ਗੈਂਗਰੇਪ ਤੋਂ ਬਾਅਦ ਕੱਟੇ ਮਹਿਲਾ ਦੇ ਵਾਲ, ਜੁੱਤੀਆਂ ਦਾ ਹਾਰ ਪਾ ਕੇ ਸ਼ਰੇਆਮ ਘੁਮਾਇਆ
Published : Jan 28, 2022, 12:15 am IST
Updated : Jan 28, 2022, 12:15 am IST
SHARE ARTICLE
image
image

ਗੈਂਗਰੇਪ ਤੋਂ ਬਾਅਦ ਕੱਟੇ ਮਹਿਲਾ ਦੇ ਵਾਲ, ਜੁੱਤੀਆਂ ਦਾ ਹਾਰ ਪਾ ਕੇ ਸ਼ਰੇਆਮ ਘੁਮਾਇਆ

ਬੇਟੇ ਦੀ ਮੌਤ ਦਾ ਬਦਲਾ ਲੈਣ ਲਈ ਗੁਆਂਢੀ ਪ੍ਰਵਾਰ ਨੇ ਦਿਤਾ ਵਾਰਦਾਤ ਨੂੰ ਅੰਜਾਮ

ਨਵੀਂ ਦਿੱਲੀ, 27 ਜਨਵਰੀ : ਦਿੱਲੀ ’ਚ 20 ਸਾਲਾ ਮਹਿਲਾ ਨੂੰ ਕਥਿਤ ਤੌਰ ’ਤੇ  ਅਗਵਾ ਕਰ ਕੇ, ਉਸ ਨਾਲ ਸਮੂਹਿਕ ਜਬਰ ਜਿਨਾਹ ਕੀਤਾ ਗਿਆ ਅਤੇ ਹਮਲਾਵਰਾਂ ਨੇ ਉਸ ਦੇ ਵਾਲ ਕੱਟ ਕੇ, ਚਿਹਰੇ ’ਤੇ ਕਾਲਖ ਲਾਈ ਅਤੇ ਜੁੱਤੀਆਂ ਦਾ ਹਾਰ ਪਾ ਸ਼ਹਿਰ ਦੇ ਕਸਤੂਰਬਾ ਨਗਰ ਇਲਾਕੇ ਵਿਚ ਸੜਕ ’ਤੇ ਸ਼ਰੇਆਮ ਘੁਮਾਇਆ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਇਸ ਘਟਨਾ ਦੇ ਸਬੰਧ ਵਿਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 
ਪੁਲਿਸ ਨੇ ਕਿਹਾ ਕਿ ਘਟਨਾ ਬੁਧਵਾਰ ਨੂੰ ਵਾਪਰੀ ਸੀ। ਮਹਿਲਾ ਅਨੰਦ ਵਿਹਾਰ ’ਚ ਅਪਣੇ ਪਤੀ ਦੇ ਘਰ ਸੀ ਜਦ ਦੋਸ਼ੀਆਂ ਨੇ ਉਸ ਨੂੰ ਅਗਵਾ ਕੀਤਾ। ਪੁਲਿਸ ਮੁਤਾਬਕ ਦੋਸ਼ੀ ਮਹਿਲਾ ਦੇ ਪੇਕੇ ਘਰ ਕੋਲ ਰਹਿੰਦੇ ਹਨ ਅਤੇ ਇਹ ਮਾਮਲਾ ਨਿਜੀ ਦੁਸ਼ਮਣੀ ਦਾ ਦਸਿਆ ਗਿਆ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲਗਿਆ ਹੈ ਕਿ ਮਹਿਲਾ ਅਤੇ ਦੋਸ਼ੀਆਂ ਦੇ ਪ੍ਰਵਾਰ ਦਾ ਇਕ ਲੜਕਾ ਦੋਸਤ ਸਨ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਲੜਕੇ ਨੇ ਪਿਛਲੇ ਸਾਲ ਨਵੰਬਰ ਵਿਚ ਖ਼ੁਦਕੁਸ਼ੀ ਕਰ ਲਈ ਸੀ ਅਤੇ ਉਸ ਦਾ ਪ੍ਰਵਾਰ ਹੁਣ ਮਹਿਲਾ ਨੂੰ ਉਸ ਦੀ ਮੌਤ ਦਾ ਜ਼ਿੰਮੇਦਾਰ ਮੰਨ ਰਹੇ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਲੜਕੀ ਕਾਰਨ ਹੀ ਲੜਕੇ ਨੇ ਖ਼ੁਦਕੁਸ਼ੀ ਕੀਤੀ ਹੈ। ਉਸ ਤੋਂ ਬਦਲਾ ਲੈਣ ਲਈ ਉਨ੍ਹਾਂ ਨੇ ਕਥਿਤ ਤੌਰ ’ਤੇ ਲੜਕੀ ਨੂੰ ਅਗਵਾ ਕੀਤਾ। ਉਹ ਉਸ ਨੂੰ ਸਬਕ ਸਿਖਾਉਣਾ ਚਾਹੁੰਦੇ ਸਨ।’’
