਦੀ ਬਜਾਏ ਕਿਸਾਨ ਦੀ ਮੰਗ ਨੂੰ ਮੰਨਦੀ ਹੋਈ ਤੁਰੰਤ ਕਾਲੇ ਕਾਨੂੰਨ ਰੱਦ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement