ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤ
Published : Jan 28, 2023, 4:06 pm IST
Updated : Jan 28, 2023, 4:30 pm IST
SHARE ARTICLE
 Raghav Chadha
Raghav Chadha

 ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਬ੍ਰਿਟੇਨ ਦੀ ਸੰਸਦ 'ਚ ਆਯੋਜਿਤ ਇਕ ਸਮਾਰੋਹ 'ਚ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ

ਚੰਡੀਗੜ੍ਹ -  ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 25 ਜਨਵਰੀ 2023 ਨੂੰ ਲੰਡਨ ਵਿੱਚ ਇੱਕ ਪੁਰਸਕਾਰ ਸਮਾਰੋਹ ਵਿੱਚ "ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ" ਸਨਮਾਨ ਪ੍ਰਾਪਤ ਕੀਤਾ। ਰਾਘਵ ਚੱਢਾ ਨੂੰ "ਸਰਕਾਰ ਅਤੇ ਰਾਜਨੀਤੀ" ਸ਼੍ਰੇਣੀ ਵਿੱਚ "ਉੱਤਮ ਪ੍ਰਾਪਤੀਕਰਤਾ" ਵਜੋਂ ਸਨਮਾਨਿਤ ਕੀਤਾ ਗਿਆ ਹੈ।  ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ ਅਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ।

ਯੂਕੇ ਵਿੱਚ ਪੜ੍ਹ ਰਹੇ ਨੌਜਵਾਨ ਭਾਰਤੀਆਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਦਾ ਸਨਮਾਨ ਕਰਨ ਲਈ ਭਾਰਤ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਦੇ ਮੌਕੇ 'ਤੇ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਮਨਾਇਆ ਗਿਆ। ਦੱਸ ਦੇਈਏ ਕਿ ਚੱਢਾ ਨੇ ਮੰਨੇ ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ (ਐੱਲ ਐੱਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਸਨੇ ਲੰਡਨ ਵਿੱਚ ਇੱਕ 'ਵੈਲਥ ਮੈਨੇਜਮੈਂਟ ਫਰਮ' ਵੀ ਖੋਲੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ 'ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ' ਵਿੱਚ ਹਿੱਸਾ ਲਿਆ।

ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਨੇ  ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। ਸਖ਼ਤ ਮਿਹਨਤ ਅਤੇ ਸਮਰਪਣ ਦੇ ਬਲਬੂਤੇ, ਚੱਢਾ ਨੇ ਬਹੁਤ ਛੋਟੀ ਉਮਰ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ। 2022 ਵਿੱਚ, ਸਿਰਫ਼ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਰਾਜ ਦੀ ਨੁਮਾਇੰਦਗੀ ਕਰਦੇ ਹਨ।

ਪੁਰਸਕਾਰ ਸਮਾਰੋਹ ਲੰਡਨ ਵਿੱਚ 25 ਜਨਵਰੀ 2023 ਨੂੰ ਅੰਤਰਰਾਸ਼ਟਰੀ ਵਪਾਰ ਵਿਭਾਗ, ਇੰਗਲੈਂਡ ਸਰਕਾਰ ਦੇ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਤ ਇਸ ਅਵਾਰਡ ਦਾ ਆਯੋਜਨ ਐੱਨ ਆਈ ਐੱਸ ਏ ਯੂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਨਾਲ ਮਿਲ ਕੇ ਕੀਤਾ ਗਿਆ। ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ।

 ਅਵਾਰਡ ਪ੍ਰਾਪਤ ਕਰਨ 'ਤੇ ਚੱਢਾ ਨੇ ਕਿਹਾ, "ਇਹ ਪੁਰਸਕਾਰ ਕਿਸੇ ਵਿਅਕਤੀ ਦੀ ਪ੍ਰਾਪਤੀ ਨਹੀਂ ਹੈ, ਬਲਕਿ ਇੱਕ ਆਮ ਪਿਛੋਕੜ ਵਾਲੇ ਵਿਅਕਤੀ ਦੁਆਰਾ ਪ੍ਰਾਪਤ ਕੀਤਾ ਗਿਆ ਇੱਕ ਪੁਰਸਕਾਰ ਹੈ। ਇਹ ਪੁਰਸਕਾਰ 'ਆਪ' ਨਾਮ ਦੀ ਇੱਕ ਅਸਾਧਾਰਨ ਪਾਰਟੀ ਅਤੇ ਇਸਦੇ ਅਸਾਧਾਰਨ ਨੇਤਾ ਅਤੇ ਮੇਰੇ ਗੁਰੂ ਅਰਵਿੰਦ ਕੇਜਰੀਵਾਲ ਦਾ ਹੈ। ਮੈਂ ਇਹ ਪੁਰਸਕਾਰ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਹਜ਼ਾਰਾਂ ਬੇਨਾਮ ਵਰਕਰਾਂ ਨੂੰ ਭਾਰਤ ਦੀ ਸੇਵਾ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਸਮਰਪਿਤ ਕਰਦਾ ਹਾਂ।

