ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਨੌਜਵਾਨ ਨੂੰ ਚੀਨੀ ਫ਼ੌਜ ਨੇ ਭਾਰਤ ਨੂੰ ਸੌਂਪਿਆ
Published : Jan 28, 2022, 12:14 am IST
Updated : Jan 28, 2022, 12:14 am IST
SHARE ARTICLE
image
image

ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਨੌਜਵਾਨ ਨੂੰ ਚੀਨੀ ਫ਼ੌਜ ਨੇ ਭਾਰਤ ਨੂੰ ਸੌਂਪਿਆ

ਨਵੀਂ ਦਿੱਲੀ, 27 ਜਨਵਰੀ : ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਹੋਏ 19 ਸਾਲਾ ਮੀਰਾਮ ਤਾਰੋਨ ਨੂੰ ਚੀਨੀ ਫ਼ੌਜ ਨੇ ਭਾਰਤੀ ਫ਼ੌਜ ਨੂੰ ਸੌਂਪ ਦਿਤਾ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਇਹ ਜਾਣਕਾਰੀ ਦਿਤੀ ਹੈ। ਉਨ੍ਹਾਂ ਨੇ ਇਕ ਟਵੀਟ ਵਿਚ ਦਸਿਆ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਅਰੁਣਾਚਲ ਪ੍ਰਦੇਸ਼ ਦੇ ਨੌਜਵਾਨ ਮੀਰਾਮ ਤਾਰੋਨ ਨੂੰ ਭਾਰਤੀ ਫ਼ੌਜ ਦੇ ਹਵਾਲੇ ਕਰ ਦਿਤਾ ਹੈ। ਡਾਕਟਰੀ ਜਾਂਚ ਸਮੇਤ ਉਚਿਤ ਪ੍ਰਕਿਰਿਆਵਾਂ ਦਾ ਪਾਲਣ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਚੀਨੀ ਫ਼ੌਜ ਨੇ ਗਣਤੰਤਰ ਦਿਵਸ ਦੇ ਮੌਕੇ ’ਤੇ ਭਾਰਤੀ ਫ਼ੌਜ ਨਾਲ ਹਾਟਲਾਈਨ ’ਤੇ ਗੱਲ ਕੀਤੀ ਸੀ ਅਤੇ ਮੀਰਾਮ ਤਾਰੋਨ ਨੂੰ ਜਲਦੀ ਵਾਪਸ ਭੇਜਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਖ਼ੁਸ਼ੀ ਹੈ ਕਿ ਸਾਡਾ ਲੜਕਾ ਵਾਪਸ ਆ ਗਿਆ ਹੈ। 18 ਜਨਵਰੀ ਨੂੰ ਮੀਰਾਮ ਤਾਰੋਨ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਭਾਰਤੀ ਫ਼ੌਜ ਨੇ ਪੀ.ਐਲ.ਏ. ਨਾਲ ਸੰਪਰਕ ਕੀਤਾ। ਭਾਰਤੀ ਫ਼ੌਜ ਨੇ ਕਿਹਾ ਕਿ ਮੀਰਾਮ ਤਾਰੋਨ ਸਿਊਂਗ ਲਾ ਦੇ ਬਿਸਿੰਗ ਇਲਾਕੇ ਤੋਂ ਲਾਪਤਾ ਹੋ ਗਿਆ ਹੈ, ਉਹ ਸ਼ਿਕਾਰ ਲਈ ਨਿਕਲਿਆ ਸੀ। ਭਾਰਤੀ ਫ਼ੌਜ ਨੇ ਚੀਨੀ ਫ਼ੌਜ ਨੂੰ ਕਿਹਾ ਸੀ ਕਿ ਜੇਕਰ ਉਹ ਅਪਣਾ ਰਸਤਾ ਭੁੱਲ ਗਿਆ ਹੈ ਜਾਂ ਉਨ੍ਹਾਂ ਦੀ ਹਿਰਾਸਤ ਵਿਚ ਹੈ ਤਾਂ ਉਸ ਨੂੰ ਲੱਭ ਕੇ ਤੁਰਤ ਭਾਰਤ ਹਵਾਲੇ ਕੀਤਾ ਜਾਵੇ। (ਏਜੰਸੀ)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement