
ਬੀਓਪੀ ਚੰਦੂ ਵਡਾਲਾ 'ਚ ਤਸਕਰਾਂ ਤੇ ਬੀਐਸਐਫ਼ ਵਿਚਕਾਰ ਹੋਈ ਗੋਲੀਬਾਰੀ
ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਇਆ ਫ਼ੌਜੀ ਜਵਾਨ
ਗੁਰਦਾਸਪੁਰ : ਬੀਐਸਐਫ਼ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89ਬਟਾਲੀਅਨ ਦੀ ਬੀ.ਓ.ਪੀ. ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ਼ ਜਵਾਨਾਂ ਅਤੇ ਨਸ਼ਾ ਤਸਕਰਾਂ ਮੁਕਾਬਲਾ ਹੋਇਆ ਅਤੇ ਇਸ ਦੌਰਾਨ ਬੀਐਸਐਫ਼ ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ ਹੈ।
jakheera
ਜ਼ਖ਼ਮੀ ਫ਼ੌਜੀ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਾ ਹੋਇਆ ਬੀਐਸਐਫ਼ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾ ਨੇ ਸਰਹੱਦ 'ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ।
Indian Army
ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀਐੱਸਐਫ਼ ਜਵਾਨਾਂ ਵਿਚਕਾਰ ਗੋਲੀ ਚੱਲੀ ਜਿਸ ਦੌਰਾਨ ਬੀਐਸਐਫ਼ ਦੇ ਇੱਕ ਜਵਾਨ ਗਿਆਨ ਚੰਦ ਦੇ ਸਿਰ ਵਿਚ ਗੋਲੀ ਲੱਗਣ ਕਾਰਨ ਉਹ ਗੰਭੀਰ ਫੱਟੜ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਦੌਰਾਨ ਬੀਐਸਐਫ਼ ਜਵਾਨਾਂ ਵੱਲੋਂ 47 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਦੌਰਾਨ ਤਲਾਸ਼ੀ ਮੁਹਿੰਮ ਜਾਰੀ ਹੈ।