 ਇਹ ਵੀ ਪੜ੍ਹੋ - ਮੀਤ ਹੇਅਰ ਨੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਮੈੱਸ 'ਚ ਮਾਰਿਆ ਛਾਪਾ, ਲਿਆ ਗੰਭੀਰ ਨੋਟਿਸ

 ਚੱਢਾ ਨੇ ਆਯੋਜਕਾਂ ਦਾ ਧੰਨਵਾਦ ਕੀਤਾ ਅਤੇ ਪਿਛਲੇ ਸਾਲਾਂ ਦੌਰਾਨ ਭਾਰਤ ਅਤੇ ਯੂਕੇ ਦਰਮਿਆਨ ਸਾਂਝੇਦਾਰੀ ਦੇ ਵਾਧੇ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਦੇ ਕਈ ਸੰਸਥਾਪਕਾਂ ਜਿਵੇਂ ਮਹਾਤਮਾ ਗਾਂਧੀ, ਡਾ. ਬੀ.ਆਰ. ਅੰਬੇਦਕਰ, ਪੰਡਿਤ ਜਵਾਹਰ ਲਾਲ ਨਹਿਰੂ ਨੇ ਬਰਤਾਨੀਆ ਵਿੱਚ ਪੜ੍ਹਾਈ ਕੀਤੀ ਸੀ। "ਇਹ ਪੁਰਸਕਾਰ ਸਮਾਰੋਹ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ, ਜੋ ਕਿ ਭਾਰਤੀ ਸੰਵਿਧਾਨ ਦਾ ਜਸ਼ਨ ਮਨਾਉਂਦਾ ਹੈ, ਜਿਸ ਦੇ ਆਰਕੀਟੈਕਟ ਡਾ. ਬੀ.ਆਰ. ਅੰਬੇਦਕਰ, ਯੂਕੇ ਦੀ ਇੱਕ ਸੰਸਥਾ ਦੇ ਸਾਬਕਾ ਵਿਦਿਆਰਥੀ ਸਨ"।

"ਸਭ ਤੋਂ ਵੱਡੇ ਲੋਕਤੰਤਰ" ਦੇ ਵਿਦਿਆਰਥੀ ਵਜੋਂ ਆਪਣੇ ਸਫ਼ਰ ਨੂੰ ਬਿਆਨ ਕਰਦੇ ਹੋਏ, ਉਨ੍ਹਾਂ ਨੇ ਕਿਹਾ, "ਦੁਨੀਆਂ ਦੇ ਸਭ ਤੋਂ ਪੁਰਾਣੇ ਲੋਕਤੰਤਰ ਵਿੱਚ ਪੜ੍ਹਦੇ ਹੋਏ, ਅਸੀਂ ਦੇਖਿਆ ਕਿ ਅੱਜ ਬ੍ਰਿਟੇਨ ਵਿੱਚ ਇੱਕ ਭਾਰਤ ਹੈ। ਉਹ ਕੋਨੀਨੂਰ ਹੋਵੇ ਜਾਂ ਰਿਸ਼ੀ ਸੁਨਕ, ਇਤਿਹਾਸ ਨੇ ਆਪਣਾ ਚੱਕਰ ਪੂਰਾ ਕਰ ਲਿਆ ਹੈ।

ਇਹ ਵੀ ਪੜ੍ਹੋ - 'ਆਪ' ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਸਾਬਕਾ ਵਿਧਾਇਕਾਂ 'ਤੇ ਸਾਧਿਆ ਨਿਸ਼ਾਨਾ  

 ਚੱਢਾ ਨੇ ਕਿਹਾ ਕਿ ਯੂਕੇ ਵਿੱਚ ਉਨ੍ਹਾਂ ਦੇ ਵਿਦਿਆਰਥੀ ਜੀਵਨ ਨੇ ਉਨ੍ਹਾਂ ਦੇ ਵਿਸ਼ਵ ਦ੍ਰਿਸ਼ਟੀਕੋਣ ਨੂੰ ਬਦਲਿਆ ਅਤੇ ਨਵੇਂ ਦਰਵਾਜ਼ੇ ਖੋਲ੍ਹੇ। "ਐਲਐਸਈ ਬ੍ਰਿਟਿਸ਼ ਧਰਤੀ 'ਤੇ ਇੱਕ ਭਾਰਤੀ ਯੂਨੀਵਰਸਿਟੀ ਵਾਂਗ ਹੈ", ਉਨ੍ਹਾਂ ਨੇ ਯੂਕੇ ਵਿੱਚ ਭਾਰਤੀ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਬਾਰੇ ਕਿਹਾ ਕਿ ਭਾਰਤੀ ਵਿਦਿਆਰਥੀ ਹੁਣ ਯੂਕੇ ਵਿੱਚ ਸਭ ਤੋਂ ਵੱਡਾ ਵਿਦਿਆਰਥੀ ਭਾਈਚਾਰਾ ਹਨ ਅਤੇ ਉਨ੍ਹਾਂ ਨੇ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement