
ਭਾਜਪਾ ਨਾਲ ਗੱਠਜੋੜ ਵਿਚ ਪੰਜਾਬ ਲੋਕ ਕਾਂਗਰਸ ਦੇ ਹਿੱਸੇ 37 ਸੀਟਾਂ ਆਈਆਂ ਹਨ।
ਚੰਡੀਗੜ੍ਹ - ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਬੱਸੀ ਪਠਾਣਾਂ ਹਲਕੇ ਤੋਂ ਦੀਪਕ ਜੋਤੀ, ਜੰਡਿਆਲਾ ਗੁਰੂ ਤੋਂ ਗਗਨਦੀਪ ਸਿੰਘ, ਅਮਰਗੜ੍ਹ ਤੋਂ ਸਰਦਾਰ ਅਲੀ, ਗਿੱਦੜਬਾਹਾ ਤੋਂ ਓਮ ਪ੍ਰਕਾਸ਼ ਬੱਬਰ ਅਤੇ ਸ਼ੁਤਰਾਣਾ ਤੋਂ ਨਰਾਇਣ ਸਿੰਘ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਭਾਜਪਾ ਨੇ ਵੀ ਅਪਣੀ ਤੀਜੀ ਸੂਚੀ ਦਾ ਐਲਾਨ ਕੀਤਾ ਸੀ ਤੇ ਭਾਜਪਾ ਨਾਲ ਗੱਠਜੋੜ ਵਿਚ ਪੰਜਾਬ ਲੋਕ ਕਾਂਗਰਸ ਦੇ ਹਿੱਸੇ 37 ਸੀਟਾਂ ਆਈਆਂ ਹਨ।