ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ਵਿਚ ਹੋਏ ਗਬਨ  ਮਾਮਲੇ 'ਚ ਵਿਜੀਲੈਂਸ ਨੇ ਦਬੋਚਿਆ ਇੱਕ ਭਗੌੜਾ

By : KOMALJEET

Published : Jan 28, 2023, 7:16 pm IST
Updated : Jan 28, 2023, 7:16 pm IST
SHARE ARTICLE
Punjab News
Punjab News

3 ਸਾਲ 5 ਮਹੀਨੇ ਤੋਂ ਭਗੌੜਾ ਚਲ ਰਿਹਾ ਸੀ ਗੁਰਦੀਪ ਸਿੰਘ  


5 ਕਰੋੜ ਤੋਂ ਵੱਧ ਦੇ ਗਬਨ ਮਾਮਲੇ 'ਚ ਹੁਣ ਤੱਕ 12 ਦੋਸ਼ੀਆਂ ਨੂੰ ਕੀਤਾ ਜਾ ਚੁੱਕਿਆ ਹੈ ਕਾਬੂ 
ਚੰਡੀਗੜ੍ਹ :
ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ਵਿਚ ਹੋਏ ਗਬਨ ਦੇ ਮਾਮਲੇ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ: ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਆਈ ਗਿਰਾਵਟ ਨੇ ਵਧਾਈ LIC ਦੀ ਚਿੰਤਾ, ਕੰਪਨੀ ਦੇ 16,580 ਕਰੋੜ ਡੁੱਬੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਵਿੱਚ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜ਼ਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਪਰ ਫਰਜ਼ੀ ਵਿਅਕਤੀ ਖੜ੍ਹੇ ਕਰ ਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 5,49,18,523 (ਪੰਜ ਕਰੋੜ ਉਨੰਜਾ ਲੱਖ ਅਠਾਰਾਂ ਹਜ਼ਾਰ ਪੰਜ ਸੌ ਤੇਈ) ਰੁਪਏ ਦੀ ਮੁਅਵਜ਼ੇ ਦੀ ਰਕਮ ਗਬਨ ਕਰਨ ਸਬੰਧੀ ਮੁਕੱਦਮਾ ਨੰਬਰ 244 ਮਿਤੀ 29-10-2013 ਨੂੰ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਥਾਣਾ ਨਵਾਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਪਰੰਤ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।

ਇਹ ਵੀ ਪੜ੍ਹੋ: 2012 ਦੇ NRI ਅਗ਼ਵਾ ਕਾਂਡ ਦਾ ਦੋਸ਼ੀ ਅਤੇ 4 ਹੋਰ ਬੁੜੈਲ ਜੇਲ੍ਹ ਤੋਂ ਰਿਹਾਅ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ਼ ਵਿਚ ਸ਼ਾਮਲ ਦੋਸ਼ੀ ਫਰਜ਼ੀ ਗੋਬਿੰਦ ਰਾਮ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 2,12,76,211 ਰੁਪਏ ਦੀ ਰਕਮ ਦਾ ਗਬਨ ਕੀਤਾ ਗਿਆ ਅਤੇ ਇਸ ਰਕਮ ਵਿੱਚੋਂ 7,00,000 ਰੁਪਏ ਦੋਸ਼ੀ ਗੁਰਦੀਪ ਸਿੰਘ ਨੇ ਚੈਕ ਰਾਂਹੀ ਦੋਸ਼ੀ ਗੋਬਿੰਦ ਰਾਮ ਪਾਸੋਂ ਹਾਸਲ ਕੀਤੇ ਸਨ।  

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਪਰ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement