
ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ 53 ਗੈਂਗਸਟਰ ਬੰਦ ਹਨ।
ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਦੋ ਗੁੱਟਾਂ ਵਿੱਚ ਜ਼ਬਰਦਸਤ ਲੜਾਈ ਹੋਈ। ਪੁਲਿਸ ਨੇ ਜੇਲ੍ਹ ਅਧਿਕਾਰੀ ਜਸਪਾਲ ਸਿੰਘ ਦੀ ਤਹਿਰੀਕ ’ਤੇ 14 ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੜ੍ਹੋ ਪੂਰੀ ਖਬਰ: ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ 'ਚ ਭਾਰੀ ਮੀਂਹ ਕਾਰਨ 2 ਲੋਕਾਂ ਦੀ ਹੋਈ ਮੌਤ
ਦੱਸ ਦੇਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਹਰ ਰੋਜ਼ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ 53 ਗੈਂਗਸਟਰ ਬੰਦ ਹਨ। ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਨਸ਼ੇ, ਮੋਬਾਈਲ ਫੋਨ ਅਤੇ ਕਈ ਵਾਰ ਲੜਾਈ ਝਗੜੇ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ਪੜ੍ਹੋ ਪੂਰੀ ਖਬਰ: ਹਿਮਾਚਲ 'ਚ ਵੱਡੀ ਭੈਣ ਦੇ ਦੋਵੇਂ ਗੁਰਦੇ ਖਰਾਬ ਹੋਣ 'ਤੇ ਛੋਟੀ ਨੇ ਕਿਡਨੀ ਦਾਨ ਕਰਕੇ ਬਚਾਈ ਜਾਨ