
ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੀ - ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ : ਅਮਰੀਕਾ ਤੋਂ ਆਈ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਨਵਜੋਤ ਸਿੰਘ ਸਿੱਧੂ ’ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਪਤੀ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹ ਹੋਏ ਸਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ ਪਰ ਉਹ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੀ ਹੈ। ਨਵਜੋਤ ਕੌਰ ਸਿੱਧੂ ਨੇ ਪਤੀ ਦੀਆਂ ਭੈਣਾਂ ਬਾਰੇ ਕੋਈ ਜਾਣਕਾਰੀ ਨਾ ਹੋਣ ਦੀ ਗੱਲ ਆਖੀ ਹੈ।
Suman Toor
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਸੁਮਨ ਤੂਰ ਨੇ ਦਾਅਵਾ ਕੀਤਾ ਕਿ ਉਹ ਨਵਜੋਤ ਸਿੱਧੂ ਦੀ ਵੱਡੀ ਭੈਣ ਹੈ ਜੋ ਉਸ ਤੋਂ 13 ਸਾਲ ਵੱਡੀ ਹੈ। ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਸਿੱਧੂ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ ਤੇ ਉਹਨਾਂ ਦੇ ਪਰਿਵਾਰ ਨੂੰ ਲਾਵਾਰਸ ਛੱਡ ਦਿੱਤਾ ਸੀ ਤੇ ਉਸ ਦੀ ਮਾਂ ਦੀ ਮੌਤ ਵੀ ਲਾਵਾਰਸਾਂ ਦੀ ਤਰ੍ਹਾਂ ਹੋਈ। ਸਿੱਧੂ ਉਸ ਸਮੇਂ ਆਪਣੀ ਉਮਰ 2 ਸਾਲ ਦੱਸ ਰਹੇ ਹਨ ਪਰ ਇਹ ਸਭ ਝੂਠ ਹੈ।