ਪੁਲਿਸ ਨੇ ਇਸ ਮਾਮਲੇ ’ਚ ਗੈਂਗਰੇਪ ਦਾ ਮੁਕੱਦਮਾ ਦਰਜ ਕਰ ਕੇ ਚਾਰ ਜ਼ਨਾਨੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪੀੜਿਤ ਮਹਿਲਾ ਵਿਆਹੁਤਾ ਹੈ ਅਤੇ ਉਸ ਦਾ ਇਕ ਬੱਚਾ ਵੀ ਹੈ। ਪੀੜਿਤਾ ਦੀ ਭੈਣ ਮੁਤਾਬਕ ਮਹਿਲਾ ਦੇ ਘਰ ਦੇ ਪਿੱਛੇ ਗੁਆਂਢ ’ਚ ਰਹਿਣ ਵਾਲਾ ਇਕ ਲੜਕਾ ਅਕਸਰ ਉਸ ਨਾਲ ਗੱਲ ਕਰਨਾ ਚਾਹੁੰਦਾ ਸੀ। ਉਸ ਲੜਕੇ ਨੇ 12 ਨਵੰਬਰ ਨੂੰ ਖੁਦਕੁਸ਼ੀ ਕਰ ਲਈ ਸੀ। ਲੜਕੇ ਦੇ ਪ੍ਰਵਾਰ ਵਾਲਿਆਂ ਨੂੰ ਲਗਦਾ ਸੀ ਕਿ ਖੁਦਕੁਸ਼ੀ ਦਾ ਕਾਰਨ ਉਹ ਮਹਿਲਾ ਹੈ। ਦਿੱਲੀ ’ਚ ਹੋਈ ਇਸ ਸ਼ਰਮਨਾਕ ਘਟਨਾ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ, ਦੋਸ਼ੀਆਂ ਦੀ ਇੰਨੀ ਹਿੰਮਤ ਕਿਸ ਤਰ੍ਹਾਂ ਹੋਈ? ਕੇਂਦਰੀ ਗ੍ਰਹਿ ਮੰਤਰੀ ਅਤੇ ਉਪ-ਰਾਜਪਾਲ ਜੀ ਨੂੰ ਮੈਂ ਅਪੀਲ ਕਰਦਾ ਹਾਂ ਕਿ ਪੁਲਿਸ ਨੂੰ ਸਖ਼ਤ ਐਕਸ਼ਨ ਲੈਣ ਦੇ ਨਿਰਦੇਸ਼ ਦੇਣ, ਕਾਨੂੰਨ ਵਿਵਸਥਾ ’ਤੇ ਧਿਆਨ ਦੇਣ। ਦਿੱਲੀ ਵਾਸੀ ਇਸ ਤਰ੍ਹਾਂ ਦੇ ਅਪਰਾਧ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਮੁਆਫ਼ ਨਾ ਕਰਨ। ਦਿੱਲੀ ਮਹਿਲਾ ਕਮਿਸ਼ਨ ਨੇ ਕਿਹਾ ਕਿ ਇਸ ਸਬੰਧੀ ਸਖ਼ਤ ਕਾਰਵਾਈ ਕਰਨ ਲਈ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਹਿਲਾ ਨੂੰ ਸੜਕ ’ਤੇ ਘੁਮਾਉਣ ਦੇ ਕਈ ਵੀਡੀਉ ਸੋਸ਼ਲ ਮੀਡੀਆ ’ਤੇ ਵਾਇਰਸ ਹੋਣ ਦੇ ਬਾਅਦ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ। 
ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲਾ ਨੇ ਟਵੀਟ ਕੀਤਾ, ‘‘ਕਸਤੂਰਬਾ ਨਗਰ ’ਚ 20 ਸਾਲਾ ਲੜਕੀ ਦਾ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਵਲੋਂ ਗੈਂਗਰੇਪ ਕੀਤਾ ਗਿਆ, ਉਸ ਦੇ ਵਾਲ ਕੱਟ ਕੇ, ਜੁੱਤੀਆਂ ਦਾ ਹਾਰ ਪਾ ਕੇ ਪੂਰੇ ਇਲਾਕੇ ਵਿਚ ਮੂੰਹ ਕਾਲਾ ਕਰ ਕੇ ਘੁਮਾਇਆ ਗਿਆ। ਮੈਂ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਰਹੀ ਹਾਂ। ਸਾਰੇ ਦੋਸ਼ੀ ਮਹਿਲਾ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਲੜਕੀ ਅਤੇ ਉਸ ਦੇ ਪ੍ਰਵਾਰ ਨੂੰ ਸੁਰੱਖਿਆ ਦਿਤੀ ਜਾਵੇ।’’     (ਏਜੰਸੀ)

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement