ਪੰਜਾਬ ਵਿਧਾਨ ਸਭਾ ਚੋਣਾਂ 2022: ਤੀਸਰੇ ਦਿਨ ਦਾਖ਼ਲ ਹੋਈਆਂ 176 ਨਾਮਜ਼ਦਗੀਆਂ
Published : Jan 28, 2022, 8:38 pm IST
Updated : Jan 28, 2022, 8:40 pm IST
SHARE ARTICLE
Karuna Raju
Karuna Raju

ਨਾਮਜ਼ਦਗੀ ਦੇ ਪਹਿਲੇ ਅਤੇ ਦੂਜੇ ਦਿਨ 126 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ ਹੁਣ ਰਾਜ ਵਿਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 302 ਹੋ ਗਈ ਹੈ।


ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਤੀਸਰੇ ਦਿਨ ਸੂਬੇ ਵਿਚ ਸਿਰਫ਼ 176 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਅਤੇ ਦੂਜੇ ਦਿਨ 126 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ ਹੁਣ ਰਾਜ ਵਿਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 302 ਹੋ ਗਈ ਹੈ।

Karuna RajuKaruna Raju

ਡਾ.ਰਾਜੂ ਨੇ ਕਿਹਾ ਕਿ ਮਿਤੀ 29 ਜਨਵਰੀ 2022 ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

2022 electionsElections

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement