
ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਜ਼ਮਾਨਤ ’ਤੇ ਰਿਹਾਅ ਹੋ ਕੇ ਜੇਲ੍ਹ ਤੋਂ ਬਾਹਰ ਆ ਗਏ ਹਨ।
ਪਟਿਆਲਾ: ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਜ਼ਮਾਨਤ ’ਤੇ ਰਿਹਾਅ ਹੋ ਕੇ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਸੁਖਪਾਲ ਖਹਿਰਾ ਦੀ ਪਹਿਲੀ ਤਸਵੀਰ ਅਤੇ ਪਹਿਲੀ ਪੋਸਟ ਸਾਹਮਣੇ ਆਈ ਹੈ। ਉਹਨਾਂ ਪੋਸਟ ਸ਼ੇਅਰ ਕਰਕੇ ਦੱਸਿਆ ਕਿ ਉਹ ਭਲਕੇ 29 ਫਰਵਰੀ ਨੂੰ ਦੁਪਹਿਰ 1 ਵਜੇ ਭੁਲੱਥ ਦੇ ਲੋਕਾਂ ਨੂੰ ਮਿਲਣ ਨਡਾਲਾ ਪਹੁੰਚਣਗੇ।
ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਅਤੇ ਹੁਣ ਉਹ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੱਸ ਦਈਏ ਕਿ ਸੁਖਪਾਲ ਖਹਿਰਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਹਨ।
ਕਾਫੀ ਸਮਾਂ ਜੇਲ੍ਹ ਵਿਚ ਰਹਿਣ ਤੋਂ ਬਾਅਦ ਖਹਿਰਾ ਆਪਣੇ ਵਿਰੋਧੀਆਂ ਉੱਤੇ ਬਰਸਦੇ ਨਜ਼ਰ ਆਏ। ਉਹਨਾਂ ਕਿਹਾ ਕਿ ਚੰਡੀਗੜ੍ਹ ਵਿਚ ਉਹ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਨਗੇ, ਜਿਸ ਵਿਚ ਉਹਨਾਂ ਲੋਕਾਂ ਬਾਰੇ ਖੁਲਾਸਾ ਕੀਤਾ ਜਾਵੇਗਾ, ਜਿਨ੍ਹਾਂ ਨੇ ਮੇਰੇ ਖਿਲਾਫ ਸਾਜਿਸ਼ ਕੀਤੀ। ਖਹਿਰਾ ਨੇ ਕਿਹਾ ਕਿ ਜੇਲ੍ਹ ਅੰਦਰ ਬਹੁਤ ਸਾਰੇ ਲੋਕ ਹਨ ਜੋ ਬੇਕਸੂਰ ਹਨ ਮੈਂ ਉਹਨਾਂ ਦੀ ਪਹਿਲ ਵੀ ਮਦਦ ਕੀਤੀ ਅਤੇ ਹੁਣ ਵੀ ਮਦਦ ਕਰਾਂਗਾ।