ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ- ਸੁਨੀਲ ਜਾਖੜ
Published : Jan 28, 2022, 8:10 pm IST
Updated : Jan 28, 2022, 8:10 pm IST
SHARE ARTICLE
Sunil Jakhar
Sunil Jakhar

ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ

ਚੰਡੀਗੜ੍ਹ:  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਨੇ ਅਚਾਨਕ ਮੀਡੀਆ ਸਾਹਮਣੇ ਆ ਕੇ ਨਵਜੋਤ ਸਿੱਧੂ 'ਤੇ ਵੱਡੇ ਇਲਜ਼ਾਮ ਲਗਾਏ ਹਨ। ਇਸ ਦੇ ਚਲਦਿਆਂ ਕਾਂਗਰਸ ਆਗੂ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਇਸ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ।

TweetTweet

ਸੁਨੀਲ ਜਾਖੜ ਨੇ ਲਿਖਿਆ, ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ। ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ। ਦੱਸ ਦੇਈਏ ਕਿ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਸੁਮਨ ਤੂਰ ਨੇ ਦਾਅਵਾ ਕੀਤਾ ਕਿ ਉਹ ਨਵਜੋਤ ਸਿੱਧੂ ਦੀ ਵੱਡੀ ਭੈਣ ਹੈ ਜੋ ਉਸ ਤੋਂ 13 ਸਾਲ ਵੱਡੀ ਹੈ।

Navjot SidhuNavjot Sidhu

ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਸਿੱਧੂ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ ਅਤੇ ਉਹਨਾਂ ਦੇ ਪਰਿਵਾਰ ਨੂੰ ਲਾਵਾਰਸ ਛੱਡ ਦਿੱਤਾ ਸੀ ਤੇ ਉਸ ਦੀ ਮਾਂ ਦੀ ਮੌਤ ਵੀ ਲਾਵਾਰਸਾਂ ਦੀ ਤਰ੍ਹਾਂ ਹੋਈ। ਸਿੱਧੂ ਉਸ ਸਮੇਂ ਆਪਣੀ ਉਮਰ 2 ਸਾਲ ਦੱਸ ਰਹੇ ਹਨ ਪਰ ਇਹ ਸਭ ਝੂਠ ਹੈ। ਹਾਲਾਂਕਿ ਇਸ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹ ਹੋਏ ਸਨ ਅਤੇ ਉਹਨਾਂ ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ। ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement